ਲੰਬਿਆਂ ਵਿੱਚ ਮਕਾਨਾਂ ਤੇ ਦੁਕਾਨਾਂ ਉੱਤੇ ਚੱਲਿਆ ਗਮਾਡਾ ਦਾ ਬੁਲਡੋਜ਼ਰ, ਪੀੜਤਾਂ ਵੱਲੋਂ ਤਿੱਖਾ ਵਿਰੋਧ

ਪਿੰਡ ਵਾਸੀਆਂ ਨੇ ਕੀਤਾ ਗਮਾਡਾ ਦੀ ਕਾਰਵਾਈ ਦਾ ਤਿੱਖਾ ਵਿਰੋਧ, ਸਿਹਤ ਮੰਤਰੀ ਸਿੱਧੂ ਨੇ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਅੱਜ ਛੁੱਟੀ ਵਾਲੇ ਦਿਨ ਇੱਥੋਂ ਦੇ ਪਿੰਡ ਲੰਬਿਆਂ ਵਿੱਚ ਬਣੇ ਮਕਾਨਾਂ ਅਤੇ ਦੁਕਾਨਾਂ ’ਤੇ ਬੁਲਡੋਜ਼ਰ ਚਲਾ ਕੇ ਤਹਿਸ ਨਹਿਸ ਕੀਤਾ ਗਿਆ। ਗਮਾਡਾ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਨੂੰ ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਪ੍ਰੰਤੂ ਇਸ ਦੇ ਬਾਵਜੂਦ ਗਮਾਡਾ ਨੇ ਉਸਾਰੀਆਂ ਢਾਹ ਦਿੱਤੀਆਂ। ਹਾਲਾਂਕਿ ਉੱਥੇ ਦੁਕਾਨਾਂ ਕਰ ਰਹੇ ਅਤੇ ਰਹਿ ਰਹੇ ਲੋਕਾਂ ਨੇ ਕਾਫੀ ਤਰਲੇ ਵੀ ਕੱਢੇ ਅਤੇ ਦਸਤਾਵੇਜ਼ ਖਿਾਉਂਦੇ ਹੋਏ ਗਮਾਡਾ ’ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਵੀ ਲਾਇਆ ਪ੍ਰੰਤੂ ਫਿਰ ਵੀ ਕਾਫੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ।
ਇਸ ਕਾਰਵਾਈ ਨੂੰ ਗਮਾਡਾ ਦੇ ਮਿਲਖ ਅਫ਼ਸਰ ਮਹੇਸ਼ ਬਾਂਸਲ ਦੀ ਅਗਵਾਈ ਹੇਠ ਅੰਜਾਮ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਵੀ ਤਾਇਨਾਤ ਕੀਤੀ ਗਈ ਸੀ। ਪੀੜਤ ਲੋਕਾਂ ਨੇ ਕਿਹਾ ਕਿ ਗਮਾਡਾ ਨੇ ਉਸਾਰੀਆਂ ਢਾਹੁਣ ਸਬੰਧੀ ਸਬੰਧਤ ਵਿਅਕਤੀਆਂ ਕੋਈ ਅਗਾਊਂ ਨੋਟਿਸ ਨਹੀਂ ਦਿੱਤਾ ਗਿਆ। ਨਰੇਸ਼ ਧੀਮਾਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਹੁਣ ਤੱਕ ਗਮਾਡਾ ਤੋਂ ਮੁਆਵਜ਼ਾ ਵੀ ਨਹੀਂ ਲਿਆ ਹੈ ਅਤੇ ਕਈ ਲੋਕਾਂ ਦਾ ਅਦਾਲਤ ਵਿੱਚ ਕੇਸ ਚਲਦਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਲੋਕਾਂ ਨੂੰ ਬਣਦਾ ਹੱਕ ਦੇਵੇ, ਲੰਬਿਆਂ ਦੀ ਜ਼ਮੀਨ ਬਦਲੇ ਪੀੜਤ ਲੋਕਾਂ ਨੂੰ ਮਕਾਨ, ਪਲਾਟ ਜਾਂ ਦੁਕਾਨਾਂ ਅਲਾਟ ਕੀਤੀਆਂ ਜਾਣ। ਇਸ ਤੋਂ ਬਾਅਦ ਉਹ ਖ਼ੁਦ ਇਸ ਜ਼ਮੀਨ ਤੋਂ ਆਪਣਾ ਕਬਜ਼ਾ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਮਾਂਡਾ ਨੇ ਜਾਣਬੁੱਝ ਅੱਜ ਦੀ ਕਾਰਵਾਈ ਲਈ ਛੁੱਟੀ ਦਾ ਦਿਨ ਚੁਣਿਆ ਗਿਆ ਹੈ ਤਾਂ ਜੋ ਲੋਕਾਂ ਕਾਨੂੰਨੀ ਚਾਰਾਜੋਈ ਨਾ ਕਰ ਸਕਣ।
ਗਮਾਡਾ ਦੇ ਮਿਲਖ ਅਫ਼ਸਰ ਮਹੇਸ਼ ਬਾਂਸਲ ਨੇ ਕਿਹਾ ਕਿ ਸਰਕਾਰੀ ਕੰਮ ਨੂੰ ਅੰਜਾਮ ਦੇਣ ਲਈ ਕੋਈ ਛੁੱਟੀ ਮਾਇਨੇ ਨਹੀਂ ਰੱਖਦੀ ਹੈ। ਉਨ੍ਹਾਂ ਉਸਾਰੀਆਂ ਢਾਹੁਣ ਦੀ ਕਾਰਵਾਈ ਬਿਲਕੁਲ ਜਾਇਜ਼ ਦੱਸਦਿਆਂ ਕਿਹਾ ਕਿ ਸਮੁੱਚੀ ਕਾਰਵਾਈ ਸਰਕਾਰੀ ਨੇਮਾਂ ਮੁਤਾਬਕ ਕੀਤੀ ਗਈ ਹੈ। ਜਨਵਰੀ ਵਿੱਚ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਹੁਣ ਵੀ ਦੋ ਦਿਨ ਪਹਿਲਾਂ ਮਾਂਡਾ ਨੇ ਸਬੰਧਤ ਲੋਕਾਂ ਨੂੰ ਸੂਚਿਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕ ਮੁਆਵਜ਼ਾ ਲੈ ਚੁੱਕੇ ਹਨ ਅਤੇ ਕਾਫ਼ੀ ਲੋਕਾਂ ਨੂੰ ਬਦਲੇ ਵਿੱਚ ਪਲਾਟ ਅਲਾਟ ਕੀਤੇ ਜਾ ਚੁੱਕੇ ਹਨ।
ਉਧਰ, ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਕਤ ਜ਼ਮੀਨ ਦੀ ਮਾਲਕੀ ਸਬੰਧੀ ਦਸਤਾਵੇਜ਼ਾਂ ਵੀ ਦੇਖੇ ਗਏ। ਮਾਂਡਾ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇੱਥੇ ਕਾਬਜ਼ ਲੋਕਾਂ ਨੂੰ ਨੋਟਿਸ ਦਿੱਤੇ ਗਏ ਸਨ ਅਤੇ ਜਿਨ੍ਹਾਂ ਲੋਕਾਂ ਨੇ ਮੁਆਵਜ਼ੇ ਦੀ ਰਾਸ਼ੀ ਨਹੀਂ ਲਈ ਹੈ ਜਾਂ ਦਸਤਾਵੇਜ਼ ਪੂਰੇ ਹਨ, ਉਨ੍ਹਾਂ ਨੂੰ ਨਹੀਂ ਛੇੜਿਆ ਜਾ ਰਿਹਾ ਹੈ। ਸ੍ਰੀ ਸਿੱਧੂ ਨੇ ਮਾਂਡਾ ਅਧਿਕਾਰੀਆਂ ਨੂੰ ਸਖ਼ਤੀ ਨਾਲ ਆਖਿਆ ਕਿ ਕਿਸੇ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ। ਉਨ੍ਹਾਂ ਪੀੜਤ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਜ਼ਮੀਨ ਸਬੰਧੀ ਕਾਨੂੰਨੀ ਅਧਿਕਾਰ ਨਹੀਂ ਹੈ, ਉਨ੍ਹਾਂ ਨੂੰ ਜ਼ਮੀਨ ਖਾਲੀ ਕਰਨੀ ਹੀ ਪੈਣੀ ਹੈ, ਤਾਂ ਜੋ ਮਾਂਡਾ ਦੀ ਕਾਰਵਾਈ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।

Load More Related Articles
Load More By Nabaz-e-Punjab
Load More In Awareness/Campaigns

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…