ਯੂਥ ਆਫ਼ ਪੰਜਾਬ ਵੱਲੋਂ ਵਿਸਾਖੀ ਮੌਕੇ ਸਫ਼ਾਈ ਕਰਮਚਾਰੀਆਂ ਨੂੰ ਦਸਤਾਨੇ ਤੇ ਮਾਸਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਅੱਜ ਦੀ ਇਸ ਅੌਖੀ ਘੜੀ ਵਿੱਚ ਇਨਸਾਨੀਅਤ ਨੂੰ ਬਚਾਉਣ ਲਈ ਜਿੰਨਾ ਜ਼ੋਰ ਡਾਕਟਰ, ਨਰਸਾਂ ਜਾਂ ਪੁਲਸ ਨੇ ਲਗਾਇਆ ਹੋਇਆ ਹੈ ਅਤੇ ਉਨ੍ਹਾਂ ਜ਼ੋਰ ਹੀ ਸਫਾਈ ਕਰਮਚਾਰੀਆਂ ਨੇ ਲਗਾਇਆ ਹੋਇਆ ਹੈ। ਉਹਨਾਂ ਦੀ ਕੀਤੀ ਜਾ ਰਹੀ ਸੇਵਾ ਨੀ ਅਸੀਂ ਕਿਸੇ ਤਰਾਂ ਵੀ ਘੱਟ ਨਹੀਂ ਕਹਿ ਸਕਦੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਹੋਰ ਅਹੁਦੇਦਾਰਾਂ ਸਮੇਤ ਵਿਸਾਖੀ ਦੇ ਪਵਿੱਤਰ ਦਿਹਾੜੇ ਵਾਲੇ ਦਿਨ ਸਫ਼ਾਈ ਕਰਮਚਾਰੀਆਂ ਨੂੰ ਦਸਤਾਨੇ ਅਤੇ ਮਾਸਕ ਵੰਡਣ ਉਪਰੰਤ ਕੀਤਾ। ਇਸ ਮੌਕੇ ਸਫ਼ਾਈ ਕਰਮਚਾਰੀਆਂ ਦੇ ਗਲ੍ਹਾਂ ਵਿੱਚ ਹਾਰ ਪਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਨੂੰ ਫਲ, ਸਬਜ਼ੀਆਂ ਤੇ ਬਿਸਕੁਟਾਂ ਦੇ ਪੈਕੇਟ ਵੀ ਦਿੱਤੇ ਗਏ।
ਇਸ ਮੌਕੇ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਜੇਕਰ ਸਫ਼ਾਈ ਕਰਮਚਾਰੀ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਪਿੰਡਾਂ ਸ਼ਹਿਰਾਂ ਦੇ ਗਲੀ ਮੁਹੱਲਿਆ ਦੀ ਸਫਾਈ ਦਾ ਕੰਮ ਤੇਜ਼ ਨਾ ਕਰਦੇ ਤਾਂ ਕਰੋਨਾ ਵਰਗੀ ਭਿਆਨਕ ਬਿਮਾਰੀ ਨੇ ਹੋਰ ਭਿਅੰਕਰ ਰੂਪ ਲੈ ਲੈਣਾ ਸੀ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਡੈਮੋਕ੍ਰੈਟਸ, ਪੁਲੀਸ ਅਤੇ ਮੈਡੀਕਲ ਸਟਾਫ ਨਾਲ ਮੋਢੇ ਨਾਲ ਮੋਢਾ ਲਾ ਕੇ ਸਫਾਈ ਕਰਮਚਾਰੀ ਵੀ ਇਸ ਬਿਮਾਰੀ ਨੂੰ ਰੋਕਣ ਲਈ ਪੂਰਾ ਜ਼ੋਰ ਲਗਾ ਰਹੇ ਹਨ। ਨਗਰ ਪੰਚਾਇਤਾਂ, ਨਗਰ ਕੌਂਸਲਾਂ, ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੇ ਇਲਾਕਿਆਂ ਨੂੰ ਸੈਨੀਟਾਈਜ਼ ਕਰਕੇ ਪਤਾ ਨਹੀਂ ਕਿੰਨੇ ਇਨਸਾਨਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾ ਲਿਆ ਹੈ। ਇਸ ਲਈ ਇਹਨਾਂ ਦੀ ਸੁਰੱਖਿਆ ਦਾ ਧਿਆਨ ਰੱਖਣਾ ਵੀ ਸਾਡਾ ਫਰਜ਼ ਹੈ।
ਜ਼ਿਕਰਯੋਗ ਹੈ ਕਿ ਇਸ ਸਮੇਂ ਯੂਥ ਆਫ਼ ਪੰਜਾਬ ਵਲੋਂ ਪੰਜ ਸੌ ਮਾਸਕ ਅਤੇ ਇੱਕ ਹਜ਼ਾਰ ਜੋੜੇ ਦਸਤਾਨੇ ਵੰਡੇ ਗਏ। ਇਸ ਮੌਕੇ ਤੇ ਯੂਥ ਆਫ਼ ਪੰਜਾਬ ਦੇ ਅਹੁਦੇਦਾਰ ਵੀ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਦਿਖੇ ਹਨ। ਸਾਰਿਆਂ ਨੇ ਹੱਥਾਂ ਵਿੱਚ ਦਸਤਾਨੇ ਅਤੇ ਮੂੰਹ ਉੱਪਰ ਮਾਸਕ ਲਗਾ ਕੇ ਸਫ਼ਾਈ ਕਰਮਚਾਰੀਆਂ ਨੂੰ ਸਮਾਨ ਵੰਡਿਆ ਗਿਆ। ਗੌਰਤਲਬ ਹੈ ਕਿ ਯੂਥ ਆਫ਼ ਪੰਜਾਬ ਦੇ ਮੈਂਬਰਾਂ ਵੱਲੋਂ ਸ਼ੋਸ਼ਲ ਡਿਸਟੈਂਸਿੰਗ ਦਾ ਪਾਲਣ ਵੀ ਕੀਤਾ ਗਿਆ ਅਤੇ ਇਸ ਮੌਕੇ ਹੋਰਨਾਂ ਲੋਕਾਂ ਨੂੰ ਵੀ ਸ਼ੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ ਦੀ ਬੇਨਤੀ ਕੀਤੀ ਗਈ।
ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਅੱਜ ਦੀ ਇਸ ਘੜੀ ਵਿੱਚ ਕਰੋਨਾਵਾਇਰਸ ਕਰਕੇ ਸ਼ੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦੇ ਸਮੇਂ ਯੂਥ ਆਫ਼ ਪੰਜਾਬ ਨੇ ਵਿਸਾਖੀ ਦਾ ਤਿਉਹਾਰ ਸਫ਼ਾਈ ਕਰਮਚਾਰੀਆਂ ਨੂੰ ਸਨਮਾਨਿਤ ਕਰਕੇ ਮਨਾਉਣ ਦਾ ਫੈਸਲਾ ਕੀਤਾ ਸੀ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਕੈਸ਼ੀਅਰ ਵਿੱਕੀ ਮਨੌਲੀ, ਜ਼ਿਲ੍ਹਾ ਪ੍ਰਧਾਨ ਮੁਹਾਲੀ ਗੁਰਜੀਤ ਮਟੌਰ, ਲੀਗਲ ਸੈੱਲ ਇੰਚਾਰਜ ਅਤੇ ਮਹਿਲਾ ਵਿੰਗ ਪ੍ਰਧਾਨ ਸਿਮਰਨਜੀਤ ਕੌਰ ਗਿੱਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…