ਜੀਐਨਐਮ ਦਾ ਨਤੀਜਾ ਐਲਾਨਿਆ: ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਮੁਹਾਲੀ ਦਾ ਸ਼ਾਨਦਾਰ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਪੰਜਾਬ ਨਰਸਿੰਗ ਕੌਂਸਲ ਵੱਲੋਂ ਜੀਐਨਐਮ ਭਾਗ ਤੀਜਾ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਦੀ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਗੁਰਿੰਦਰ ਸਿੰਘ ਨੇ ਪੰਜਾਬ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਅਮਨਦੀਪ ਕੌਰ ਨੇ 1800 ’ਚੋਂ 1583 ਅੰਕ ਪ੍ਰਾਪਤ ਕੀਤੇ ਹਨ। ਇੰਜ ਹੀ ਪੂਜਾ ਸਪੁੱਤਰੀ ਧਰਮਵੀਰ ਅਤੇ ਨਿਮਰਤ ਕੌਰ ਸਪੁੱਤਰੀ ਕਮਲਪ੍ਰੀਤ ਸਿੰਘ ਨੇ ਵੀ ਪੰਜਾਬ ਭਰ ਵਿੱਚ ਪੰਜਵਾਂ ਅਤੇ ਛੇਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਹਾਸਲ ਕੀਤੇ ਹਨ।
ਕਾਲਜ ਦੇ ਚੇਅਰਮੈਨ ਤੇਗਬੀਰ ਸਿੰਘ ਵਾਲੀਆ ਅਤੇ ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 5145 ਵਿਦਿਆਰਥਣਾਂ ਨੇ ਜੀਐਨਐਮ ਦੀ ਪ੍ਰੀਖਿਆ ਦਿੱਤੀ ਸੀ। ਜਿਸ ਵਿੱਚ ਮਾਤਾ ਸਾਹਿਬ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਕਾਲਜ ਦੀ ਪ੍ਰਿੰਸੀਪਲ ਡਾ. ਕਿਰਨ ਬੱਤਰਾ ਅਤੇ ਵਾਇਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਅਧਿਆਪਕਾ ਨੂੰ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…