Nabaz-e-punjab.com

ਸਿੱਖ ਆਗੂਆਂ ਵੱਲੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਗਿੱਲ ’ਤੇ ਘਪਲਾ ਕਰਨ ਦੇ ਦੋਸ਼

ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੂੰ ਦਿੱਤੀ ਸ਼ਿਕਾਇਤ, ਗਿੱਲ ਵਿਰੁੱਧ ਕਾਰਵਾਈ ਮੰਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਸਾਬਕਾ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ, ਕਈ ਮੈਂਬਰਾਂ ਸਮੇਤ ਹੋਰ ਵੱਖ-ਵੱਖ ਸਿੱਖ ਆਗੂਆਂ ਨੇ ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੂੰ ਸ਼ਿਕਾਇਤ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਦੇ ਪ੍ਰਧਾਨ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕੀਤਾ ਜਾਵੇ।
ਇਸ ਮੌਕੇ ਸਿੱਖ ਆਗੂਆਂ ਭਜਨ ਸਿੰਘ, ਬਲਵਿੰਦਰ ਸਿੰਘ ਟੌਹੜਾ, ਤਰਲੋਚਨ ਸਿੰਘ ਅਤੇ ਬਲਵਿੰਦਰ ਸਿੰਘ ਸਾਗਰ ਅਤੇ ਹੋਰਨਾਂ ਨੇ ਕਿਹਾ ਕਿ ਸ੍ਰੀ ਗਿੱਲ ਨੇ ਦਸੰਬਰ 2017 ਤੋਂ ਲੈ ਕੇ ਅਗਲੇ 7-8 ਮਹੀਨਿਆਂ ਤੱਕ ਗੁਰੂ ਘਰ ਦੀ ਗੋਲਕ ’ਚੋਂ 500 ਡਾਲਰ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਸ਼ਿਕਾਇਤ ਹੋਣ ਤੋਂ ਬਾਅਦ ਗਿੱਲ ਵੱਲੋਂ ਡਾਲਰ ਜਮਾਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ੍ਰੀ ਗਿੱਲ ਉੱਤੇ ਇਹ ਦੋਸ਼ ਸਹੀ ਸਾਬਤ ਹੁੰਦਾ ਹੈ ਕਿ ਉਨ੍ਹਾਂ ਨੇ ਅਣਅਧਿਕਾਰਤ ਤੌਰ ’ਤੇ 500 ਡਾਲਰ ਆਪਣੇ ਕੋਲ ਰੱਖੇ ਹੋਏ ਸਨ।
ਆਗੂਆਂ ਨੇ ਕਿਹਾ ਕਿ ਗ੍ਰੰਥੀ ਗੁਰਮਿੰਦਰ ਸਿੰਘ ਕੋਲੋਂ ਦੀਵਾਲੀ ਵਾਲੇ ਦਿਨ ਗੁਰੂਘਰ ਦੀਆਂ ਰਸੀਦਾਂ ਕੱਟਣ ਵਾਲੇ ਬੈਗ ’ਚੋਂ 50 ਹਜ਼ਾਰ ਰੁਪਏ ਤੋਂ ਵੱਧ ਰਕਮ ਮਿਲੀ, ਗੁਰਦੁਆਰਾ ਤਾਲਮੇਲ ਕਮੇਟੀ ਦੀ ਜਾਂਚ ਕਮੇਟੀ ਨੇ ਇਹ ਰਕਮ ਉਸ ਤੋਂ ਵਾਪਸ ਲੈ ਕੇ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ ਪਰ ਹੁਣ ਤੱਕ ਨਾ ਤਾਂ ਪੈਸੇ ਵਾਪਸ ਲਏ ਗਏ ਹਨ ਅਤੇ ਨਾ ਹੀ ਗ੍ਰੰਥੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਹੈ। ਉਸਦੀ ਰਸੀਦ ਕੱਟਣ ਦੀ ਡਿਊਟੀ ਵੀ ਨਹੀਂ ਬਦਲੀ ਗਈ, ਜਿਸ ਤੋਂ ਮਿਲੀਭੁਗਤ ਸਾਬਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਤਾਲਮੇਲ ਕਮੇਟੀ ਦੀ ਨਵੰਬਰ 2018 ਨੂੰ ਹੋਈ ਮੀਟਿੰਗ ਵਿੱਚ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਦਿਆਲ ਸਿੰਘ ਮਾਨ ਨੇ ਮੁੱਦਾ ਚੁੱਕਿਆ ਸੀ ਕਿ ਜਾਂਚ ਬਿਲਕੁਲ ਨਿਰਪੱਖ ਢੰਗ ਨਾਲ ਨਹੀਂ ਹੋਈ ਹੈ ਤਾਂ ਪ੍ਰਧਾਨ ਨੇ ਭਰੋਸਾ ਦਿੱਤਾ ਸੀ ਕਿ ਨਵੇਂ ਸਿਰਿਓਂ ਪੜਤਾਲ ਸਹੀ ਤਰੀਕੇ ਨਾਲ ਕਰਵਾਈ ਜਾਵੇਗੀ ਪਰ ਬਾਅਦ ਵਿੱਚ ਜਾਂਚ ਨੂੰ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਇਸ ਸਬੰਧੀ ਬੀਤੀ 16 ਅਕਤੂਬਰ ਨੂੰ ਵੀ ਗਿੱਲ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਉਸ ਸਮੇਂ ਵੀ ਸ੍ਰੀ ਸੌਂਧੀ ਨੇ ਪੜਤਾਲ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਬਾਅਦ ਵਿੱਚ ਕੋਈ ਕਾਰਵਾਈ ਨਹੀਂ ਹੋਈ।
(ਬਾਕਸ ਆਈਟਮ)
ਉਧਰ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਵਿਰੋਧੀ ਆਗੂਆਂ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਝੂਠੇ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵੱਲੋਂ 6-7 ਮਹੀਨੇ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ ਅਤੇ ਇਸ ਸਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਵੱਲੋਂ ਪੰਜ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਲੇਕਿਨ ਸ਼ਿਕਾਇਤ ਝੂਠੀ ਪਾਈ ਗਈ ਕਿਉਂਕਿ ਜਿਹੜੇ ਡਾਲਰਾਂ ਬਾਰੇ ਦੋਸ਼ ਲਾਏ ਸੀ, ਉਹ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸ੍ਰੀ ਗਿੱਲ ਨੇ ਕਿਹਾ ਕਿ ਗੁਰਦੁਆਰਾ ਤਾਲਮੇਲ ਕਮੇਟੀ ਦੀ ਚੋਣ ਸਿਰ ਹੈ ਅਤੇ ਉਹ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਹਨ। ਜਿਸ ਕਾਰਨ ਵਿਰੋਧੀ ਧਿਰ ਉਨ੍ਹਾਂ ਨੂੰ ਜਾਣਬੁਝ ਕੇ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਦੋਸ਼ ਮਹਿਜ਼ ਚੋਣ ਸਟੰਟ ਹਨ। ਇਨ੍ਹਾਂ ਵਿੱਚ ਕੋਈ ਸਚਾਈ ਨਹੀਂ ਹੈ।
ਪ੍ਰਧਾਨਗੀ ਦੇ ਉਮੀਦਵਾਰ

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …