ਜਨਰਲ ਤੇ ਬੀਸੀ ਵਰਗ ਦੇ ਵਿਦਿਆਰਥੀਆਂ ਨੂੰ ਵੀ ਦਿੱਤੀਆਂ ਜਾਣ ਵਰਦੀਆਂ : ਗੜਾਂਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵੱਲੋਂ ਲੜਕੀਆਂ, ਐਸਸੀ ਅਤੇ ਬੀਪੀਐਲ ਵਿਦਿਆਰਥੀਆਂ ਨੂੰ ਦਿਤੀਆਂ ਜਾਣ ਵਾਲੀਆਂ ਵਰਦੀਆਂ ਜਨਰਲ ਅਤੇ ਬੀਸੀ ਵਰਗ ਦੇ ਵਿਦਿਆਰਥੀਆਂ ਨੂੰ ਵੀ ਦਿੱਤੀਆਂ ਜਾਣ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਗੜਾਂਗ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋੱ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹ ਰਹੇ ਪੰਦਰਾਂ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92 ਕਰੋੜ 95 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਸਿਖਿਆ ਵਿਭਾਗ ਵਲੋੱ ਲੜਕੀਆਂ, ਐਸਸੀ ਅਤੇ ਬੀਪੀਐਲ ਵਿਦਿਆਰਥੀਆਂ ਨੂੰ ਵਰਦੀਆਂ ਦਿਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜਨਰਲ ਅਤੇ ਬੀਸੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਇਹ ਵਰਦੀਆਂ ਨਹੀਂ ਦਿੱਤੀਆਂ ਜਾਣਗੀਆਂ ਅਤੇ ਅਜਿਹਾ ਕਰਕੇ ਜਨਰਲ ਅਤੇ ਬੀਸੀ ਵਰਗ ਦੇ ਵਿਦਿਆਰਥੀਆਂ ਨਾਲ ਸਿੱਖਿਆ ਵਿਭਾਗ ਅਤੇ ਸਰਕਾਰ ਵੱਲੋਂ ਵਿਤਕਰਾ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੀ ਆਰਥਿਕ ਸਥਿਤੀ ਕਰੀਬ ਇਕੋ ਜਿਹੀ ਹੁੰਦੀ ਹੈ, ਉਹ ਭਾਵੇੱ ਕਿਸੇ ਵੀ ਵਰਗ ਨਾਲ ਸਬੰਧ ਰਖਦੇ ਹੋਣ। ਇਸ ਲਈ ਸਰਕਾਰ ਨੂੰ ਇਹ ਵਰਦੀਆਂ ਲੜਕੀਆਂ, ਐਸਸੀ ਤੇ ਬੀਪੀਐਲ ਵਿਦਿਆਰਥੀਆਂ ਦੇ ਨਾਲ ਜਨਰਲ ਅਤੇ ਬੀ ਸੀ ਵਰਗ ਦੇ ਵਿਦਿਆਰਥੀਆਂ ਨੂੰ ਵੀ ਦੇਣੀਆਂ ਚਾਹੀਦੀਆਂ ਹਨ। ਇਸ ਮੌਕੇ ਫੈਡਰੇਸ਼ਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਚੀਫ ਆਰਗੇਨਾਈਜ਼ਰ ਸੁਰਿੰਦਰ ਕੁਮਾਰ ਸੈਣੀ, ਵਿੱਤ ਸਕੱਤਰ ਕਪਲ ਦੇਵ ਪ੍ਰਾਸ਼ਰ, ਸੂਬਾ ਕਮੇਟੀ ਮੈਂਬਰ ਸੁਦੇਸ਼ ਕਮਲ ਸ਼ਰਮਾ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…