ਗਾਵਹੁ ਸਚੀ ਬਾਣੀ ਆਤਮਰਸ ਕੀਰਤਨ ਕੌਂਸਲ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਪੰਜਾਬ ਦੇ ਵੱਖ-ਵੱਖ ਕੀਰਤਨੀ ਜਥਿਆਂ ਦੀ ਇੱਕ ਮੀਟਿੰਗ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1 ਮੁਹਾਲੀ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਗਾਵਹੁ ਸਚੀ ਬਾਣੀ ਆਤਮਰਸ ਕੀਰਤਨ ਕੌਂਸਲ ਦਾ ਗਠਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਗਿੱਲ ਨੇ ਕਿਹਾ ਕਿ ਅੱਜ ਕਲ ਦੇ ਦੌੜ ਭੱਜ ਦੇ ਸਮੇਂ ਦੌਰਾਨ ਜਿਆਦਾਤਰ ਨੌਜਵਾਨ ਬੱਚੇ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ। ਅਣਜੰਮੀਆਂ ਬੱਚੀਆਂ ਦੀ ਭਰੂਣ ਹਤਿਆਵਾਂ ਹੋ ਰਹੀਆਂ ਹਨ ਅਤੇ ਬਜੁਰਗਾਂ ਦੀ ਸੇਵਾ ਸੰਭਾਲ ਨੂੰ ਨਜਰ ਅੰਦਾਜ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਬੱਚੇ ਆਪਣੇ ਮਾਪਿਆਂ ਨੂੰ ਬਿਰਧ ਆਸ਼ਰਮਾਂ ਵਿੱਚ ਛੱਡ ਆਉਂਦੇ ਹਨ ਜੋ ਕਿ ਚਿੰਤਾ ਜਨਕ ਵਿਸ਼ਾ ਹੈ।
ਇਸ ਮੌਕੇ ਗੁਰਬਾਣੀ ਰਾਹੀਂ ਨੌਜਵਾਨ ਪੀੜੀ ਨੂੰ ਗੁਰਸਿੱਖੀ ਨਾਲ ਜੋੜਨ ਲਈ ਗਾਵਹੁ ਬਚੀ ਬਾਣੀ ਆਤਮ ਰਸ ਕੀਰਤਨ ਕੌਂਸਲ ਦਾ ਗਠਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੂੰ ਚੇਅਰਮੈਨ, ਗੁਰਦਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਪ੍ਰਧਾਨ, ਹਰਮੀਤ ਸਿੰਘ ਨੂੰ ਮੀਤ ਪ੍ਰਧਾਨ, ਸੁਖਦਿਆਲ ਸਿੰਘ ਸੋਢੀ ਨੂੰ ਜਨਰਲ ਸਕੱਤਰ, ਦਲੇਰ ਸਿੰਘ ਨੂੰ ਵਿੱਤ ਸਕੱਤਰ ਅਤੇ ਸੰਦੀਪ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ।

Load More Related Articles

Check Also

ਪਟਿਆਲਾ ਹਿੰਸਾ: ਪੰਜਾਬ ਦੀ ‘ਆਪ’ ਸਰਕਾਰ ਦਾ ਵੱਡਾ ਐਕਸ਼ਨ

ਪਟਿਆਲਾ ਹਿੰਸਾ: ਪੰਜਾਬ ਦੀ ‘ਆਪ’ ਸਰਕਾਰ ਦਾ ਵੱਡਾ ਐਕਸ਼ਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਪਟਿਆਲਾ, 30 ਅਪਰੈ…