Nabaz-e-punjab.com

ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਨਵੇਂ ਸਾਲ 2019 ਦਾ ਕੈਲੰਡਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਮੁਹਾਲੀ ਵਿੱਚ ਫੈਡਰਸ਼ੇਨ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਯੂਥ ਇਨਕਲੇਵ ਸੈਕਟਰ-79 ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਫੈਡਰੇਸ਼ਨ ਵੱਲੋਂ ਸਾਲ 2019 ਦਾ ਕੈਲੰਡਰ ਰਿਲੀਜ਼ ਕੀਤਾ ਗਿਆ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਨੂੰ ਸਮਰਪਿਤ ਹੈ। ਕੈਲੰਡਰ ਨੂੰ ਰਿਲੀਜ਼ ਕਰਨ ਦੀ ਰਸਮ ਸਾਬਕਾ ਸਰਪੰਚ ਗੁਲਜਾਰ ਸਿੰਘ ਲਾਂਡਰਾਂ ਨੇ ਕੀਤੀ।
ਗੁਲਜਾਰ ਸਿੰਘ ਨੇ ਫੈਡਰੇਸ਼ਨ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫੈਡਰੇਸ਼ਨ ਜਿਸ ਮਿਸ਼ਨ ‘ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ’ ’ਤੇ ਕੰਮ ਕਰ ਰਹੀ ਹੈ, ਉਹ ਬਿਲਕੁਲ ਠੀਕ ਹੈ। ਕਿਉਂਕਿ ਲੜਾਈ ਜਾਤ ਜਾਂ ਧਰਮ ਦੀ ਨਹੀਂ ਸਗੋਂ ਅਮੀਰ ਤੇ ਗਰੀਬ ਦੀ ਹੈ। ਗਰੀਬਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਰਾਖਵੇਂਕਰਨ ਵਰਗੀਆਂ ਸਹੂਲਤਾਂ ਜਾਤੀ ਦੇ ਆਧਾਰ ਤੇ ਨਹੀਂ ਸਗੋਂ ਆਰਥਿਕ ਆਧਾਰ ਤੇ ਗਰੀਬਾਂ ਨੂੰ ਮਿਲਣੀਆਂ ਚਾਹੀਦੀਆਂ ਹਨ। ਫੈਡਰੇਸ਼ਨ ਵੱਲੋਂ ਗੁਲਜ਼ਾਰ ਸਿੰਘ ਲਾਡਰਾਂ ਦਾ ਟਰਾਫੀ ਦੇ ਕੇ ਸਨਮਾਨ ਕੀਤਾ ਗਿਆ।
ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ ਨੇ ਕਿਹਾ ਕਿ ਸਰਕਾਰਾਂ ਆਪਣੇ ਵੋਟ ਬੈਂਕ ਨੂੰ ਬਚਾਉਣ ਲਈ ਲੋਕ ਵਿਰੋਧੀ ਫੈਸਲੇ ਲੈ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਸਰਕਾਰਾਂ ਵਿਰੁੱਧ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 60 ਫੀਸਦੀ ਰਾਖਵਾਂਕਰਨ ਦੇਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਜਾਪਦਾ ਕਿਉਂਕਿ ਏਨਾ ਜ਼ਿਆਦਾ ਕੋਟਾ ਦੇਣ ਨਾਲ ਕਾਬਲ ਤੇ ਹੁਸ਼ਿਆਰ ਵਿਦਿਆਰਥੀਆਂ ਦੀ ਪ੍ਰਤਿਭਾ ਦਾ ਕਤਲ ਹੋ ਰਿਹਾ ਹੈ। ਕਿੰਨਾ ਚੰਗਾ ਹੋਵੇ ਕਿ ਜੇ ਰਾਖਵਾਂਕਰਨ ਦਾ ਆਧਾਰ ਜਾਤੀ ਦੀ ਬਜਾਏ ਆਰਥਿਕ ਕਰ ਦਿੱਤਾ ਜਾਵੇ।
ਮੀਟਿੰਗ ਵਿੱਚ ਬੋਲਦਿਆਂ ਅਰੁਣ ਕੁਮਾਰ ਅੰਚਲ ਸੂਬਾ ਜਨਰਲ ਸਕੱਤਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਰੱਕੀਆਂ ਵਿੱਚ ਰਾਖਵਾਂਕਰਨ ਬਿਲਕੁਲ ਬੰਦ ਕਰ ਦਿੱਤਾ ਜਾਵੇ, ਗੁਜਰਾਤ ਸਰਕਾਰ ਵਾਂਗ ਪੰਜਾਬ ਪੰਜਾਬ ਵਿੱਚ ਵੀ ਜਨਰਲ ਵਰਗ ਲਈ ਵੱਖਰਾ ਭਲਾਈ ਕਮਿਸ਼ਨ ਸਥਾਪਿਤ ਕੀਤਾ ਜਾਵੇ ਅਤੇ ਰਾਖਵੇਂਕਰਨ ਦਾ ਆਧਾਰ ਜਾਤੀ ਦੀ ਬਜਾਏ ਆਰਥਿਕ ਆਧਾਰ ’ਤੇ ਹੋਵੇ। ਮੀਟਿੰਗ ਵਿੱਚ ਮਲਕੀਤ ਸਿੰਘ ਰੰਗੀ, ਗੁਰਮੀਤ ਸਿੰਘ ਪ੍ਰਧਾਨ ਵੈਲਫੇਅਰ ਸੁਸਾਇਟੀ, ਰਣਜੀਤ ਸਿੰਘ ਸਿੱਧੂ ਪ੍ਰਧਾਨ ਪਟਿਆਲਾ, ਸੁਰਜੀਤ ਸ਼ਰਮਾ, ਹਰਬੰਸ ਸਿੰਘ ਚੱਕਲ, ਦਵਿੰਦਰ ਸਿੰਘ, ਅੰਮ੍ਰਿਤ ਲਾਲ ਸ਼ਰਮਾ, ਸ਼ੇਰ ਸਿੰਘ ਰੋਪੜ ਅਤੇ ਪਰਦੀਪ ਸਿੰਘ ਲੁਧਿਆਣਾ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…