nabaz-e-punjab.com

ਮਦਨਪੁਰਾ ਵਿੱਚ 10 ਸਾਲ ਦੀ ਲੜਕੀ ਨਾਲ ਜਬਰ ਜਨਾਹ, ਪੁਲੀਸ ਵੱਲੋਂ ਮੁਲਜ਼ਮ ਕਾਬੂ

ਗਲੀ ਵਿੱਚ ਖੇਡ ਰਹੀ ਬੱਚੀ ਨੂੰ ਲਾਲਚ ਦੇ ਕੇ ਆਪਣੇ ਘਰ ਲਿਜਾ ਕੇ ਕੀਤਾ ਜਬਰ ਜਨਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਦਨਪੁਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਇਕ ਵਿਅਕਤੀ ਵੱਲੋਂ ਗਲੀ ਵਿੱਚ ਖੇਡ ਰਹੀ 10 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੀੜਤ ਬੱਚੀ ਨੂੰ ਸੇਬ ਦੇਣ ਦਾ ਲਾਲਚ ਦੇ ਕੇ ਆਪਣੇ ਘਰ ਲੈ ਗਿਆ
ਅਤੇ ਉਸ ਨਾਲ ਜਬਰਦਸਤੀ ਕੀਤੀ। ਇਸ ਸਬੰਧੀ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਰਮੇਸ਼ ਚੌਹਾਨ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਧਾਰਾ 376, 354, 354ਬੀ, 506 ਅਤੇ ਪੋਸਕੋ ਐਕਟ ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਫੇਜ਼-1 ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਰਮੇਸ਼ ਚੌਹਾਨ ਪੇਂਟਰ ਦਾ ਕੰਮ ਕਰਦਾ ਹੈ। ਉਸ ਨੇ ਬੀਤੇ ਦਿਨੀਂ ਆਪਣੇ ਘਰ ਦੇ ਬਾਹਰ ਪਟਾਕੇ ਚਲਾ ਰਹੀਆਂ ਤਿੰਨ ਲੜਕੀਆਂ ਨੂੰ ਸੇਬ ਦੇਣ ਦਾ ਲਾਲਚ ਦੇ ਕੇ ਆਪਣੇ ਘਰ ਦੇ ਅੰਦਰ ਲੈ ਗਿਆ। ਉਸ ਨੇ ਇਨ੍ਹਾਂ ਬੱਚੀਆਂ ਨੂੰ ਖਾਣ ਲਈ ਸੇਬ ਦੇ ਦਿੱਤੇ ਅਤੇ ਖ਼ੁਦ ਸ਼ਰਾਬ ਪੀਣ ਲੱਗ ਪਿਆ। ਇਸ ਦੌਰਾਨ ਉਸ ਨੇ 7-7 ਸਾਲ ਦੀਆਂ ਦੋ ਬੱਚੀਆਂ ਦੀਆਂ ਅੱਖਾਂ ’ਤੇ ਪੱਟੀ ਬੰਨ ਕੇ ਕਮਰੇ ਵਿੱਚ ਇਕ ਪਾਸੇ ਬਿਠਾ ਅਤੇ 10 ਸਾਲ ਦੀ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ।
ਪੀੜਤ ਲੜਕੀ ਨੇ ਆਪਣੇ ਮਾਪਿਆਂ ਅਤੇ ਪੁਲੀਸ ਨੂੰ ਦੱਸਿਆ ਕਿ ਸੇਬ ਖਾਣ ਤੋਂ ਬਾਅਦ ਉਹ ਬੇਹੋਸ਼ ਹੋ ਗਈ ਸੀ। ਜਦੋਂ ਉਸ ਨੂੰ ਹੋਸ਼ ਆਈ ਤਾਂ ਉਸ ਦੇ ਸ਼ਰੀਰ ਉੱਤੇ ਕੱਪੜੇ ਨਹੀਂ ਸਨ। ਇੰਝ ਹੀ 7 ਸਾਲ ਦੀ ਇਕ ਬੱਚੀ ਦੇ ਸ਼ਰੀਰ ਉੱਤੇ ਵੀ ਕੱਪੜੇ ਨਹੀਂ ਸਨ। ਪੀੜਤ ਲੜਕੀ ਦੇ ਦੱਸਣ ਮੁਤਾਬਕ ਇਸ ਤੋਂ ਬਾਅਦ ਰਮੇਸ਼ ਚੌਹਾਨ ਨੇ ਉਨ੍ਹਾਂ ਨੂੰ ਕੁਝ ਹੋਰ ਫਲ ਦੇ ਕੇ ਘਰ ਭੇਜ ਦਿੱਤਾ। ਪੀੜਤ ਲੜਕੀ ਨੇ ਘਰ ਜਾ ਕੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਇਸ ਮਗਰੋਂ ਉਹ ਦੂਜੀਆਂ ਲੜਕੀਆਂ ਦੇ ਘਰ ਵਾਲਿਆਂ ਨੂੰ ਆਪਣੇ ਨਾਲ ਲ ਕੇ ਥਾਣੇ ਪਹੁੰਚ ਗਏ ਅਤੇ ਪੁਲੀਸ ਨੂੰ ਰਮੇਸ਼ ਚੌਹਾਨ ਖ਼ਿਲਾਫ਼ ਸ਼ਿਕਾਇਤ ਦਿੱਤੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …