
ਆਜ਼ਾਦੀ ਦਿਵਸ ਸਮਾਰੋਹ ਮੌਕੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ: ਆਰਪੀ ਸਿੰਘ
ਸਰਕਾਰੀ ਕਾਲਜ ਫੇਜ਼-6 ਦੇੇ ਖੇਡ ਮੈਦਾਨ ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ,
ਮਾਰਚ ਪਾਸਟ ਵਿੱਚ ਪੰਜਾਬ ਪੁਲੀਸ ਅਤੇ ਐਨਸੀਸੀ ਦੇ ਕੈਡਿਟਾਂ ਦੀਆਂ ਟੁਕੜੀਆਂ ਲੈਣਗੀਆ ਹਿੱਸਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਦੇ ਖੇਡ ਮੈਦਾਨ ਵਿਖੇ ਆਜਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਜਿਸਦੀਆਂ ਤਿਆਰੀਆਂ ਜੋਰਾਂ-ਸੋਰਾਂ ਨਾਲ ਚੱਲ ਰਹੀਆਂ ਹਨ। ਆਜ਼ਾਦੀ ਦਿਵਸ ਸਮਾਰੋਹ ਮੌਕੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਜਿਸ ਵਿਚ ਗਿੱਧਾ, ਭੰਗੜਾ ਦੀਆਂ ਆਈਟਮਾਂ ਸਮੇਤ ਦੇਸ਼ ਭਗਤੀ ਤੇ ਅਧਾਰਿਤ ਆਈਟਮਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਸੱਭਿਆਚਰਕ ਪ੍ਰੋਗਰਾਮ ਦੀ ਰਿਹਰਸਲ ਸਰਕਾਰੀ ਕਾਲਜ ਫੇਜ਼-6 ਦੇ ਖੇਡ ਮੈਦਾਨ ਵਿੱਚ ਹੋਈ। ਐਸਡੀਐਮ ਆਰ ਪੀ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨਿਰਮਲ ਸਿੰਘ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜਾ ਲਿਆ।
ਇਸ ਮੌਕੇ ਡੀਪੀਆਰਓ ਸੁਰਜੀਤ ਸਿੰਘ ਸੈਣੀ, ਸਹਾਇਕ ਸਿੱਖਿਆ ਅਫਸਰ ਜਸਵਿੰਦਰ ਕੌਰ, ਮੀਨਾ ਕੁਮਾਰੀ ਸਮੇਤ ਹੋਰ ਅਧਿਆਪਕ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਤੋਂ ਇਲਾਵਾ ਅੱਜ ਮਾਰਚ ਪਾਸਟ ਵਿੱਚ ਹਿੱਸਾ ਲੈਣ ਵਾਲੀਆਂ ਪੰਜਾਬ ਪੁਲੀਸ ਅਤੇ ਐਨਸੀਸੀ ਦੇ ਕੈਡਿਟਾਂ ਦੀਆਂ ਟੁਕੜੀਆਂ ਨੇ ਵੀ ਰਿਹਰਸਲ ਕੀਤੀ। ਫਾਇਨਲ ਰਿਹਰਸਲ 13 ਅਗਸਤ ਨੂੰ ਹੋਵੇਗੀ।