ਗਮਾਡਾ ਦੇ ਅਸਟੇਟ ਅਫਸਰ ਦਾ ਸੁਪਰਡੈਂਟ ਤੇ ਪੀਅਨ 35 ਹਜ਼ਾਰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਇੱਥੋਂ ਦੇ ਫੇਜ਼-8 ਸਥਿਤ ਪੁੱਡਾਗਮਾਡਾ ਭਵਨ ਵਿੱਚ ਗਮਾਡਾ ਦੇ ਅਸਟੇਟ ਆਫਿਸ ਦਫਤਰ ਦੇ ਇੱਕ ਸੁਪਰਡੈਂਟ ਅਤੇ ਇੱਕ ਚਪੜਾਸੀ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ 35000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਇਨ੍ਹਾਂ ਕਰਮਚਾਰੀਆਂ ’ਤੇ ਦੋਸ਼ ਹੈ ਕਿ ਉਹਨਾਂ ਨੇ ਸੈਕਟਰ 66 ਦੇ ਇੱਕ ਵਸਨੀਕ ਤੋੱ ਉਸਦੇ ਮਕਾਨ ਦੀ ਐਨਓਸੀ ਜਾਰੀ ਕਰਨ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪੀੜਿਤ ਵੱਲੋਂ ਇਸ ਸੰਬੰਧੀ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਦੇਣ ਤੋੱ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਬਾਕਾਇਦਾ ਨਾਲ ਬਿਠਾ ਕੇ ਇਹਨਾਂ ਦੋਵਾਂ ਨੂੰ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਅੰਜਾਮ ਦਿੱਤੀ ਗਈ ਇਸ ਕਾਰਵਾਈ ਦੌਰਾਨ ਅਸਟੇਟ ਆਫਿਸ ਦੇ ਸੁਪਰਡੈਂਟ ਨਰਿੰਦਰਪਾਲ ਸਿੰਘ ਅਤੇ ਚਪੜਾਸੀ ਕਰਮ ਸਿੰਘ ਨੂੰ ਸ਼ਿਕਾਇਤ ਕਰਤਾ ਤੋਂ 35 ਹਜਾਰ ਰੁਪਏ ਦੀ ਰਕਮ ਕਬੂਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਇਹਨਾਂ ਦੋਵਾਂ ਨੂੰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਸੈਕਟਰ 66 ਦੇ ਇੱਕ ਵਸਨੀਕ ਨਸੀਬ ਸਿੰਘ ਸੰਧੂ ਵੱਲੋਂ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਗਮਾਡਾ ਦੇ ਉਕਤ ਕਰਮਚਾਰੀਆਂ ਵੱਲੋਂ ਉਹਨਾਂ ਦੇ ਮਕਾਨ ਦੀ ਐਨਓਸੀ ਲਈ 50 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਘੱਟੋ ਘੱਟ 35 ਹਜਾਰ ਰੁਪਏ ਲੈਣ ਤੇ ਅੜੇ ਹੋਏ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲੀਸ ਵੱਲੋਂ ਸ਼ਿਕਾਇਤ ਕਰਤਾ ਨਾਲ ਲੈ ਕੇ ਇਹਨਾਂ ਕਰਮਚਾਰੀਆਂ ਨੂੰ ਰੰਗੇ ਹੱਥੀ ਕਾਬੂ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਅਤੇ ਅੱਜ ਜਦੋਂ ਉਕਤ ਕਰਮਚਾਰੀਆਂ ਨੇ ਰਿਸ਼ਵਤ ਦੀ ਰਕਮ ਹਾਸਿਲ ਕੀਤੀ ਪੁਲੀਸ ਵੱਲੋਂ ਉਹਨਾਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ ਗਿਆ।
ਇਸ ਮੌਕੇ ਸ਼ਿਕਾਇਤ ਕਰਤਾ ਸ੍ਰੀ ਨਸੀਬ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾਂ ਵੱਲੋਂ ਆਪਣੇ ਸੈਕਟਰ 78 ਦੇ ਮਕਾਨ ਲਈ ਗਮਾਡਾ ਵਿਚ ਐਨਓਸੀ ਦੀ ਅਰਜੀ ਦਾਖਿਲ ਕੀਤੀ ਸੀ ਅਤੇ ਉਕਤ ਕਰਮਚਾਰੀ ਉਹਨਾਂ ਤੋਂ ਐਨਓਸੀ ਜਾਰੀ ਕਰਨ ਲਈ ਰਿਸ਼ਵਤ ਮੰਗ ਰਹੇ ਸਨ। ਉਹਨਾਂ ਦੱਸਿਆ ਕਿ ਉਹਨਾਂ ਦੋਵਾਂ ਨੇ ਪਹਿਲਾਂ ਉਹਨਾਂ ਤੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਅਤੇ ਬਾਅਦ ਵਿਚ 35 ਹਜ਼ਾਰ ਤੇ ਕੰਮ ਕਰਨ ਲਈ ਰਾਜੀ ਹੋ ਗਏ। ਉਹਨਾਂ ਦੱਸਿਆਂ ਕਿ ਇਸ ਸਬੰਧੀ ਉਹਨਾਂ ਵੱਲੋਂ ਵਿਜੀਲੈਂਸ ਵਿਭਾਗ ਨਾਲ ਸੰਪਰਕ ਕੀਤਾ ਗਿਆ ਅਤੇ ਅੱਜ ਇਹਨਾਂ ਵਿਅਕਤੀਆਂ ਨੂੰ ਪੁਲੀਸ ਵੱਲੋਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਭਲਕੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …