Nabaz-e-punjab.com

ਗਊਸ਼ਾਲਾ ਵਿੱਚ ਪਸ਼ੂਆਂ ਦੀ ਭੇਤਭਰੀ ਮੌਤ ਦਾ ਮਾਮਲਾ, ਡੀਸੀ ਨੇ ਮੁਹਾਲੀ ਨਿਗਮ ਤੋਂ ਰਿਪੋਰਟ ਤਲਬ

ਮੁਹਾਲੀ ਗਊਸ਼ਾਲਾ ਤੋਂ ਮਗਰਾ ਗਊਸ਼ਾਲਾ ਵਿੱੀ ਸ਼ਿਫ਼ਟ ਕੀਤੇ ਜਾਣਗੇ ਵਾਧੂ ਪਸ਼ੂ: ਡੀਸੀ ਸ੍ਰੀਮਤੀ ਸਪਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਮੁਹਾਲੀ ਨਗਰ ਨਿਗਮ ਦੀ ਇੱਥੋਂ ਦੇ ਸਨਅਤੀ ਏਰੀਆ ਫੇਜ਼-1 ਵਿੱਚ ਸਥਿਤ ਗਊਸ਼ਾਲਾ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚ ਸੈਂਕੜੇ ਪਸ਼ੂਆਂ (ਗਊਆਂ) ਦੀ ਭੇਤਭਰੀ ਮੌਤਾਂ ਹੋਣ ਸਬੰਧੀ ਮਿਲੀਆਂ ਸ਼ਿਕਾਇਤਾਂ ਦਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕਾਫੀ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਡੀਸੀ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਤੋਂ ਵਿਸਥਾਰ ਪੂਰਵਕ ਰਿਪੋਰਟ ਤਲਬ ਕੀਤੀ ਹੈ। ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਵੀ ਡੀਸੀ ਨੂੰ ਪੱਤਰ ਲਿਖ ਕੇ ਪਸ਼ੂਆਂ ਦੀ ਭੇਤਭਰੀ ਮੌਤ ਦੇ ਮਾਮਲੇ ਦੀ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਨੇ ਬੁੱਧਵਾਰ ਨੂੰ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਮੁਹਾਲੀ ਦੀ ਗਊਸ਼ਾਲਾ ਵਿੱਚ ਸਮਰੱਥਾ ਤੋਂ ਵੱਧ ਪਸ਼ੂ ਰੱਖਣ ਦੀ ਗੱਲ ਸਾਹਮਣੇ ਆਈ। ਪ੍ਰਬੰਧਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਗਊਸ਼ਾਲਾ ਵਿੱਚ ਜ਼ਰੂਰਤ ਤੋਂ ਵੱਧ ਪਸ਼ੂਆਂ ਨੂੰ ਫੜ ਕੇ ਰੱਖਿਆ ਹੋਇਆ ਹੈ। ਜਦੋਂ ਇਸ ਸਬੰਧੀ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਿਸੇ ਜ਼ਰੂਰੀ ਕੰਮ ਵਿੱਚ ਰੱੁਝੇ ਹੋਏ ਹਨ ਅਤੇ 1015 ਮਿੰਟ ਬਾਅਦ ਗੱਲ ਕਰਨਗੇ ਪ੍ਰੰਤੂ ਬਾਅਦ ਵਿੱਚ ਅਧਿਕਾਰੀ ਨੇ ਫੋਨ ਹੀ ਨਹੀਂ ਚੁੱਕਿਆ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਦੀ ਗਊਸ਼ਾਲਾ ’ਚੋਂ ਵਾਧੂ ਪਸ਼ੂਆਂ ਨੂੰ ਲਾਲੜੂ ਨੇੜੇ ਮਗਰਾ ਗਊਸ਼ਾਲਾ ਵਿੱਚ ਸ਼ਿਫ਼ਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦਾ ਕੰਮ ਦੇਖ ਰਹੀ ਫਾਊਡੇਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਊਸ਼ਾਲਾ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਠੋਸ ਪੈਰਵੀ ਕਰਨ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਵਿੱਚ ਹਰਾ ਅਤੇ ਸੁੱਕੇ ਚਾਰੇ ਦੀ ਵਿਵਸਥਾ ਕੀਤੀ ਗਈ ਹੈ। ਡੀਸੀ ਨੇ ਦੱਸਿਆ ਕਿ ਆਉਂਦੇ 10 ਦਿਨਾਂ ਤੱਕ ਮੁਹਾਲੀ ਤੋਂ ਰੋਜ਼ਾਨਾ 30 ਤੋਂ 40 ਪਸ਼ੂਆਂ ਨੂੰ ਲਾਲੜੂ ਨੇੜੇ ਗਊਸ਼ਾਲਾ ਵਿੱਚ ਸ਼ਿਫ਼ਟ ਕੀਤਾ ਜਾਇਆ ਕਰੇਗਾ। ਉਨ੍ਹਾਂ ਦੱਸਿਆ ਕਿ ਮਗਰਾ ਗਊਸ਼ਾਲਾ ਵਿੱਚ ਨਾ ਸਿਰਫ਼ ਮੁਹਾਲੀ ਬਲਕਿ ਜ਼ੀਰਕਪੁਰ, ਡੇਰਾਬੱਸੀ, ਲਾਲੜੂ ਆਦਿ ਇਲਾਕਿਆਂ ਵਿੱਚ ਸੜਕਾਂ ’ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਫੜ ਕੇ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…