ਪੰਜਾਬ ਵਿੱਚ ਬੱਕਰੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਸਿੱਧੂ

ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਮੁਹਾਲੀ ਦੇ ਗਰੀਬ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਵੰਡੇ

ਘਰ-ਘਰ ਰੁਜ਼ਗਾਰ ਸਕੀਮ ਤਹਿਤ ਲੋਕਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੋਂ ਦੇ ਲਾਈਵ ਸਟਾਕ ਭਵਨ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਬੀਪੀਐਲ ਪਰਿਵਾਰਾਂ ਨਾਲ ਸਬੰਧਤ 66 ਪੁਰਸ਼ਾਂ ਅਤੇ ਅੌਰਤਾਂ ਨੂੰ ਛੇਲੀਆਂ, ਕੱਟੀਆਂ ਅਤੇ ਟੋਕਾ ਮਸ਼ੀਨਾਂ ਖਰੀਦਣ ਲਈ 6 ਲੱਖ 16 ਹਜ਼ਾਰ ਰੁਪਏ ਦੀ ਨਾ ਮੋੜਨਯੋਗ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਵੰਡੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਸਬੰਧੀ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ 1500 ਲਾਭਪਾਤਰੀਆਂ ਨੂੰ ਪ੍ਰਤੀ ਯੂਨਿਟ 3 ਛੇਲੀਆਂ ਖਰੀਦਣ ਅਤੇ 500 ਕੱਟੀਆਂ ਪ੍ਰਤੀ 1 ਯੂਨਿਟ ਅਤੇ 500 ਟੋਕਾ ਮਸ਼ੀਨਾਂ ਪ੍ਰਤੀ ਯੂਨਿਟ ਲਈ ਨਾ ਮੋੜਨਯੋਗ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ’ਚੋਂ ਆਪਣਾ ਵਜੂਦ ਗੁਆ ਚੁੱਕਾ ਹੈ ਅਤੇ ਬਾਦਲਾਂ ਨੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਜਿਸ ਕਾਰਨ ਸੂਬੇ ਦਾ ਕਰਜ਼ਈ ਕਿਸਾਨਾਂ ਨੇ ਦੁਖੀ ਹੋ ਕੇ ਖ਼ੁਦਕੁਸ਼ੀਆਂ ਦਾ ਰਾਹ ਅਪਨਾ ਲਿਆ। ਜੋ ਬਹੁਤ ਹੀ ਗੰਭੀਰ ਮਸਲਾ ਹੈ ਪ੍ਰੰਤੂ ਹੁਣ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਨਬਜ਼ ਨੂੰ ਪਛਾਣਦੇ ਹੋਏ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ ਕੀਤੀਆਂ ਜਾ ਰਹੀਆਂ ਹੜਤਾਲਾਂ ਸਬੰਧੀ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਮੁਲਾਜ਼ਮਾਂ ਨੂੰ 6 ਫੀਸਦੀ ਡੀਏ ਦੀ ਕਿਸ਼ਤ ਜਾਰੀ ਕੀਤੀ ਗਈ ਹੈ ਅਤੇ ਸੂਬੇ ਵਿੱਚ 42 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੰਮ ਜਾਰੀ ਹੈ। ਇਸ ਲਈ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਹੜਤਾਲਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬੱਕਰੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਹ ਕਿੱਤਾ ਆਰਥਿਕ ਮੰਦਹਾਲੀ ਵਿੱਚ ਗੁਜ਼ਰ ਰਹੇ ਗਰੀਬ ਪਰਿਵਾਰਾਂ ਲਈ ਆਮਦਨ ਦਾ ਵੱਡਾ ਸਾਧਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਘਰ-ਘਰ ਰੁਜ਼ਗਾਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਵਿੱਚ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬੱਕਰੀ ਦੁੱਧ ਦੇਣ ਵਿੱਚ ਦੇਸ਼ ਭਰ ਵਿੱਚ ਅੱਗੇ ਹੈ। ਇੱਥੋਂ ਤੱਕ ਕਿ ਬੱਕਰੀ ਦਾ ਦੁੱਧ 500 ਰੁਪਏ ਤੋਂ ਲੈ ਕੇ 2800 ਰੁਪਏ ਪ੍ਰਤੀ ਕਿੱਲੋ ਤੱਕ ਵਿਕਦਾ ਹੈ ਅਤੇ ਬੱਕਰੀ ਦਾ ਦੁੱਧ ਕਈ ਬਿਮਾਰੀਆਂ ਦੇ ਇਲਾਜ ਲਈ ਬੇਹੱਦ ਸਹਾਈ ਹੁੰਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ, ਸੰਯੁਕਤ ਡਾਇਰੈਕਟਰ ਡਾ. ਸੰਜੀਵ ਖੋਸਲਾ, ਡਿਪਟੀ ਡਾਇਰੈਕਟਰ ਡਾ. ਨਿਰਮਲਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਗੁਰਇਕਬਾਲ ਗਰੋਵਰ, ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…