Share on Facebook Share on Twitter Share on Google+ Share on Pinterest Share on Linkedin ਵਪਾਰੀਆਂ ਨਾਲ ਧੱਕੇਸ਼ਾਹੀ ਤੋਂ ਤੁਰੰਤ ਬਾਜ ਆਵੇ ਗਮਾਡਾ: ਮੁਹਾਲੀ ਵਪਾਰ ਮੰਡਲ ਮੋਟਰ ਮਾਰਕੀਟ ਦੇ ਬੂਥਾਂ ਦੀ ਅਲਾਟ ਮੈਂਟ ਦਾ ਕੰਮ ਛੇਤੀ ਮੁਕੰਮਲ ਕਰਨ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ: ਮੁਹਾਲੀ ਵਪਾਰ ਮੰਡਲ ਨੇ ਇਲਜਾਮ ਲਗਾਇਆ ਹੈ ਕਿ ਗਮਾਡਾ ਵੱਲੋੱ ਸ਼ਹਿਰ ਦੇ ਦੁਕਾਨਦਾਰਾ ਨਾਲ ਧੱਕੇਸ਼ਾਹੀ ਕੀਤੇ ਜਾਣ ਤੇ ਉਹਨਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ। ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾਂ ਦੀ ਪ੍ਰਧਾਨਗੀ ਹੇਠ ਹੋਈ ਵਪਾਰ ਮੰਡਲ ਦੀ ਇੱਕ ਮੀਟਿੰਗ ਵਿੱਚ ਇਲਜਾਮ ਲਗਾਇਆ ਗਿਆ ਹੈ ਕਿ ਗਮਾਡਾ ਅਧਿਕਾਰੀਆਂ ਵੱਲੋੱ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਨੂੰ ਜਾਣ ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਫੇਜ਼-7 ਮੋਟਰ ਮਾਰਕੀਟ ਦੇ ਪ੍ਰਧਾਨ ਕਰਮ ਚੰਦ ਸ਼ਰਮਾ ਅਤੇ ਫੇਜ਼-1 ਦੇ ਪ੍ਰਧਾਨ ਫੌਜ਼ਾ ਸਿੰਘ ਨੇ ਕਿਹਾ ਕਿ ਗਮਾਡਾ ਵੱਲੋੱ ਕਾਫੀ ਸਮਾਂ ਪਹਿਲਾਂ ਮੋਟਰ ਮਾਰਕੀਟ ਵਿੱਚ ਦੁਕਾਨਾਂ ਅਲਾਟ ਕਰਨ ਲਈ ਸ਼ਹਿਰ ਵਿੱਚ ਕੰਮ ਕਰਦੇ ਮਕੈਨਿਕਾਂ ਅਤੇ ਦੁਕਾਨਦਾਰਾਂ ਤੋੱ ਪੈਸੇ ਜਮ੍ਹਾਂ ਕਰਵਾਏ ਗਏ ਸਨ। ਇਹ ਮਾਰਕੀਟ ਪਹਿਲਾਂ ਰੇਲਵੇ ਸਟੇਸ਼ਨ ਨੇੜੇ ਉਸਾਰੇ ਜਾਣ ਦਾ ਵਿਚਾਰ ਸੀ ਅਤੇ ਬਾਅਦ ਵਿੱਚ ਇਸ ਨੂੰ ਸੈਕਟਰ 68 ਵਿੱਚ ਤਬਦੀਲ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹੁਣ ਗਮਾਡਾ ਮੋਟਰ ਮਾਰਕੀਟ ਦੀਆਂ ਦੁਕਾਨਾ ਦੇਣ ਤੋੱ ਹੀ ਇਨਕਾਰੀ ਹੋ ਗਿਆ ਹੈ। ਉਹਨਾਂ ਕਿਹਾ ਕੀ ਕੁੱਲ 243 ਦੁਕਾਨਦਾਰਾਂ ਨੇ ਮਾਰਕੀਟ ਵਿੱਚ ਦੁਕਾਨਾ ਲਈ ਪੈਸੇ ਜਮ੍ਹਾਂ ਕਰਵਾਏ ਸਨ, ਅਤੇ ਗਮਾਡਾ ਵੱਲੋੱ ਇਸ ਸੰਬੰਧੀ ਦੋ ਵਾਰ ਡਰਾਅ ਦਾ ਪ੍ਰੋਗਰਾਮ ਵੀ ਰੱਖਿਆ ਗਿਆ ਸੀ ਜੋ ਬਾਅਦ ਵਿੱਚ ਮੁਲਤਵੀ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹੁਣ ਜਦੋ ਗਮਾਡਾ ਅਧਿਕਾਰੀਆਂ ਨੂੰ ਸੰਪਰਕ ਕਰਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਗਮਾਡਾ ਕੋਲ ਮਾਰਕੀਟ ਲਈ ਲੋੜੀਂਦੀਂ ਥਾਂ ਨਹੀ ਹੈ। ਇਸ ਲਈ ਮਾਰਕੀਟ ਦੀ ਉਸਾਰੀ ਨਹੀਂ ਹੋ ਸਕਦੀ। ਮੀਟਿੰਗ ਵਿੱਚ ਚੇਤਾਵਨੀ ਦਿੱਤੀ ਗਈ ਕੀ ਜੇਕਰ ਗਮਾਡਾ ਨੇ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਦਾ ਮਸਲਾ ਹੱਲ ਕਰਨ ਦੀ ਤੁਰੰਤ ਕਾਰਵਾਈ ਨਾ ਕੀਤੀ ਅਤੇ ਦੁਕਾਨਾਂ ਅਲਾਟ ਨਾ ਕੀਤੀਆਂ ਤਾਂ ਉਨ੍ਹਾਂ ਖ਼ਿਲਾਫ਼ ਸੰਘਰਸ਼ ਕਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ, ਪੈਟਰਨ ਕੁਲਵੰਤ ਸਿੰਘ ਚੌਧਰੀ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਸਿੰਗਲਾ, ਅਕਵਿੰਦਰ ਸਿੰਘ ਗੋਸਲ, ਸੁਰੇਸ਼ ਵਰਮਾ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਮੀਤ ਪ੍ਰਧਾਨ ਦਿਲਾਵਰ ਸਿੰਘ ਅਤੇ ਸਰਬਜੀਤ ਸਿੰਘ ਪ੍ਰਿੰਸ ਵੀ ਹਾਜ਼ਰ ਸਨ। (ਬਾਕਸ ਆਈਟਮ) ਸਬਰਜੀਤ ਸਿੰਘ ਪ੍ਰਿੰਸ ਨੂੰ ਬਣਾਇਆ ਬੂਥ ਮਾਰਕੀਟਾਂ ਦਾ ਇੰਚਾਰਜ ਮੁਹਾਲੀ ਵਪਾਰ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਸਰਬਜੀਤ ਸਿੰਘ ਪ੍ਰਿੰਸ (ਪ੍ਰਿੰਸ ਜਿਊਲਰ) ਨੂੰ ਸਰਬਸੰਮਤੀ ਨਾਲ ਬੂਥ ਮਾਰਕੀਟਾਂ ਦਾ ਇੰਚਾਰਜ ਬਣਾ ਦਿੱਤਾ ਗਿਆ ਅਤੇ ਬੂਥਾਂ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦੇ ਮਸਲੇ ਦੇ ਹਲ ਲਈ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਅਧਿਕਾਰਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਸਲਾਹ ਨਾਲ ਸਰਬਜੀਤ ਸਿੰਘ ਪ੍ਰਿੰਸ ਨੂੰ ਇਹ ਜ਼ਿੰਮੇਵਾਰੀ ਸੌਪੀ ਗਈ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਦੀਆਂ ਬੂਥ ਮਾਰਕੀਟਾ ਦੇ ਦੁਕਾਨਦਾਰਾਂ ਨਾਲ ਤਾਲਮੇਲ ਕਰਕੇ ਵਪਾਰੀਆਂ ਦੇ ਮਸਲੇ ਹਲ ਕਰਨ ਲਈ ਕਿਹਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ