Share on Facebook Share on Twitter Share on Google+ Share on Pinterest Share on Linkedin ਅਣਅਧਿਕਾਰਤ ਉਸਾਰੀਆਂ ’ਤੇ ਚੱਲਿਆ ਗਮਾਡਾ ਦਾ ਬੁਲਡੋਜ਼ਰ, 55 ਨਾਜਾਇਜ਼ ਉਸਾਰੀਆਂ ਢਾਹੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਮੁਹਾਲੀ ਨੇੜਲੇ ਪੈਰੀਫੇਰੀ ਖੇਤਰ ਵਿੱਚ ਅਣਅਧਿਕਾਰਤ ਉਸਾਰੀਆਂ ’ਤੇ ਬੁਲਡੋਜ਼ਰ ਚਲਾ ਕੇ ਤਹਿਸ ਨਹਿਸ ਕੀਤਾ ਗਿਆ। ਗਮਾਡਾ ਦੀ ਰੈਗੂਲੇਟਰੀ ਵਿੰਗ ਦੀ ਟੀਮ ਨੇ ਵੱਖ-ਵੱਖ ਨਾਜਾਇਜ਼ ਕਲੋਨੀਆਂ ਵਿੱਚ ਲਗਭਗ 55 ਉਸਾਰੀਆਂ ਨੂੰ ਢਾਹਿਆ ਗਿਆ। ਅੱਜ ਦੇਰ ਸ਼ਾਮ ਗਮਾਡਾ ਦੇ ਮਿਲਖ ਅਫ਼ਸਰ (ਰੈਗੂਲੇਟਰੀ) ਰੋਹਿਤ ਗੁਪਤਾ ਨੇ ਦੱਸਿਆ ਕਿ ਇਹ ਉਸਾਰੀਆਂ ਪੈਰੀਫੇਰੀ ਖੇਤਰ ਵਿੱਚ ਪੰਜਾਬ ਨਿਊ ਕੈਪੀਟਲ ਪੈਰੀਫੇਰੀ ਕੰਟਰੋਲ ਐਕਟ 1952 ਦੀਆਂ ਧਾਰਾਵਾਂ ਦੀ ਉਲੰਘਣਾ ਕਰਕੇ ਕੀਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪਿੰਡ ਝਾਮਪੁਰ ਸਥਿਤ ਵੱਖ-ਵੱਖ ਅਣਅਧਿਕਾਰਤ ਕਲੋਨੀਆਂ ਸਾਈਂ ਐਨਕਲੇਵ, ਗੋਬਿੰਦ ਐਨਕਲੇਵ, ਸਨਸਿਟੀ, ਸੰਨਗਰਾਮ ਕਲੋਨੀ, ਸਤਿੰਦਰ ਲੂੰਬਾ ਕਲੋਨੀ, ਦੀਪ ਕਲੋਨੀ, ਕ੍ਰਿਸ਼ਨਾ ਐਨਕਲੇਵ ਅਤੇ ਝਾਮਪੁਰ-ਮਨਾਣਾ ਸੜਕ ਦੇ ਖੱਬੇ ਪਾਸੇ ਕੀਤੀਆਂ ਜਾ ਰਹੀਆਂ ਉਸਾਰੀਆਂ ਵਿਰੁੱਧ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਵਿੱਚ ਦੁਕਾਨਾਂ, ਰਿਹਾਇਸ਼ੀ ਮਕਾਨ ਅਤੇ ਉਸਾਰੀ ਅਧੀਨ ਢਾਂਚਿਆਂ ਦੇ ਪਲਿੰਥ ਲੈਵਲ ਅਤੇ ਚਾਰਦੀਵਾਰੀਆਂ ਢਾਹੀਆਂ ਗਈਆਂ ਹਨ। ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਕਾਰਵਾਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਹੁਕਮਾਂ ਦੀ ਪਾਲਣਾ ਵਿੱਚ ਕੀਤੀ ਗਈ ਹੈ। ਇਹ ਮੁਹਿੰਮ ਨਾਇਬ ਤਹਿਸੀਲਦਾਰ-ਕਮ-ਡਿਊਟੀ ਮੈਜਿਸਟ੍ਰੇਟ ਵਰਿੰਦਰ ਧੂਤ ਨਾਇਬ ਤਹਿਸੀਲਦਾਰ ਦੀ ਹਾਜ਼ਰੀ ਵਿੱਚ ਚਲਾਈ ਗਈ। ਲਗਭਗ ਪੰਜ ਘੰਟੇ ਜਾਰੀ ਰਹੀ ਇਸ ਕਾਰਵਾਈ ਦੌਰਾਨ ਪੁਲੀਸ ਫੋਰਸ ਵੀ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਵਿੱਚ ਅਣਅਧਿਕਾਰਤ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਗਈ ਗਮਾਡਾ ਦੀ ਇਹ ਦੂਜੀ ਵੱਡੀ ਕਾਰਵਾਈ ਹੈ। ਇਸ ਤੋਂ ਪਹਿਲਾਂ 20 ਜੁਲਾਈ ਨੂੰ ਡੇਢ ਦਰਜਨ ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਣਅਧਿਕਾਰਤ ਉਸਾਰੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ