Nabaz-e-punjab.com

ਘਰ ਘਰ ਰੁਜ਼ਗਾਰ: ਬੇਰੁਜ਼ਗਾਰ ਨੌਜਵਾਨਾਂ ਨੂੰ ਰਜਿਸਟਰ ਕਰ ਕੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਜ਼ੋਰ

ਵੱਧ ਤੋਂ ਵੱਧ ਨੌਜਵਾਨਾਂ ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕਰਵਾਉਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੁਜ਼ਗਾਰ’ ਮੁਹਿੰਮ ਦੇ ਤਹਿਤ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰਜਿਸਟਰ ਕਰ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਤੋਂ ਰੁਜ਼ਗਾਰ ਬਿਊਰੋ ਦੀਆਂ ਗਤੀਵਿਧੀਆਂ ਅਤੇ ਬੇਰੁਜ਼ਗਾਰਾਂ ਨੂੰ ਟਰੇਨਿੰਗ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸ੍ਰੀਮਤੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਗਰੀਬ ਗਰੀਬ ਦੇ 10-10 ਬੇਰੁਜ਼ਗਾਰ ਲੜਕੇ/ਲੜਕੀਆਂ ਨੂੰ ਮਿਲ ਕੇ ਇਸ ਦਫ਼ਤਰ ਵਿੱਚ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਬਿਊਰੋ ਵਿੱਚ ਵਿਜ਼ਿਟ ਕਰਵਾਇਆ ਜਾਵੇ ਅਤੇ ਵੱਖ ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਪੰਜਾਬ ਸਰਕਾਰ ਦੀਆਂ ਸਵੈ ਰੁਜ਼ਗਾਰ ਸਬੰਧੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਨੌਜਵਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਕੇ ਰੁਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਜਾਂ ਉਨ੍ਹਾਂ ਦੇ ਪ੍ਰਤੀਨਿਧੀ ਬਿਊਰੋ ਦੇ ਦਫ਼ਤਰ ਵਿੱਚ ਬੈਠ ਕੇ ਉੱਥੇ ਆਉਣ ਵਾਲੇ ਨੌਜਵਾਨਾਂ ਨੂੰ ਆਪੋ-ਆਪਣੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਚੀਫ਼ ਐਲਡੀਐਮ ਨੂੰ ਕਿਹਾ ਕਿ ਬੈਂਕਾਂ ਵਿੱਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਮੁਹੱਈਆ ਕੀਤੀ ਜਾਵੇ ਅਤੇ ਇਸ ਸਬੰਧੀ ਬੈਂਕਾਂ ਵਿੱਚ ਬਿਊਰੋ ਸਬੰਧੀ ਜਾਣਕਾਰੀ ਦਿੰਦੇ ਪੋਸਟਰ ਆਦਿ ਪ੍ਰਦਰਸ਼ਿਤ ਕੀਤੇ ਜਾਣ ਤਾਂ ਜੋ ਉੱਥੇ ਆਉਣ ਵਾਲੇ ਨੌਜਵਾਨਾਂ ਨੂੰ ਬਿਊਰੋ ਵੱਲੋਂ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਮਿਲ ਸਕੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਬਿਊਰੋ ਦੇ ਮੋਬਾਈਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐਸਏਐਸ ਨਗਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਮੀਟਿੰਗ ਵਿੱਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ, ਸਹਾਇਕ ਲੇਬਰ ਕਮਿਸ਼ਨਰ ਜੇਪੀ ਸਿੰਘ, ਚੀਫ਼ ਐਲਡੀਐਮ ਦਰਸ਼ਨ ਸੰਧੂ, ਡਾਇਰੈਕਟਰ ਆਰਸੈਟੀ ਰਵੀਕਾਂਤ ਬਜਾਜ, ਜੀਐਮ ਡੀਆਈਸੀ ਹਰਜਿੰਦਰ ਸਿੰਘ ਪੰਨੂ, ਮੱਛੀ ਪਾਲਣ ਅਫ਼ਸਰ ਮਿਸ ਜਗਦੀਪ ਕੌਰ, ਡੇਅਰੀ ਵਿਕਾਸ ਇੰਸਪੈਕਟਰ ਸੰਜੀਵ ਸ਼ਰਮਾ, ਬਲਾਕ ਮਿਸ਼ਨ ਮੈਨੇਜਰ ਪੀਐਸਡੀਐਮ ਗੁਰਪ੍ਰੀਤ ਸਿੰਘ ਅਤੇ ਮੈਨੇਜਰ ਟਰੇਨਿੰਗ ਮਾਨਸੀ ਭਾਂਬਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…