Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਦੇ ਛੇਵੇਂ ਨੌਕਰੀ ਮੇਲੇ ਵਿੱਚ 120 ਉਮੀਦਵਾਰਾਂ ਦੀ ਚੋਣ ਦੇਸ਼ ਦੀ ਨਾਮੀ 15 ਕੰਪਨੀਆਂ ਵੱਲੋਂ ਸਫ਼ਲ ਉਮੀਦਵਾਰਾਂ ਨੂੰ 4.50 ਲੱਖ ਰੁਪਏ ਦੇ ਸਾਲਾਨਾ ਪੈਕੇਜ ਦੇਣ ਦੀ ਪੇਸ਼ਕਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵੱਲੋਂ ਛੇਵਾਂ ਨੌਕਰੀ ਮੇਲਾ ਲਗਾਇਆ ਗਿਆ। ਜਿਸ ਵਿੱਚ ਟਰਾਈਸਿਟੀ ਦੇ 20 ਕਾਲਜਾਂ ਦੇ ਮੈਨੇਜਮੈਂਟ, ਆਈਟੀ, ਇੰਜੀਨੀਅਰਿੰਗ ਅਤੇ ਤਕਨੀਕੀ ਸਟਰੀਮ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਅੰਤਰਰਾਸ਼ਟਰੀ ਪੱਧਰ ਦੀਆਂ ਨਾਮੀ ਕੰਪਨੀਆਂ ਸਾਈਸ਼ਾ, ਇਨਫੋਟੈਕ, ਇਮੀਕੋਨ ਗਲੋਬਲ, ਐਕਲਰਕਸ ਸਰਵਿਸ, ਮਹਾਂਵੀਰ ਇਨਫੋਟੈਕ, ਐੱਚਡੀਬੀ ਫਾਈਨਾਂਸ, ਟਾਈਗਰ ਵੈਲਥ, ਕਰਾਲੈੱਡ, ਡੀਐੱਚਐਲਐਫ ਸਮੇਤ 15 ਕੰਪਨੀਆਂ ਨੇ ਆਪਣੀਆਂ ਕੰਪਨੀਆਂ ਦੇ ਮਨੋਰਥ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮਗਰੋਂ ਗਰੁੱਪ ਡਿਸਕਸ਼ਨ, ਲਿਖਤੀ ਟੈੱਸਟ ਅਤੇ ਇੰਟਰਵਿਊ ਤੋਂ ਬਾਅਦ 120 ਉਮੀਦਵਾਰਾਂ ਦੀ ਚੋਣ ਕੀਤੀ ਗਈ। ਕੰਪਨੀਆਂ ਨੇ ਸਫ਼ਲ ਉਮੀਦਵਾਰਾਂ ਨੂੰ 4.50 ਲੱਖ ਤੱਕ ਦੇ ਸਾਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਗਈ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਰੁਜ਼ਗਾਰ ਲਈ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨੌਕਰੀ ਉਨ੍ਹਾਂ ਲਈ ਵਿਦਿਆਰਥੀ ਜੀਵਨ ਤੋਂ ਇੱਕ ਪ੍ਰੋਫੈਸ਼ਨਲ ਜ਼ਿੰਦਗੀ ਵਿੱਚ ਪਹਿਲਾਂ ਕਦਮ ਹੈ। ਇਸ ਲਈ ਆਪਣੇ ਚੰਗੇ ਕੈਰੀਅਰ ਲਈ ਆਪਣੀ ਪਹਿਲੀ ਨੌਕਰੀ ’ਤੇ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਫਲ ਜ਼ਿੰਦਗੀ ਲਈ ਕੋਈ ਸ਼ਾਰਟਕੱਟ ਨਹੀਂ ਹੈ। ਇਸ ਲਈ ਜੇਕਰ ਉਹ ਜ਼ਿੰਦਗੀ ਵਿੱਚ ਇੱਕ ਸਫਲ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਆਪਣੇ ਕੰਮ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ