nabaz-e-punjab.com

ਹੈਲਥ ਕੇਅਰ ਅਕੈਡਮੀ ਮੁਹਾਲੀ ਵਿੱਚ ਲੈਫ. ਜਨਰਲ ਕੇ.ਜੇ. ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ

ਨੌਜਵਾਨਾਂ ਨੂੰ ਆਪਣਾ ਟੀਚਾ ਹਾਸਲ ਕਰਨ ਲਈ ਨੈਤਿਕਤਾ ਤੇ ਅਨੁਸ਼ਾਸਨ ਦਾ ਪਾਠ ਪੜ੍ਹਨਾ ਜ਼ਰੂਰੀ: ਕੇ.ਜੇ. ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਜਰ ਹੈਲਥ ਕੇਅਰ ਮੁਹਾਲੀ ਵਿਖੇ ਸੰਸਥਾਨ ਦੀ ਡਾਇਰੈਕਟਰ ਸ੍ਰੀਮਤੀ ਰੀਤੂ ਨਾਗ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸੰਸਥਾਨ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪੂਰੇ ਉਤਸ਼ਾਹ ਨਾਲ ਕੌਮੀ ਗੀਤ ਗਾਇਆ। ਇਸ ਮੌਕੇ ਆਰਮੀ ਦੇ ਸਾਬਕਾ ਕਮਾਂਡਰ ਅਤੇ ਮਹਾਰਾਜਾ ਰਣਜੀਤ ਸਿੰਘ ਚੇਅਰ ਆਫ਼ ਐਕਸੀਲੈਂਸ ਪੰਜਾਬ ਯੂਨੀਵਰਸਿਟੀ ਦੇ ਚੇਅਰਮੈਨ ਲੈਫਟੀਨੈਂਟ ਜਨਰਲ (ਸੇਵਾਮੁਕਤ) ਕੇ.ਜੇ. ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਤਿਰੰਗਾ ਝੰਡਾ ਲਹਿਰਾਇਆ।
ਕੇ.ਜੇ. ਸਿੰਘ ਨੇ ‘ਲੀਡਰਸ਼ਿਪ ਇਨ ਦ 21 ਫਰਸਟ ਸੇਂਚੂਰੀ’ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤੀ ਸੈਨਾ ਵਿੱਚ ਸੇਵਾ ਕਰਦੇ ਸਮੇਂ ਉਨ੍ਹਾਂ ਨੇ ਜੋ ਲੀਡਰਸ਼ਿਪ ਦੇ ਸਬਕ ਸਿੱਖੇ, ਉਹ ਅਜੋਕੇ ਅਤਿ ਆਧੁਨਿਕ ਦੌਰ ਵਿੱਚ ਲਾਗੂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਤਾਕਤ ਅਤੇ ਖ਼ਾਮੀਆਂ ਨੂੰ ਪਛਾਣਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਯੁਵਾ ਪੀੜ੍ਹ ਨੂੰ ਆਪਣੀ ਵਿਰਾਸਤ ਕਾਇਮ ਰੱਖਣ ਲਈ ਹਮੇਸ਼ਾ ਤਤਪਰ ਰਹਿੰਦਿਆਂ ਕਿਸੇ ਵੀ ਮੁਸ਼ਕਲ ਨੂੰ ਪ੍ਰੇਰਣਾ ਵਿੱਚ ਬਦਲ ਕੇ ਆਪਣੀ ਤਾਕਤ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਟੀਚਾ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਨੈਤਿਕਤਾ ਅਤੇ ਅਨੁਸ਼ਾਸਨ ਦਾ ਪਾਠ ਪੜ੍ਹਨਾ ਜ਼ਰੂਰੀ ਹੈ। ਸਮਾਰੋਹ ਦੌਰਾਨ ਜਨਰਲ ਕੇ.ਜੇ. ਸਿੰਘ ਨੂੰ ਸੰਸਥਾਨ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸੰਸਥਾਨ ਦੀ ਡਾਇਰੈਕਟਰ ਸ੍ਰੀਮਤੀ ਰੀਤੂ ਨਾਗ ਨੇ ਮੁੱਖ ਮਹਿਮਾਨ ਸਮੇਤ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…