Nabaz-e-punjab.com

ਗਮਾਡਾ ਨੇ ਨਿਊ ਚੰਡੀਗੜ੍ਹ ਵਿੱਚ 17 ਗੈਰ ਕਾਨੂੰਨੀ ਉਸਾਰੀਆਂ ਢਾਹੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪੈਰੀਫੇਰੀ ਏਰੀਆ ਵਿੱਚ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਅਣਅਧਿਕਾਰਤ ਉਸਾਰੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਗਮਾਡਾ ਦੀ ਮੁੱਖ ਪ੍ਰਸ਼ਾਸਕ ਸ੍ਰੀਮਤੀ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁੱਕਰਵਾਰ ਨੂੰ ਗਮਾਡਾ ਦੀ ਟੀਮ ਨੇ ਨਿਊ ਚੰਡੀਗੜ੍ਹ ਅਧੀਨ ਆਉਂਦੇ ਦਿਹਾਤੀ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਢਾਹੀਆਂ ਗਈਆਂ। ਇਸ ਕਾਰਵਾਈ ਨੂੰ ਗਮਾਡਾ ਦੇ ਐਸਡੀਓ ਹਰਮਿੰਦਰ ਸਿੰਘ ਅਤੇ ਸੁਖਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ। ਇਸ ਮੌਕੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਬਲਾਕ ਮਾਜਰੀ ਦੇ ਨਾਇਬ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਬਤੌਰ ਡਿਊਟੀ ਮੈਜਿਸਟਰੇਟ ਮੌਕੇ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਅਤੇ ਗਮਾਡਾ ਦੇ ਆਪਣੇ ਸੁਰੱਖਿਆ ਗਾਰਡ ਵੀ ਤਾਇਨਾਤ ਸਨ।
ਅੱਜ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਗਮਾਡਾ ਦੇ ਅਸਟੇਟ ਅਫ਼ਸਰ (ਰੈਗੂਲੇਟਰੀ) ਰੋਹਿਤ ਗੁਪਤਾ ਨੇ ਦੱਸਿਆ ਕਿ ਕਰੀਬ ਤਿੰਨ ਘੰਟੇ ਚੱੀ ਇਸ ਕਾਰਵਾਈ ਦੌਰਾਨ ਅੱਜ ਪਿੰਡ ਕਰੋਰਾਂ ਵਿੱਚ ਵੱਖ-ਵੱਖ ਅਣ-ਅਧਿਕਾਰਤ ਕਲੋਨੀਆਂ ਵਿੱਚ ਲਗਭਗ 17 ਨਾਜਾਇਜ਼ ਉਸਾਰੀਆਂ ਨੂੰ ਤਹਿਸ ਨਹਿਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਉਸਾਰੀਆਂ ਪੈਰੀਫੈਰੀ ਕੰਟਰੋਲ ਏਰੀਆ ਅਧੀਨ ਆਉਂਦੀਆਂ ਸਨ। ਢਾਹ-ਢੁਆਈ ਦੀ ਮੁਹਿੰਮ ਦੌਰਾਨ 6 ਸੁਪਰ ਢਾਂਚੇ, 3 ਚਾਰਦੀਵਾਰੀਆਂ ਅਤੇ ਪਲਿੰਥ ਲੈਵਲ ਤੱਕ ਦੇ 8 ਢਾਂਚੇ ਢਾਹੇ ਗਏ। ਇਹ ਸਾਰੀਆਂ ਉਸਾਰੀਆਂ ਦੀ ਪੰਜਾਬ ਨਿਊ ਕੈਪੀਟਲ ਪੈਰੀਫੈਰੀ ਕੰਟਰੋਲ ਐਕਟ 1952 ਅਤੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀਆਂ ਧਾਰਾਵਾਂ ਦੀ ਉਲੰਘਣਾ ਕਰਕੇ ਕੀਤੀਆਂ ਗਈਆਂ ਸਨ।
ਗਮਾਡਾ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਮਾਡਾ ਅਧੀਨ ਪੈਂਦੇ ਇਲਾਕਿਆਂ ਵਿੱਚ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੇ ਬਿਨਾਂ ਕੋਈ ਵੀ ਨਵੀਂ ਉਸਾਰੀ ਨਾ ਕਰਨ। ਉਨ੍ਹਾਂ ਕਲੋਨਾਈਜ਼ਰਾਂ ਨੂੰ ਸਖ਼ਤੀ ਨਾਲ ਆਖਿਆ ਕਿ ਅਗਾਊਂ ਪ੍ਰਵਾਨਗੀ ਲਏ ਬਗੈਰ ਕਿਸੇ ਵੀ ਪ੍ਰਾਜੈਕਟ ਨੂੰ ਵਿਕਸਤ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਣ-ਅਧਿਕਾਰਤ ਉਸਾਰੀਆਂ ਖ਼ਿਲਾਫ਼ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…