ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ 19ਵੇਂ ਇੰਟਰ ਸਕੂਲ ਪੇਂਟਿੰਗ ਮੁਕਾਬਲੇ ਆਯੋਜਿਤ

ਮੁਹਾਲੀ ਦੇ ਅੱਠ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ, ਕਲਾ ਰਾਹੀਂ ਕਾਗਜ਼ ’ਤੇ ਉਕੇਰੇ ਤੰਬਾਕੂ ਦੇ ਹਾਨੀਕਾਰਕ ਪ੍ਰਭਾਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਅੱਜ ਸੰਸਥਾ ਜਨਰੇੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ‘ਸੰਸਾਰ ਤੰਬਾਕੂ ਵਿਰੋਧੀ ਦਿਵਸ’ ਨੂੰ ਸਮਰਪਿਤ ਸੈਂਕੜੇ ਹੀ ਵਿਦਿਆਰਥੀਆਂ ਦਾ 18ਵਾਂ ਪੇਟਿੰਗ ਮੁਕਾਬਲਾ ਖਾਲਸਾ ਕਾਲਜ ਆਫ ਟੈਕਨਾਲੋਜੀ ਐਡ ਬਿਜਨਸ ਸਟੱਡੀਜ, ਫੇਜ 3ਏ ਵਿਖੇ ਕਰਵਾਇਆ ਗਿਆ। ਇਸ ਵਿੱਚ ਮੋਹਾਲੀ ਦੇ ਵੱਖ-ਵੱਖ ਸਕੂਲਾਂ ਦੇ ਕਰੀਬ 600 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਲਾ ਰਾਹੀਂ ਤੰਬਾਕੂ ਦੀਆਂ ਹਾਨੀਆਂ ਨੂੰ ਪੋਸਟਰਾਂ ’ਤੇ ਉਤਾਰਿਆ। ਇਸ ਮੌਕੇ ਖਾਲਸਾ ਕਾਲਜ ਆਫ ਟੈਕਨਾਲੋਜੀ ਐਡ ਬਿਜਨਸ ਸਟੱਡੀਜ ਦੀ ਪ੍ਰਿੰਸੀਪਲ ਬੀਬੀ ਹਰੀਸ਼ ਕੁਮਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਬੱਚਿਆਂ ਰਾਹੀਂ ਬਣਾਈਆਂ ਜਾ ਰਹੀਆਂ ਕਲਾ ਕ੍ਰਿਤਾਂ ਦਾ ਮੁਲਾਕਣ ਕੀਤਾ ਤੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਮਿਉਂਸਪਲ ਕੌਂਸਲਰ ਬੀਬੀ ਉਪਿੰਦਰਪ੍ਰੀਤ ਕੌਰ ਨੇ ਕਿਹਾ ਕਿ ਸੰਸਥਾ ਦਾ ਮਕਸਦ ਕਲਾ ਦੇ ਮਾਧਿਅਮ ਰਾਹੀਂ ਤੰਬਾਕੂ ਦੇ ਮਾਰੂ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੈ ਅਤੇ ਸੰਸਥਾ ਦੀ ਸੰਸਥਾਪਕ ਸਵਰਗੀ ਬੀਬੀ ਅਮਿਤੇਸ਼ਵਰ ਕੌਰ ਦੇ ਉਦੇਸ਼ ਨੂੰ ਅੱਗੇ ਵਧਾਉਣਾ ਹੈ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦੀ ਤਿਆਰੀ ਦੌਰਾਨ ਵਿਦਿਆਰਥੀ ਤੰਬਾਕੂ ਦੇ ਮਨੁੰਖੀ ਸਰੀਰ ’ਤੇ ਖ਼ਤਰਨਾਕ ਪ੍ਰਭਾਵਾਂ ਬਾਰੇ ਪੜਦੇ, ਜਾਣਦੇ ਅਤੇ ਉਹਨਾਂ ਨੂੰ ਤਸਵੀਰਾਂ ਰਾਹੀਂ ਉਕੇਰਦੇ ਹਨ ਅਤੇ ਇਸ ਨਾਲ ਉਹਨਾਂ ਦੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਸੰਸਥਾ ਦੀ ਮੀਤ ਪ੍ਰਧਾਨ ਬੀਬੀ ਸੁਰਜੀਤ ਕੌਰ ਸੈਣੀ ਨੇ ਕਿਹਾ ਕਿ ਜੇਕਰ ਅਸੀਂ ਵਿਦਿਆਰਥੀਆਂ ਨੂੰ 20 ਸਾਲ ਦੀ ਉਮਰ ਤੱਕ ਤੰਬਾਕੂ ਨਸ਼ੇ ਤੋਂ ਬਚਾ ਲਈਏ ਤਾਂ ਉਹ ਸਾਰੀ ਉਮਰ ਇਸ ਨਸ਼ੇ ਨੂੰ ਹੱਥ ਨਹੀਂ ਲਗਾਉਂਦੇ। ਉਹਨਾਂ ਕਿਹਾ ਕਿ ਸੰਸਥਾ ਵੱਲੋਂ ਇਹਨਾਂ ਮੁਕਾਬਲਿਆਂ ਰਾਹੀਂ ਨਵੀਂ ਪੀੜੀ ਨੂੰ ਤੰਬਾਕੂ ਤੋਂ ਬਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
‘ਸੰਸਾਰ ਤੰਬਾਕੂ ਰਹਿਤ ਦਿਵਸ’ ਮੌਕੇ ਦਿੱਤਾ ਜਾਵੇਗਾ ਸਨਮਾਨ
ਇਸ ਮੁਕਾਬਲੇ ਵਿੱਚ ਡੀਏਵੀ ਸਕੂਲ, ਜੀਨੀਅਸ ਪਬਲਿਕ ਸਕੂਲ, ਜੈਮ ਪਬਲਿਕ ਸਕੂਲ, ਮੋਹਾਲੀ ਪਬਲਿਕ ਸਕੂਲ, ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ, ਸੰਤ ਇਸ਼ਰ ਸਿੰਘ ਪਬਲਿਕ ਸਕੂਲ, ਸੈਮਰੌਕ ਸੀਨੀਅਰ ਸੈਕੰਡਰੀ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਚੌਥੀ ਜਮਾਤ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਨੂੰ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਸੀ ਅਤੇ ਹਰੇਕ ਗਰੁੱਪ ਦੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ 28 ਮਈ ਯਾਨੀ ‘ਸੰਸਾਰ ਤੰਬਾਕੂ ਰਹਿਤ ਦਿਵਸ’ ਤੋਂ ਪਹਿਲਾਂ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ। ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਇਸ ਮੌਕੇ ਸੋਵੀਨਰ ਵੀ ਰਿਲੀਜ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…