ਸਰਕਾਰੀ ਹਸਪਤਾਲ ਵਿੱਚ ਦੂਰਬੀਨ ਤੇ ਲੇਜ਼ਰ ਨਾਲ ਜਨਰਲ ਅਪਰੇਸ਼ਨ ਦੀ ਸੁਵਿਧਾ ਉਪਲਬਧ

ਜਨਰਲ ਸਰਜਰੀ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਵਿਨੀਤ ਕੰਬੋਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਵੱਖ-ਵੱਖ ਬਿਮਾਰੀਆਂ ਦੇ ਜਨਰਲ ਅਪਰੇਸ਼ਨ ਦੀ ਸੁਵਿਧਾ ਉਪਲਬਧ ਹੋਣ ਨਾਲ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਇੱਥੇ ਸਰਜਰੀ ਸਫਲਤਾਪੂਰਵਕ ਤੇ ਤਸੱਲੀਬਖ਼ਸ਼ ਢੰਗ ਨਾਲ ਕੀਤੀ ਜਾ ਰਹੀ ਹੈ। ਲੈਪਰੋਸਕੋਪਿਕ ਸਰਜਨ ਡਾ. ਵਿਨੀਤ ਕੰਬੋਜ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਅਤੇ ਐਸਐਮਓ ਡਾ. ਐਚਐਸ ਚੀਮਾ ਦੀ ਅਗਵਾਈ ਹੇਠ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਸਾਲ 2022-23 ਵਿੱਚ ਸਰਕਾਰੀ ਹਸਪਤਾਲ ਵਿੱਚ 500 ਤੋਂ ਵੱਧ ਲੈਪਰੋਸਕੋਪਿਕ ਅਪਰੇਸ਼ਨਾਂ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਹੈ। ਇਸ ਤੋਂ ਇਲਾਵਾ ਸਾਲ 2021-22 ਵਿੱਚ ਵੀ 500 ਤੋਂ ਵੱਧ ਲੈਪਰੋਸਕੋਪਿਕ ਅਪਰੇਸ਼ਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਵੱਖ-ਵੱਖ ਬਿਮਾਰੀਆਂ ਜਿਵੇਂ ਹਰਨੀਆਂ, ਪਥਰੀਆਂ, ਗਦੂਦਾਂ, ਬਵਾਸੀਰ ਦੇ ਅਪਰੇਸ਼ਨ ਦੀ ਸੁਵਿਧਾ ਹੈ। ਇਹ ਸਾਰੇ ਅਪਰੇਸ਼ਨ ਦੂਰਬੀਨ ਨਾਲ ਕੀਤੇ ਜਾਂਦੇ ਹਨ ਅਤੇ ਬਵਾਸੀਰ ਦਾ ਅਪਰੇਸ਼ਨ ਲੇਜ਼ਰ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਕਈ ਮੁਸ਼ਕਲ ਕੇਸਾਂ ਨੂੰ ਵੀ ਹੱਲ ਕਰਦਿਆਂ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਿਵਾਈ ਗਈ ਹੈ।
ਡਾ. ਕੰਬੋਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਤਰ੍ਹਾਂ ਦੀ ਬਿਮਾਰੀ ਲਈ ਆਮ ਸਰਜਰੀ ਦੀ ਲੋੜ ਹੈ ਤਾਂ ਉਹ ਸਰਕਾਰੀ ਹਸਪਤਾਲ ਵਿੱਚ ਆ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਜਨਰਲ ਸਰਜਰੀ ਵਿਭਾਗ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਵਧੀਆ ਇਲਾਜ ਅਤੇ ਸਰਜਰੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…