ਸਮਾਜ ਨੂੰ ਵੱਡਮੁੱਲੀ ਸੇਧ ਦੇ ਸਕਦੀ ਹੈ ਨਾਰੀ ਸ਼ਕਤੀ: ਧਰਮਸੋਤ

ਦਿਸ਼ਾ ਵਿਮੈਨ ਵੈਲਫੇਅਰ ਟਰੱਸਟ ਵੱਲੋਂ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਤੇ ਸਨਮਾਨ ਸਮਾਰੋਹ

ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਰਤਨ ਪ੍ਰੋਫੈਸ਼ਨਲ ਕਾਲਜ, ਸੋਹਾਣਾ ਵਿਖੇ ਦਿਸ਼ਾ ਵਿਮੈਨ ਵੈੱਲਫੇਅਰ ਟਰੱਸਟ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ‘ਮੌਜੂਦਾ ਸੰਦਰਭ ਵਿੱਚ ਅੌਰਤ ਦੀ ਭੂਮਿਕਾ’ ਵਿਸ਼ੇ ’ਤੇ 13ਵਾਂ ਸੂਬਾ ਪੱਧਰੀ ਸੈਮੀਨਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ੍ਰੇਣੀਆਂ ਭਲਾਈ ਮੰਤਰੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਥਾਨਿਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਰਮਸੋਤ ਨੇ ਕਿਹਾ ਕਿ ਸਮਾਜ ਦੀ ਬੇਹਤਰੀ ਲਈ ਨਾਰੀ ਸ਼ਕਤੀ ਵੱਡਮੁੱਲਾ ਯੋਗਦਾਨ ਪਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਜੇ ਅੌਰਤ ਦੂਸਰੀ ਅੌਰਤ ਦੀ ਕਦਰ ਕਰੇ ਤਾਂ ਸਮਾਜ ਵਿਚ ਅੌਰਤਾਂ ਦੀ ਬੇਕਦਰੀ ਕਦੇ ਨਹੀ ਹੋ ਸਕਦੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਜਰੂਰੀ ਹੈ ਕਿ ਅੌਰਤਾਂ ਹਰ ਖੇਤਰ ਵਿਚ ਅੱਗੇ ਵਧਕੇ ਕੰਮ ਕਰਨ ਅਤੇ ਆਪਣੇ ਪਰਵਾਰਿਕ ਮੈਂਬਰਾਂ ਨੂੰ ਵੀ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰਰੇਨ। ਉਨ੍ਹਾਂ ਨੇ ਦਿਸ਼ਾ ਵੁਮੈਨ ਵੈਲਫੇਅਰ ਟਰਸਟ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਅੌਰਤਾਂ ਦੇ ਸਨਮਾਨ ਅਤੇ ਅੌਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਸਮਾਗਮ ਕਰਾਉਣੇ ਜਰੂਰੀ ਹਨ। ਅਜਿਹੇ ਸਮਾਗਮਾਂ ਸਦਕਾ ਅੌਰਤਾਂ ਨੂੰ ਅੱਗੇ ਵਧਣ ਦੀ ਪ੍ਰਰੇਨਾ ਮਿਲਦੀ ਹੈ। ਕੈਬਨਿਟ ਮੰਤਰੀ ਨੇ ਆਖਿਆ ਕਿ ਕਈ ਵਾਰ ਪਰਿਵਾਰਾਂ ਵਿੱਚ ਧੀਆਂ ਨੂੰ ਤਾਂ ਮਾਣ ਇੱਜਤ ਦਿੱਤਾ ਜਾਂਦਾ ਹੈ ਪਰ ਨੂੰਹਾਂ ਨੂੰ ਇਸ ਹੱਕ ਤੋਂ ਵਾਝਾਂ ਰੱਖਿਆ ਜਾਂਦਾ ਹੈ ਜੋ ਕਿ ਸਰਾ ਸਰ ਗਲਤ ਹੈ। ਉਨ੍ਹਾਂ ਆਖਿਆ ਕਿ ਸਾਨੂੰ ਇਹ ਗੱਲ ਸਦਾ ਚੇਤੇ ਰੱਖਣੀ ਚਾਹੀਦੀ ਹੈ ਕਿ ਜੇ ਅਸੀਂ ਨੂੰਹਾਂ ਦੀ ਕਦਰ ਕਰਾਗੇ ਤਾਂ ਹੀ ਸਹੁਰੇ ਘਰਾਂ ਵਿਚ ਸਾਡੀਆਂ ਧੀਆਂ ਦੀ ਕਦਰ ਹੋਵੇਗੀ।
ਸ੍ਰੀ ਧਰਮਸੋਤ ਨੇ ਕਿਹਾ ਕਿ ਗੁਰਬਾਣੀ ਵਿੱਚ ਗੁਰੂ ਸਾਹਿਬਾਨ ਵੱਲੋਂ ਅੌਰਤਾਂ ਦੀ ਕਦਰ ਕਰਨ ਦੇ ਦਿੱਤੇ ਸਿਧਾਂਤ ਉੱਤੇ ਸਾਨੂੰ ਡਟਕੇ ਪਹਿਰਾ ਦੇਣਾ ਚਾਹੀਦਾ ਹੈ ਤਾਂ ਹੀ ਸਾਡੇ ਸਮਾਜ ਦੀ ਤਰੱਕੀ ਹੋ ਸਕਦੀ ਹੈ। ਉਨ੍ਰਾਂ ਆਖਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਅਗੇ ਵਧਣ ਤੇ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜੋ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਸ੍ਰੀ ਧਰਮਸੋਤ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਦਿਸ਼ਾ ਵੁਮੈਨ ਵੈਲਫੇਅਰ ਟਰੱਸਟ ਨੂੰ 1 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਿਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੌਰਤਾਂ ਨਾਲ ਕਿਸੇ ਵੀ ਕਿਸਮ ਦੀ ਵਧੀਕੀ ਹੋਣੀ ਸਾਡੇ ਲਈ ਨਮੋਸ਼ੀ ਵਾਲੀ ਗੱਲ ਹੈ ਤੇ ਅੌਰਤਾਂ ਦੀ ਬਿਹਤਰੀ ਲਈ ਇਹ ਲਾਜ਼ਮੀ ਹੈ ਕਿ ਸਮਾਜ ਦਾ ਹਰ ਮੈਂਬਰ ਆਪਣੇ ਫਰਜ਼ ਪਛਾਣੇ। ਉਨ੍ਹਾਂ ਆਖਿਆ ਕਿ ਅੱਜ ਅੌਰਤਾਂ ਹਰ ਖੇਤਰ ਵਿੱਚ ਅਗੇ ਵਧ ਰਹੀਆਂ ਹਨ ਤੇ ਲੋੜ ਹੈ ਕਿ ਅੌਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਨੂੰ ਸਹੀ ਸੇਧ ਦਿੱਤੀ ਜਾਣੀ ਵੀ ਲਾਜ਼ਮੀ ਹੈ ਤਾਂ ਜੋ ਜਦੋ ਕਦੇ ਉਹ ਘਰ ਤੋਂ ਬਾਹਰ ਵਿਚਰਣ ਤਾਂ ਕਿਸੇ ਕਿਸਮ ਦੀ ਗਲਤੀ ਨਾ ਕਰਨ। ਸਹੀ ਸੇਧ ਨਾ ਮਿਲਣ ਕਾਰਨ ਅੱਜ ਘਰਾਂ ਤੋਂ ਦੂਰ ਰਹਿੰਦੇ ਨੌਜਵਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਡਟਕੇ ਪੰਜਾਬ ਦੀਆਂ ਧੀਆਂ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਰਕਾਰੀ ਪੱਧਰ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਤੋਂ ਪਹਿਲਾ ਦਿਸ਼ ਵੁਮੈਨ ਵੈਲਫੇਅਰ ਟਰੱਸਟ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਨੇ ਮੁੱਖ ਮਹਿਮਾਨ ਅਤੇ ਆਈਆਂ ਸਖ਼ਸ਼ੀਅਤਾਂ ਨੂੰ ਜੀ ਆਇਆ ਆਖਿਆ ਅਤੇ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਧਰਮਸੋਤ ਅਤੇ ਸਥਾਨਿਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਦਿਸ਼ ਵੂਮੈਨ ਵੈਲਫੇਅਰ ਟਰੱਸਟ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਵਿਲਖਣ ਯੋਗਦਾਨ ਪਾਉਣ ਵਾਲੀਆਂ ਅੌਰਤਾਂ ਦਾ ਸਨਮਾਨ ਕੀਤਾ। ਸਨਮਾਨ ਪਰਾਪਤ ਕਰਨ ਵਾਲੀਆਂ ਵਿਚ ਕੁਲਵੰਤ ਕੌਰ ਮਨੈਲਾ, ਅਨਾਇਤ ਗੁਪਤਾ ਪੀ.ਸੀ.ਐਸ, ਜਸਵੰਤ ਕੌਰ, ਸੁਖਵਿੰਦਰ ਕੌਰ, ਕਰਿਸਪੀ ਗਿੱਲ, ਅਰਵੀਨ ਕੌਰ ਸੰਧੂ, ਡਾ. ਜਸਵੀਰ ਕੌਰ, ਗਾਇਕਾ ਸੁਖੀ ਬਰਾੜ, ਡਾ. ਮੀਨੂੰ ਗਾਂਧੀ,ਮਨਦੀਪ ਕੌਰ ਵਾਲੀਆ, ਪਹਿਲਵਾਨ ਰੀਟਾ ਅਤੇ ਡਾਕਟਰ ਰਿਮੀ ਸਿੰਗਲਾ ਸ਼ਾਮਲ ਹਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਜਿਸਟਰਾਰ ਬੋਰਡ ਆਫ ਆਯੂਰਵੇਦ ਪੰਜਾਬ ਡਾ. ਸੰਜੀਵ ਗੋਇਲ, ਜੀਵਨ ਸੰਚਾਰ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸੁਭਾਸ਼ ਗੋਇਲ , ਗਗਨਦੀਪ ਸਿੰਘ ਵਿਰਕ, ਗੁਰਚਰਨ ਸਿੰਘ ਭੰਮਰਾ ਸਮੇਤ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …