nabaz-e-punjab.com

ਪਿੰਡ ਫਤਹਿਗੜ੍ਹ ਵਿੱਚ ਕਰਵਾਏ ਗੱਤਕਾ ਦੇ ਮੁਕਾਬਲੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਜੂਨ:
ਇੱਥੋਂ ਦੇ ਨੇੜਲੇ ਪਿੰਡ ਫਤਹਿਗੜ੍ਹ ਵਿੱਚ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਦੀ ਦੇਖ ਰੇਖ ਵਿੱਚ ਗੱਤਕਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਟਰੱਸਟ ਦੇ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਨੌਜੁਆਨ ਪੀੜੀ ਨੂੰ ਸਿੱਖ ਵਿਰਸੇ ਨਾਲ ਜੋੜਨ ਤਹਿਤ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਵੱਲੋਂ ਪਿੰਡ ਅਤੇ ਇਲਾਕੇ ਦੇ ਬੱਚਿਆਂ ਨੂੰ 15 ਦਿਨਾਂ ਵਿਚ ਘੁੜਸਵਾਰੀ, ਗੱਤਕਾ ਅਤੇ ਗੁਰਬਾਣੀ ਦੀ ਸਿਖਲਾਈ ਦਿੱਤੀ ਗਈ ਜਿਸ ਲਈ ਭਾਈ ਮਸਤਾਨ ਸਿੰਘ ਮੁਕਤਸਰ ਸਾਹਿਬ ਨੇ ਰੋਜ਼ਾਨਾ ਕਈ ਕਈ ਘੰਟੇ ਬੱਚਿਆਂ ਨੂੰ ਸਿਖਲਾਈ ਦਿੱਤੀ।
ਇਸ ਦੌਰਾਨ ਅਖੀਰਲੇ ਦਿਨ ਬੱਚਿਆਂ ਵਿਚ ਗੱਤਕਾ, ਕਵਿਤਾ, ਘੁੜਸਵਾਰੀ ਦੇ ਮੁਕਾਬਲੇ ਕਰਵਾਏ ਗਏ ਜਿਸ ਦੇ ਜੇਤੂਆਂ ਨੂੰ ਨਗਦ ਇਨਾਮ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਨਿੱਕੇ ਨਿੱਕੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ 15 ਦਿਨ ਸਿਖਲਾਈ ਹਾਸਲ ਕੀਤੀ। ਇਸ ਮੌਕੇ ਹਰਵਿੰਦਰ ਸਿੰਘ ਕਾਲਾ ਅਕਾਲੀ ਆਗੂ, ਬਲਵਿੰਦਰ ਸਿੰਘ ਭੱਟੀ, ਹਰਸਿਮਰਨ ਸਿੰਘ, ਰਣਧੀਰ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ ਗੋਲਾ, ਰਜਿੰਦਰ ਸਿੰਘ, ਤਲਵਿੰਦਰ ਸਿੰਘ, ਗੋਲਾ ਫਤਿਹਗੜ੍ਹ, ਅਮ੍ਰਿਤਪਾਲ ਸਿੰਘ ਪੰਚ, ਭਾਈ ਬਾਬੂ ਸਿੰਘ ਤੇ ਬੀਬਾ ਗੁਰਮੀਤ ਕੌਰ ਭਗਤ ਰਵਿਦਾਸ ਭੁਜੰਗ ਸੇਵਾ ਸੋਸਾਇਟੀ ਗੱਤਕਾ ਅਖਾੜਾ ਮੋਰਿੰਡਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …