ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੁਹਾਲੀ ਵੱਲੋਂ ਸਾਂਝੇ ਤੌਰ ’ਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ 6 ਜੂਨ 1984 ਨੂੰ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਦੀ ਨਿੱਘੀ ਯਾਦ ਵਿੱਚ ਘੱਲੂਘਾਰਾ ਦਿਵਸ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਐਸਜੀਪੀਸੀ ਦੇ ਮੀਤ ਮੈਨੇਜਰ ਸੁਖਵਿੰਦਰ ਸਿੰਘ, ਸਿੱਖ ਆਗੂ ਸਰਬਜੀਤ ਸਿੰਘ ਸੋਹਲ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਂ ਸੰਗਤੀਆਂ ਨੇ ਨਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਅਕਾਲੀ ਆਗੂਆਂ ਨੇ ਨਾਕਾ ਨੀਲਾ ਤਾਰਾ ਮਹਿਜ਼ ਇੱਕ ਘਟਨਾ ਨਹੀਂ, ਬਲਕਿ ਸਿੱਖਾਂ ਨਾਲ ਜੁੜਿਆਂ ਇਤਿਹਾਸ ਹੈ ਅਤੇ ਇਤਿਹਾਸ ਲਿਖੇ ਜਾਂਦੇ ਹਨ, ਭੁਲਾਏ ਨਹੀਂ ਜਾਂਦੇ। ਉਨ੍ਹਾਂ ਜੂਨ 1984 ਵਿੱਚ ਇਕੱਲੇ ਸਿੰਘਾਂ/ਸਿੰਘਣੀਆਂ ਹੀ ਲਹੂ ਲਹਾਨ ਨਹੀਂ ਹੋਏ ਸਗੋਂ ਸਾਰਾ ਪੰਜਾਬ, ਸਿੱਖ ਤੇ ਸਿੱਖੀ ਅਤੇ ਇਨਸਾਨੀਅਤ ਲਹੂ-ਲਹਾਨ ਹੋਈ ਸੀ। ਇਸ ਦੁਖਾਂਤ ਨੂੰ ਰਹਿੰਦੀ ਦੁਨੀਆ ਤੱਕ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਐਸਜੀਪੀਸੀ ਦੇ ਇੰਸਪੈਕਟਰ ਗੁਰਦੇਵ ਸਿੰਘ ਮਾਨ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਬੀਬੀ ਹਰਬੰਸ ਕੌਰ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਜਗਜੀਤ ਸਿੰਘ ਸਿੱਧੂ, ਪ੍ਰਭਜੀਤ ਸਿੰਘ, ਗੁਰਦੇਵ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਪ੍ਰਚਾਰਕ ਇੰਦਰਜੀਤ ਸਿੰਘ ਤੇ ਜਤਿੰਦਰ ਸਿੰਘ, ਜਗਤਾਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …