
ਗਿਆਨ ਜਯੋਤੀ ਗਰੁੱਪ ਵੱਲੋਂ ਨਵਾ ਸਾਲ ਮਨਾਇਆ ਗਿਆ, ਕਰਮਚਾਰੀ ਪੁਰਸਕਾਰ ਪ੍ਰੋਗਰਾਮ ਦੀ ਸ਼ੁਰੂਆਤ
ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦੇ ਪ੍ਰਬੰਧਕਾਂ ਨੇ ਨਵੇਂ ਸਾਲ 2017 ਦੀ ਖੁਸ਼ੀ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਮਨਾਈ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਅਤੇ ਡਾਇਰੈਕਟਰ ਅਨੀਤ ਬੇਦੀ ਨੇ ਕੇਕ ਕੱਟਿਆਂ। ਡਾਇਰੈਕਟਰ ਅਨੀਤ ਬੇਦੀ ਨੇ ਹਾਜ਼ਰ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਦੱਸਿਆ ਕਿ ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਮੁਲਾਜ਼ਮਾਂ ਲਈ ਕਰਮਚਾਰੀ ਪੁਰਸਕਾਰ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਨਕਦ ਪੁਰਸਕਾਰ ਨਾਲ ਨਿਵਾਜਿਆਂ ਜਾਵੇਗਾ।
ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਦੱਸਿਆ ਕਿ ਕਿਸੇ ਵੀ ਸੰਸਥਾ ਦੀ ਤਰੱਕੀ ਲਈ ਉਸ ਦੇ ਕਰਮਚਾਰੀ ਵੱਡਾ ਰੋਲ ਅਦਾ ਕਰਦੇ ਹਨ। ਇਸ ਲਈ ਸੰਸਥਾ ਵੱਲੋਂ ਵੀ ਜੇਕਰ ਆਪਣੇ ਕਰਮਚਾਰੀਆਂ ਨੂੰ ਵੱਖਰੇ ਤੌਰ ’ਤੇ ਉਨ੍ਹਾਂ ਦੇ ਯੋਗਦਾਨ ਲਈ ਪ੍ਰੋਤਸ਼ਾਹਿਤ ਕੀਤਾ ਜਾਵੇ ਤਾਂ ਇਸ ਦੇ ਨਤੀਜੇ ਹੋਰ ਸਾਰਥਿਕ ਨਿਕਲ ਸਕਦੇ ਹਨ। ਸ੍ਰੀ ਬੇਦੀ ਅਨੁਸਾਰ ਬੇਸ਼ੱਕ ਗਿਆਨ ਜਸੋਤੀ ਗਰੁੱਪ ਵਿੱਚ ਬਿਹਤਰੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਹੁਣ ਤੱਕ ਤਰੱਕੀਆਂ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਕੇ ਪ੍ਰੋਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ। ਇਸ ਨਿਵੇਕਲੇ ਉਪਰਾਲੇ ਨਾਲ ਸਿੱਖਿਆ ਅਤੇ ਉਦਯੋਗ ਜਗਤ ਵਿੱਚ ਮੁਲਾਜ਼ਮਾਂ ਨੂੰ ਪ੍ਰੋਤਸ਼ਾਹਿਤ ਕਰਨ ਦੇ ਉਪਰਾਲਿਆਂ ਨੂੰ ਹੋਰ ਤਾਕਤ ਮਿਲੇਗੀ। ਇਸ ਮੌਕੇ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਮੈਨੇਜਮੈਂਟ ਵੱਲੋਂ ਨਕਦ ਇਨਾਮ ਅਤੇ ਹੋਰ ਪੁਰਸ਼ਕਾਰਾਂ ਨਾਲ ਸਨਮਾਨਿਤ ਵੀ ਕੀਤਾ ਗਿਆ।