ਗੱਤਕੇ ਦਾ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਮਾਣ ਵਾਲੀ ਗੱਲ: ਭੁੱਲਰ ਤੇ ਸੋਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਇੰਡੀਅਨ ਉਲੰਪਿਕ ਐਸੋਸੀਏਸ਼ਨ ਦੁਆਰਾ ਗਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦਾ ਸੁਆਗਤ ਕਰਦਿਆਂ ਆਲ ਇੰਡੀਆ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਾਜਿੰਦਰ ਸਿੰਘ ਸੋਹਲ ਨੇ ਕਿਹਾ ਹੈ ਕਿ ਇਹ ਸਮੁੱਚੇ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਸਾਲ ਅਕਤੂਬਰ ਵਿੱਚ ਗੋਆ ਵਿਖੇ ਹੋਣ ਵਾਲੀਆਂ 37ਵੀ ਨੈਸ਼ਨਲ ਖੇਡਾਂ-2023 ਵਿੱਚ ਇੰਡੀਅਨ ਉਲੰਪਿਕ ਐਸੋਸੀਏਸ਼ਨ ਵੱਲੋਂ ਗਤਕੇ ਨੂੰ ਰਾਸ਼ਟਰੀ ਖੇਡ ਵਜੋਂ ਮਾਨਤਾ ਦਿੰਦੇ ਹੋਏ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਗਤਕਾ ਖੇਡਣ ਵਾਲੇ ਖਿਡਾਰੀਆਂ ਵਿੱਚ ਬੇਹੱਦ ਉਤਸ਼ਾਹ ਅਤੇ ਖੁਸ਼ੀ ਪਾਈ ਜਾ ਰਹੀ ਹੈ।
ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਗਤਕਾ ਖੇਡ ਨੂੰ ਇਸ ਵੱਡੇ ਮੁਕਾਮ ਤੱਕ ਪਹੁੰਚਾਉਣ ਲਈ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਲੰਬੇ ਸਮੇਂ ਤੋਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ ਅਤੇ ਹੁਣ ਆਖਰਕਾਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ। ਇੰਡੀਅਨ ਓਲੰਪਿਕ ਐਸੋਸੀਏਸ਼ਨ ਦੁਆਰਾ ਗਤਕੇ ਨੂੰ ਰਾਸ਼ਟਰੀ ਖੇਡ ਵਜੋਂ ਮਾਨਤਾ ਮਿਲਣ ਨਾਲ ਇਹ ਖੇਡ ਨਵੀਆਂ ਬੁਲੰਦੀਆਂ ਨੂੰ ਛੂਹੇਗੀ।
ਡਾ. ਰਜਿੰਦਰ ਸਿੰਘ ਸੋਹਲ ਜੋ ਕਿ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹੋਣ ਦੇ ਨਾਲ ਨਾਲ ਆਲ ਇੰਡੀਆ ਗਤਕਾ ਫੈਡਰੇਸ਼ਨ ਦੇ ਮੀਤ ਪ੍ਰਧਾਨ ਵੀ ਹਨ, ਨੇ ਗਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਅਤੇ ਉਨ੍ਹਾਂ ਲਈ ਸਫ਼ਲਤਾ ਦੇ ਹੋਰ ਨਵੇੱ ਰਸਤੇ ਵੀ ਖੁੱਲਣਗੇ।
ਇਸ ਮੌਕੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਸਮੂਹ ਗਤਕਾ ਖਿਡਾਰੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਇੰਡੀਅਨ ਉਲੰਪਿਕ ਐਸੋਸੀਏਸ਼ਨ ਵੱਲੋਂ ਇਸ ਖੇਡ ਨੂੰ ਰਾਸ਼ਟਰੀ ਖੇਡ ਵਜੋਂ ਮਾਨਤਾ ਮਿਲਣ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਰਾਸਤੀ ਖੇਡ ਗਤਕੇ ਨਾਲ ਜੁੜਣ ਵਿੱਚ ਹੋਰ ਵੀ ਵਧੇਰੇ ਮਾਣ ਮਹਿਸੂਸ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…