Nabaz-e-punjab.com

ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਸਬੰਧੀ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ

ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨੂੰ ਲਿਖੇ 100 ਤੋਂ ਵੱਧ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਸਮਾਜ ਸੇਵੀ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਸਬੰਧੀ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਟਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨੂੰ 100 ਪੱਤਰ ਲਿਖ ਕੇ ਭੇਜੇ ਗਏ ਹਨ। ਜਿਸ ਵਿੱਚ ਸਰਕਾਰ ਦੀ ਗਤੀਸ਼ੀਲ ਅਗਵਾਈ ਹੇਠ ਭਾਰਤ ਇਕ ਸਿਹਤਮੰਦ ਰਾਸ਼ਟਰ ਬਣਾਉਣ ਵੱਲ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਤੌਰ ’ਤੇ 2022 ਤੱਕ ‘ਉਦਯੋਗਿਕ ਟਰਾਂਸ-ਫੈਟ ਮੁਕਤ ਦੇਸ਼’ ਬਣਨ ਦੇ ਦਾਅਵੇ ਦੀ ਮੰਗ ਕੀਤੀ ਹੈ।
ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਓਪਿੰਦਰਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਭਾਰਤ ਵਿੱਚ ਸਕਾਰਾਤਮਿਕ ਤਬਦੀਲੀ ਲਿਆਉਣ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ। ਇਸ ਲਈ ਉਨ੍ਹਾਂ ਦੀ ਸੰਸਥਾ ਵੱਲੋਂ ਭਾਰਤ ਨੂੰ ਇਕ ਸਿਹਤਮੰਦ ਦੇਸ਼ ਬਣਾਉਣ ਵਿੱਚ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਅਤੇ ਇਸ ਦਿਸ਼ਾ ਵਿੱਚ ਪਹਿਲਕਦਮੀ ਕਰਦਿਆਂ ਇਹ ਮੁਕਾਬਲਾ ਕਰਵਾਇਆ ਗਿਆ ਹੈ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੇ ਪੱਤਰਾਂ ਰਾਹੀਂ, ਮਿਲਾਵਟਖੋਰੀ ਅਤੇ ਗੈਰ-ਸਿਹਤਮੰਦ ਭੋਜਨ ਦੀ ਥਾਂ ਖ਼ਾਸਕਰ ਸਕੂਲ ਦੇ ਅੰਦਰ ਅਤੇ ਆਸਪਾਸ ਸਿਹਤਮੰਦ ਭੋਜਨ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਟਰਾਂਸਫੈਟ ਸਮੱਗਰੀ ਨੂੰ ਲਾਗੂ ਕਰਨ ਦੇ ਸਖ਼ਤ ਕਾਨੂੰਨਾਂ ਅਤੇ ਫਰੰਟ ਪੈਕ ਲੇਬਲਿੰਗ ਬਾਰੇ ਉਦਯੋਗਿਕ ਸੰਚਾਰ ਸਮੱਗਰੀ ਸਬੰਧੀ ਨਵੀਨਤਾਕਾਰੀ ਵਿਚਾਰਾਂ ਨਾਲ ਵਿਦਿਆਰਥੀ ਅੱਗੇ ਆਏ ਹਨ।
ਇਸ ਤੋਂ ਪਹਿਲਾਂ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਸ੍ਰੀਮਤੀ ਸੁਰਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਅਗਾਂਹਵਧੂ ਵਿਚਾਰ ਦੇਸ਼ ਨੂੰ ਅੱਗੇ ਲਿਆਉਣ ਵਿੱਚ ਸਹਾਈ ਸਾਬਤ ਹੋਣਗੇ ਅਤੇ ਸਿਹਤਮੰਦ ਭਾਰਤ ਦੇ ਟੀਚੇ ਦੀ ਪ੍ਰਾਪਤੀ ਕੀਤੀ ਆਸ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…