Nabaz-e-punjab.com

ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਨੇ ਪ੍ਰਧਾਨ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਭਾਜਪਾ ਕੌਂਸਲਰ ਨੂੰ ਸੌਂਪਿਆ

ਜਨਰਲ ਵਰਗ ਨੂੰ ਰਾਖਵੇਂਕਰਨ ਦਾ ਲਾਭ ਦਿਵਾਉਣ ਲਈ ਯੋਗ ਪੈਰਵੀ ਕੀਤੀ ਜਾਵੇਗੀ ਅਰੁਣ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਜਨਰਲ ਕੈਟਗਰੀ ਵੈਲਫੇਅਰ ਫੈਡਰੇਸ਼ਨ ਦੇ ਵਫ਼ਦ ਨੇ ਚੀਫ਼ ਆਰਗੇਨਾਈਜਰ ਸਿਆਮ ਲਾਲ ਸ਼ਰਮਾ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਗਰ ਨਿਗਮ ਦੇ ਕੌਂਸਲਰ ਅਰੁਣ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਜਨਰਲ ਵਰਗ ਦੀ ਭਲਾਈ ਲਈ ਸਟੇਟ ਕਮਿਸ਼ਨ ਸਥਾਪਿਤ ਕੀਤਾ ਜਾਵੇ ਅਤੇ ਪੰਜਾਬ ਵਿੱਚ ਜਨਰਲ ਵਰਗ ਦੇ ਗਰੀਬਾਂ ਨੂੰ 10 ਫੀਸਦੀ ਰਾਖਵਾਂ ਕਰਨ ਦਿੱਤਾ ਜਾਵੇ।
ਆਗੂਆਂ ਨੇ ਭਾਜਪਾ ਕੌਂਸਲਰ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਨਰਲ ਵਰਗ ਦੇ ਗਰੀਬਾਂ ਨੂੰ ਜੋ 10 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਜਨਰਲ ਵਰਗ ਦੀ ਇਸ ਜਾਇਜ਼ ਮੰਗ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਜਨਰਲ ਵਰਗ ਦੇ ਹੱਕ ਵਿੱਚ ਜੋ ਫੈਸਲੇ ਦਿੱਤੇ ਗਏ ਹਨ, ਉਨ੍ਹਾਂ ਨੂੰ ਜਲਦੀ ਲਾਗੂ ਕੀਤਾ ਜਾਵੇ।
ਇਸ ਮੌਕੇ ਭਾਜਪਾ ਆਗੂ ਅਰੁਣ ਸ਼ਰਮਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਚੰਡੀਗੜ੍ਹ ਤੋਂ ਸੰਸਦ ਮੈਂਬਰ ਸ੍ਰੀਮਤੀ ਕਿਰਨ ਖੇਰ ਰਾਹੀਂ ਉਨ੍ਹਾਂ ਦਾ ਮੰਗ ਪੱਤਰ ਪ੍ਰਧਾਨ ਮੰਤਰੀ ਤੱਕ ਪਹੁੰਚਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਭਲਕੇ ਮੰਗਲਵਾਰ ਨੂੰ ਸ੍ਰੀਮਤੀ ਕਿਰਨ ਖੇਰ ਨੂੰ ਮਿਲ ਕੇ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਪ੍ਰਧਾਨ ਮੰਤਰੀ ਨੂੰ ਦੇਣ ਲਈ ਸੌਂਪਣਗੇ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਜਨਰਲ ਵਰਗ ਅਤੇ ਹਰ ਤਰ੍ਹਾਂ ਦੇ ਰਾਖਵੇਂਕਰਨ ਦੇ ਪੱਖ ਵਿੱਚ ਹਨ ਅਤੇ ਜਨਰਲ ਵਰਗ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਯਤਨ ਕਰਨਗੇ। ਇਸ ਮੌਕੇ ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਓਮਾ ਕਾਂਤ ਤਿਵਾੜੀ, ਵਿਜੇ ਪਾਠਕ, ਅਨਿਲ ਕੁਮਾਰ ਗੁੱਡੂ, ਡਾ. ਵਰਿੰਦਰ ਕੋਛੜ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…