Share on Facebook Share on Twitter Share on Google+ Share on Pinterest Share on Linkedin ਜਨਰਲ ਵਰਗ ਵੱਲੋਂ ਸ੍ਰੀ ਚਮਕੌਰ ਸਾਹਿਬ ਵਿੱਚ 26 ਨਵੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਲੜੀਵਾਰ ਭੁੱਖ-ਹੜਤਾਲ ਜਨਰਲ ਕੈਟਾਗਰੀ ਕਮਿਸ਼ਨ ਤੇ ਵੈੱਲਫੇਅਰ ਬੋਰਡ ਦੀ ਸਥਾਪਨਾ ਲਈ 25 ਨਵੰਬਰ ਤੱਕ ਦਾ ਅਲਟੀਮੇਟਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ: ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਮੁੱਖ ਆਗੂਆਂ ਸੁਖਬੀਰ ਸਿੰਘ, ਕਪਿਲ ਦੇਵ ਪਰਾਸ਼ਰ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿੱਧੂ, ਸੁਰਿੰਦਰ ਕੁਮਾਰ ਸੈਣੀ, ਸੁਦੇਸ਼ ਕਮਲ ਸ਼ਰਮਾ, ਮਹੇਸ਼ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਅਤੇ ਕਾਂਗਰਸ ਸਰਕਾਰ ਨੂੰ 13 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ 25 ਨਵੰਬਰ ਤੱਕ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਵੈੱਲਫੇਅਰ ਬੋਰਡ ਦੀ ਸਥਾਪਨਾ ਨਾ ਕੀਤੀ ਗਈ ਤਾਂ 26 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਪੰਜਾਬ ਵਿੱਚ ਕਾਂਗਰਸ ਦਾ ਵਿਰੋਧ ਕੀਤਾ ਜਾਵੇਗਾ। ਅੱਜ ਇੱਥੇ ਉਕਤ ਆਗੂਆਂ ਨੇ ਕਿਹਾ ਕਿ ਜਨਰਲ ਵਰਗ ਪੰਜਾਬ ਸਰਕਾਰ ਤੋਂ ਬੜੇ ਚਿਰ ਤੋਂ ਇਹ ਮੰਗ ਕਰਦਾ ਆ ਰਿਹਾ ਹੈ ਕਿ ਜਨਰਲ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਵੈੱਲਫੇਅਰ ਬੋਰਡ ਦੀ ਸਥਾਪਨਾ ਕੀਤੀ ਜਾਵੇ। ਇਸ ਸਬੰਧੀ ਕਈ ਵਾਰ ਮੁੱਖ ਮੰਤਰੀ ਨੂੰ ਲਿਖਤੀ ਰੂਪ ਵਿੱਚ ਆਪਣੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਪਿਛਲੇ ਮਹੀਨੇ ਮੁੱਖ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਗਏ ਸਨ ਅਤੇ ਸਾਰਿਆਂ ਨੇ ਜਨਰਲ ਵਰਗ ਦੀ ਇਸ ਜਾਇਜ਼ ਮੰਗ ਬਾਰੇ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਕਾਫ਼ੀ ਸਮਾਂ ਲੰਘ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਜਿਸ ਤੋਂ ਇੰਜ ਜਾਪਦਾ ਹੈ ਕਿ ਸੂਬਾ ਸਰਕਾਰ ਟਾਲ-ਮਟੋਲ ਦੀ ਨੀਤੀ ’ਤੇ ਚੱਲਦਿਆਂ ਡੰਗ ਟਪਾ ਰਹੀ ਹੈ ਅਤੇ ਜਨਰਲ ਵਰਗ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਹੁਣ ਜਨਰਲ ਵਰਗ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਅਤੇ 26 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ