Nabaz-e-punjab.com

ਗਮਾਡਾ ਨੇ ਪਿੰਡ ਚਾਚੂਮਾਜਰਾ ਵਿੱਚ ਪੁਲੀਸ ਦੀ ਮਦਦ ਨਾਲ ਨਾਜਾਇਜ਼ ਉਸਾਰੀਆਂ ਢਾਹੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਅਣ-ਅਧਿਕਾਰਤ ਉਸਾਰੀਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਵੀਰਵਾਰ ਨੂੰ ਐਰੋਸਿਟੀ ਨੇੜਲੇ ਪਿੰਡ ਚਾਚੂਮਾਜਰਾ ਵਿੱਚ ਗੈਰ ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ। ਜਿਨ੍ਹਾਂ ਵਿੱਚ ਦੁਕਾਨਾਂ, ਸ਼ੈੱਡਾਂ ਅਤੇ ਚਾਰਦੀਵਾਰੀਆਂ ਸ਼ਾਮਲ ਹਨ। ਇਸ ਕਾਰਵਾਈ ਨੂੰ ਗਮਾਡਾ ਦੇ ਐਸਡੀਓ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ। ਉਂਜ ਨਾਇਬ ਤਹਿਸੀਲਦਾਰ ਵਰਿੰਦਰ ਧੂਤ ਵੀ ਬਤੌਰ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ ਸੀ ਜਦੋਂਕਿ ਥਾਣਾ ਸੋਹਾਣਾ ਦੇ ਐਸਐਚਓ ਰਾਜੇਸ਼ ਹਸਤੀਰ ਨੇ ਸੁਰੱਖਿਆ ਪ੍ਰਬੰਧਾਂ ਦਾ ਜ਼ਿੰਮਾ ਸੰਭਾਲਿਆ ਹੋਇਆ ਸੀ। ਇਸ ਮੌਕੇ ਗਮਾਡਾ ਦੇ ਆਪਣੇ ਸੁਰੱਖਿਆ ਗਾਰਡ ਵੀ ਮੌਜੂਦ ਸਨ।
ਅੱਜ ਇੱਥੇ ਦੇਰ ਸ਼ਾਮ ਗਮਾਡਾ ਦੇ ਮਿਲਖ ਅਫ਼ਸਰ (ਰੈਗੂਲੇਟਰੀ) ਰੋਹਿਤ ਗੁਪਤਾ ਨੇ ਦੱਸਿਆ ਕਿ ਇਹ ਸਾਰੀਆਂ ਉਸਾਰੀਆਂ ਮੁਹਾਲੀ ਦੇ ਮਾਸਟਰ ਪਲਾਨ ਅਤੇ ਪੰਜਾਬ ਨਿਊ ਕੈਪੀਟਲ ਪੈਰੀਫੇਰੀ ਕੰਟਰੋਲ ਐਕਟ 1952 ਦੇ ਉਪਬੰਧਾਂ ਦੀ ਉਲੰਘਣਾ ਵਿੱਚ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਅੱਜ ਢਾਹੀਆਂ ਗਈਆਂ ਉਸਾਰੀਆਂ ਦੇ ਮਾਲਕਾਂ ਨੂੰ ਸਬੰਧਤ ਉਸਾਰੀਆਂ ਨੂੰ ਆਪਣੇ ਪੱਧਰ ’ਤੇ ਢਾਹੁਣ ਲਈ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ, ਪ੍ਰੰਤੂ ਉਨ੍ਹਾਂ ਨੇ ਗਮਾਡਾ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਲਈ ਗਮਾਡਾ ਨੇ ਕਾਰਵਾਈ ਕਰਦੇ ਹੋਏ ਉਕਤ ਅਣ-ਅਧਿਕਾਰਤ ਉਸਾਰੀਆਂ ਨੂੰ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…