Nabaz-e-punjab.com

ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਮਰੀਜ਼ਾਂ ਨੂੰ ਗਰਮ ਕੰਬਲ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਵੈੱਲਫੇਅਰ ਸਕੀਮ ਤਹਿਤ ਇੱਥੋਂ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਵਿੱਚ ਮਰੀਜ਼ਾਂ ਨੂੰ ਗਰਮ ਕੰਬਲ ਵੰਡੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੇ ਕੜਾਕੇ ਦੀ ਠੰਢ ਤੋਂ ਬਚਾਅ ਲਈ ਲੋੜਵੰਦ ਮਰੀਜ਼ਾਂ ਨੂੰ ਗਰਮ ਕੰਬਲ ਵੰਡੇ ਅਤੇ ਵੱਖ ਵੱਖ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਪੱੁਛਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।
ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਕਮਲੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਕਿਸੇ ਮੁਸੀਬਤ ਸਮੇਂ ਮਨੱੁਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਸੰਸਥਾ ਵੱਲੋਂ ਹੁਣ ਤੱਕ ਵੱਖ-ਵੱਖ ਸਕੂਲਾਂ ਵਿੱਚ ਲੋੜਵੰਦ ਬੱਚਿਆਂ ਨੂੰ ਬੂਟ ਵੰਡੇ ਗਏ ਹਨ। ਇਸ ਤੋਂ ਇਲਾਵਾ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਸ੍ਰੀ ਕਮਲੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਲੋੜਵੰਦਾਂ ਦੀ ਮਦਦ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਰਹਿਣਗੇ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …