ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਦੇ ਆਗੂਆਂ ਨੇ ਮੁਹਾਲੀ ਦੇ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ:ਸਿ: ਸ਼ਰਨਜੀਤ ਸਿੰਘ ਨਾਲ ਜਸਵੀਰ ਸਿੰਘ ਗੜਾਂਗ ਦੀ ਪ੍ਰਧਾਨਗੀ ਹੇਠ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮੇਂ ’ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਨਸੀਹਤ ਦਿੱਤੀ ਕਿ ਉਹ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੱਕਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਨੇ ਫੈਡਰੇਸ਼ਨ ਦੇ ਆਗੂਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਅਧਿਆਪਕਾਂ ਨੂੰ ਆਪਣੇ ਦਫਤਰੀ ਕੰਮਾਂ ਲਈ ਦਫਤਰ ਆਉਣ ਦੀ ਲੋੜ ਨਹੀਂ ਪਵੇਗੀ ਅਤੇ ਸਾਰੇ ਕੰਮ ਪਹਿਲ ਦੇ ਆਧਾਰ ਨਿਪਟਾਏ ਜਾਣਗੇ। ਫੈਡਰੇਸ਼ਨ ਦੇ ਆਗੂਆਂ ਨੇ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵਿਸਵਾਸ਼ ਦਿਵਾਇਆ ਕਿ ਉਹ ਸਿੱਖਿਆ ਦੇ ਪੱਧਰ ਨੂੰ ਉੱਚਾ ਚੱਕਣ ਲਈ ਪੂਰਨ ਸਹਿਯੋਗ ਦੇਣਗੇ।
ਫੈਡਰੇਸ਼ਨ ਦੇ ਆਗੂਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸ਼ਰਨਜੀਤ ਸਿੰਘ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਮਨਜੀਤ ਸਿੰਘ, ਬਲਜਿੰਦਰ ਸਿੰਘ, ਜਰਨੈਲ ਸਿੰਘ ਬਰਾੜ, ਮਨਜੀਤ ਸਿੰਘ, ਜਸਵੀਰ ਕੌਰ, ਸ਼ਿੰਦਰਪਾਲ ਕੌਰ, ਸਤਿੰਦਰਜੀਤ ਕੌਰ, ਦਿਲਬਾਗ ਸਿੰਘ, ਯਾਦਵਿੰਦਰ ਸਿੰਘ ਕੰਧੋਲਾ, ਕੁਲਜਿੰਦਰ ਸਿੰਘ, ਰਜਿੰਦਰ ਕੁਮਾਰ, ਸੁਖਵਿੰਦਰਪਾਲ ਸਿੰਘ ਸੁੱਖੀ ਅਤੇ ਪ੍ਰਾਇਮਰੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਹਾਜ਼ਰ ਸਨ। ਪ੍ਰੈਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਦਿੱਤੀ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…