Share on Facebook Share on Twitter Share on Google+ Share on Pinterest Share on Linkedin ਘਰ-ਘਰ ਜਾ ਕੇ ਲੋੜਵੰਦਾਂ ਦੇ ਬੁਢਾਪਾ, ਵਿਧਵਾ ਤੇ ਅਪੰਗਤਾ ਪੈਨਸ਼ਨ ਦੇ ਫਾਰਮ ਭਰੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ: ਇੱਥੋਂ ਦੇ ਵਾਰਡ ਨੰਬਰ-23 ਅਧੀਨ ਆਉਂਦੇ ਸੈਕਟਰ-69 ਅਤੇ ਪਿੰਡ ਲੰਬਿਆਂ ਵਿੱਚ ਘਰ ਘਰ ਜਾ ਕੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਲੋੜਵੰਦ ਵਿਅਕਤੀਆਂ ਦੇ ਬੁਢਾਪਾ, ਵਿਧਵਾ ਅਤੇ ਅਪੰਗਤਾ ਪੈਨਸ਼ਨ ਦੇ ਫਾਰਮ ਭਰੇ ਗਏ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਖੱਜਲ ਖੁਆਰ ਨਾ ਹੋਣਾ ਪਵੇ। ਇਸ ਦੌਰਾਨ ਕੌਂਸਲਰ ਸ੍ਰੀ ਧਨੋਆ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅਪੰਗਤਾ ਪੈਨਸ਼ਨ ਦੇ ਪ੍ਰਵਾਨ ਕੇਸਾਂ ਦੇ ਦਸਤਾਵੇਜ਼ ਵੀ ਲਾਭਪਾਤਰੀਆਂ ਨੂੰ ਵੰਡੇ ਗਏ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਨੁਮਾਇੰਦਿਆਂ ਨੂੰ ਲੋੜਵੰਦਾਂ ਦੇ ਕੰਮ ਉਨ੍ਹਾਂ ਦੇ ਘਰ ਦੇ ਬੂਹੇ ’ਤੇ ਜਾ ਕੇ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਤਸਦੀਕ ਕਰਵਾਉਣ ਦੇ ਝੰਜਟ ਤੋਂ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਬੁਢਾਪਾ/ਵਿਧਵਾ ਪੈਨਸ਼ਨ ਗੁਆਂਢੀ ਰਾਜ ਹਰਿਆਣਾ ਦੇ ਬਰਾਬਰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਤਾਂ ਜੋ ਹੋਰ ਕਿਸੇ ਵਸੀਲਿਆਂ ਤੋਂ ਲਾਚਾਰ ਵਿਅਕਤੀ ਆਪਣਾ ਜੀਵਨ ਬਸਰ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਉਪਰੋਕਤ ਪੈਨਸ਼ਨਾਂ ਦਾ ਹੱਕਦਾਰ ਹੋਵੇ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ