Nabaz-e-punjab.com

ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੇ ਵਫ਼ਦ ਵੱਲੋਂ ਚੰਦੂਮਾਜਰਾ ਨਾਲ ਮੁਲਾਕਾਤ, ਮੰਗ ਪੱਤਰ ਸੌਂਪਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਮੁਕੇਸ਼ ਪੁਰੀ ਦੀ ਅਗਵਾਈ ਹੇਠ ਜਨਰਲ ਵਰਗ ਦੇ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆਂ ਅਤੇ ਭਾਰਤ ਸਰਕਾਰ ਵੱਲੋਂ ਅਕਾਲੀ ਦਲ ਦੇ ਸਹਿਯੋਗ ਨਾਲ ਜਰਨਲ ਵਰਗ ਦੇ ਗਰੀਬਾਂ ਨੂੰ 10 ਫੀਸਦੀ ਰਾਖਵੇਂਕਰਨ ਦਾ ਕੋਟਾ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਵਰਗ ਦੇ ਲੋਕਾਂ ਦੀਆਂ ਹੋਰ ਜਾਇਜ਼ ਅਤੇ ਭਖਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਯੋਗ ਪੈਰਵੀ ਕਰਨ ਦੀ ਮੰਗ ਕੀਤੀ। ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਜਿਵੇਂ ਵੱਖ-ਵੱਖ ਵਰਗਾਂ ਲਈ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ ’ਤੇ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਉਸ ਤਰਜ਼ ’ਤੇ ਜਰਨਲ ਕੈਟਾਗਰੀ ਲਈ ਵੀ ਕੌਮੀ ਕਮਿਸ਼ਨ ਸਥਾਪਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਮਿਸ਼ਨ ਬਣਨ ਨਾਲ ਕੇਂਦਰ ਸਰਕਾਰ ਵੱਲੋਂ 10 ਪ੍ਰਤੀਸ਼ਤ ਰਾਖਵਾਂਕਰਨ ਨੂੰ ਲਾਗੂ ਕਰਨ ਅਤੇ ਜਨਰਲ ਵਰਗ ਨੂੰ ਦਰਪੇਸ਼ ਦਿੱਕਤਾਂ ਨੂੰ ਹੱਲ ਕਰਨ ਲਈ ਸਹਾਇਤਾ ਮਿਲੇਗੀ। ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਨਰਲ ਵਰਗ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਮੰਗ ਪੱਤਰ ਪ੍ਰਧਾਨ ਮੰਤਰੀ ਨੂੰ ਭੇਜਿਆ ਜਾਵੇਗਾ ਅਤੇ ਨੈਸ਼ਨਲ ਕਮਿਸ਼ਨ ਸਥਾਪਿਤ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਨਰਲ ਵਰਗ ਨੂੰ ਨੌਕਰੀਆਂ ਅਤੇ ਹੋਰ ਸਰਕਾਰੀ ਸਹੂਲਤਾਂ ਦੇਣ ਲਈ ਰਾਖਵੇਂਕਰਨ ਵਿੱਚ ਲੋੜੀਂਦੀ ਸੋਧ ਕਰਵਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…