ਪਹਿਲੇ ਦਿਨ ਮੁਹਾਲੀ ਜ਼ਿਲ੍ਹੇ ਦੇ 172 ਪਿੰਡਾਂ ਵਿੱਚ ਕਰਵਾਏ ਗਏ ਗਰਾਮ ਸਭਾਵਾਂ ਦੇ ਆਮ ਇਜਲਾਸ

ਏਡੀਸੀ ਸ੍ਰੀਮਤੀ ਸੋਨਮ ਚੌਧਰੀ ਅਤੇ ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਨੇ ਵੀ ਕੀਤੀ ਸ਼ਮੂਲੀਅਤ

ਨਬਜ਼-ਏ-ਪੰਜਾਬ, ਮੁਹਾਲੀ, 29 ਮਾਰਚ:
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਦੇ ਆਰੰਭੇ ਗਏ ਗਰਾਮ ਸਭਾ ਇਜਲਾਸ ਦੀ ਲੜੀ ਤਹਿਤ ਅੱਜ ਪਹਿਲੇ ਦਿਨ 172 ਗਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ।
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 332 ਗਰਾਮ ਪੰਚਾਇਤਾਂ ਹਨ, ਜਿਨ੍ਹਾਂ ਦੇ 29 ਅਤੇ 30 ਮਾਰਚ ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਖ਼ਦ ਬੈਂਰੋਪੁਰ ਅਤੇ ਭਾਗੋਮਾਜਰਾ ਅਤੇ ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਪਿੰਡ ਬਾਕਰਪੁਰ ਬਲਾਕ ਮੁਹਾਲੀ ਦੇ ਇਜਲਾਸ ਵਿੱਚ ਸ਼ਮੂਲੀਅਤ ਕੀਤੀ ਗਈ।
ਇਨ੍ਹਾਂ ਇਜਲਾਸ ਸਮਾਗਮਾਂ ਵਿੱਚ ਗਰਾਮ ਪੰਚਾਇਤਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਸਮੂਹ ਗ੍ਰਾਮ ਸਭਾ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਕੰਮਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਤਾਕੀਦ ਕੀਤੀ ਗਈ। ਸਮੂਹ ਗਰਾਮ ਸਭਾ ਮੈਂਬਰਾਂ ਨੇ ਇਹ ਕੰਮ ਆਪਸੀ ਸਹਿਯੋਗ ਨਾਲ ਕਰਨ ਦਾ ਪ੍ਰਣ ਲਿਆ। ਮੀਟਿੰਗ ਦੌਰਾਨ ਪਿੰਡਾਂ ਵਿੱਚ ਖੇਡ ਦਾ ਮੈਦਾਨ, ਪਾਰਕ ਦੀ ਉਸਾਰੀ ਅਤੇ ਪਿੰਡ ਦੇ ਟੋਭਿਆ ਦੀ ਡੀ-ਵਾਟਰਿੰਗ, ਡੀ-ਸਿਲਟਿੰਗ ਅਤੇ ਟੋਭਿਆ ਦੇ ਆਲੇ-ਦੁਆਲੇ ਟਰੈਕ ਆਦਿ ਬਣਾ ਕੇ ਦਰੱਖਤ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਕੰਮ ਪੰਜਾਬ ਸਰਕਾਰ ਵੱਲੋਂ ਮਿੱਥੇ ਗਏ ਸਮੇਂ ਅੰਦਰ ਪੂਰੇ ਕਰਨ ਲਈ ਵੀ ਜਾਣੂ ਕਰਵਾਇਆ ਗਿਆ। ਪਿਡਾਂ ਦੇ ਹਾਜ਼ਰ ਲੋਕਾਂ ਵੱਲੋਂ ਇਨ੍ਹਾਂ ਕੰਮਾਂ ਨੂੰ ਆਪਸੀ ਸਹਿਯੋਗ ਨਾਲ ਕਰਨ ਦਾ ਪ੍ਰਣ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁੰਹਿਮ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਜਾਣੂ ਕਰਵਾਉਂਦੇ ਹੋਏ ਪੰਜਾਬ ਸਰਕਾਰ ਨੂੰ ਇਸ ਵਿੱਚ ਸਹਿਯੋਗ ਦੇਣ ਦਾ ਵੀ ਹਾਜ਼ਰ ਇਨ੍ਹਾਂ ਪਿੰਡਾਂ ਦੇ ਵਾਸੀਆਂ ਵੱਲੋਂ ਭਰੋਸਾ ਦਿਵਾਇਆ ਗਿਆ। ਇਸ ਮੌਕੇ ਸਰਪੰਚਾਂ ਨੇ ਪਿੰਡ ਵਾਸੀਆਂ ਨੂੰ ਗਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ।
ਇਸ ਮੌਕੇ ਸਮੂਹ ਗਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਅਜਿਹੇ ਇਜਲਾਸ ਸਾਰੇ ਜ਼ਿਲ੍ਹੇ ਵਿੱਚ ਮਿੱਥੇ ਸ਼ਡਿਊਲ ਅਨੁਸਾਰ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਭਾਗ ਲੈ ਕੇ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

Load More Related Articles

Check Also

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ’ਚ ਸੁਧਾਰ, ਫੋਰਟਿਸ ’ਚੋਂ ਛੁੱਟੀ ਮਿਲੀ

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ’ਚ ਸੁਧਾਰ, ਫੋਰਟਿਸ ’ਚੋਂ ਛੁੱਟੀ ਮਿਲੀ ਸਾਬਕਾ ਮੰਤਰੀ ਸ…