Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਪਹਿਲਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ ਉਦਘਾਟਨ ਪਹਿਲਾ ਮੈਚ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਅੰਮ੍ਰਿਤਸਰ ਨੇ ਸ਼੍ਰੋਮਣੀ ਕਮੇਟੀ ਦੀ ਟੀਮ 3-2 ਦੇ ਗੋਲਾਂ ਨਾਲ ਹਰਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ: ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਇੱਥੋਂ ਦੇ ਪੀਆਈਐਸ ਹਾਕੀ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ ਪਹਿਲਾ 5 ਰੋਜ਼ਾ ਕੇਸਾਧਾਰੀ ਗੋਲਕ ਕੱਪ ਹਾਕੀ ਟੂਰਨਾਮੈਂਟ ਵੀਰਵਾਰ ਨੂੰ ਪੂਰੀ ਸ਼ਾਨੋ ਸ਼ੌਕਤ ਤੇ ਧੂਮ-ਧੜੱਕੇ ਨਾਲ ਸ਼ੁਰੂ ਹੋਇਆ। ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਿੱਖ ਨੌਜਵਾਨ ਨੂੰ ਸਿੱਖੀ ਨਾਲ ਜੋੜਨ ਦਾ ਇਹ ਇੱਕ ਬਹੁਤ ਹੀ ਵਧੀਆ ਉਦਮ ਹੈ। ਇਸ ਨਾਲ ਸਿੱਖ ਬੱਚੇ ਜਿੱਥੇ ਆਪਣੇ ਵਿਰਸੇ ਨਾਲ ਜੁੜੇ ਰਹਿਣਗੇ, ਉਥੇ ਉਹ ਨਸ਼ਿਆਂ ਅਤੇ ਹੋਰ ਕੁਰੀਤੀਆਂ ਤੋਂ ਵੀ ਬਚੇ ਰਹਿਣਗੇ। ਉਨ੍ਹਾਂ ਨੇ ਸੰਸਥਾ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਉੱਘੇ ਸਮਾਜ ਸੇਵੀ ਡਾ. ਐਸਪੀ ਸਿੰਘ ਓਬਰਾਏ ਨੇ ਟੀਮਾਂ ਦੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਡਾਇਰੈਕਟਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਪਹਿਲੇ ਉਦਘਾਟਨੀ ਮੈਚ ਵਿੱਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅੰਮ੍ਰਿਤਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੂੰ 3-2 ਗੋਲਾਂ ਨਾਲ ਹਰਾਇਆ। ਇਸ ਮੈਚ ਵਿੱਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਵਰਿੰਦਰ ਸਿੰਘ ਨੂੰ ਮੈਨ ਆਫ਼ ਦੀ ਮੈਚ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਦੂਜੇ ਮੈਚ ਵਿੱਚ ਪੀਆਈਐਸ ਲੁਧਿਆਣਾ ਨੇ ਨਾਮਧਾਰੀ ਇਲੈਵਨ ਨੂੰ 4-0 ਗੋਲਾਂ ਦੇ ਵੱਡੇ ਫਰਕ ਨਾਲ ਹਰਾਇਆ। ਪੀਆਈਐਸ ਲੁਧਿਆਣਾ ਦਾ ਖਿਡਾਰੀ ਅਮਨਜੀਤ ਸਿੰਘ ਮੈਨ ਆਫ਼ ਦੀ ਮੈਚ ਐਲਾਨਿਆ ਗਿਆ। ਤੀਜੇ ਮੈਚ ਵਿੱਚ ਬਾਬਾ ਉੱਤਮ ਸਿੰਘ ਹਾਕੀ ਅਕੈਡਮੀ ਖਡੂਰ ਸਾਹਿਬ ਨੇ ਪੀਆਈਐਸ ਮੁਹਾਲੀ ਨੂੰ 5-1 ਗੋਲਾਂ ਨਾਲ ਮਾਤ ਦਿੱਤੀ। ਇਸ ਮੈਚ ਦੌਰਾਨ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਖਡੂਰ ਸਾਹਿਬ ਦੇ ਖਿਡਾਰੀ ਦਲਜੀਤ ਸਿੰਘ ਨੂੰ ਮੈਨ ਆਫ਼ ਦਾ ਮੈਚ ਦਾ ਖ਼ਿਤਾਬ ਦਿੱਤਾ ਗਿਆ। ਚੌਥੇ ਮੈਚ ਵਿੱਚ ਸ਼ਾਹਬਾਦ (ਹਰਿਆਣਾ) ਨੇ ਸੁਰਜੀਤ ਹਾਕੀ ਅਕੈਡਮੀ ਜਲੰਧਰ ਨੂੰ 4-1 ਗੋਲ ਹਰਾਇਆ। ਸ਼ਾਹਬਾਦ ਟੀਮ ਦੇ ਗੋਲ-ਕੀਪਰ ਲਵਪ੍ਰੀਤ ਸਿੰਘ ਮੈਨ ਆਫ਼ ਮੈਚ ਦਾ ਐਵਾਰਡ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ, ਮਨਮੋਹਨ ਸਿੰਘ, ਕਰਮਜੀਤ ਸਿੰਘ ਬੱਗਾ, ਜੀਪੀ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਿੰਘ ਬਾਗੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਖਿਡਾਰੀਆਂ ਦੇ ਰਹਿਣ ਸਹਿਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਗੋਲਡ ਕੱਪ ਦੀ ਜੇਤੂ ਟੀਮ ਨੂੰ ਰਨਨਿੰਗ ਗੋਲਡ ਕੱਪ ਸਮੇਤ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਜਦੋਂ ਪਹਿਲੀ ਉਪ ਜੇਤੂ ਟੀਮਾਂ ਨੂੰ ਟਰਾਫ਼ੀ ਤੇ 51 ਹਜ਼ਾਰ ਰੁਪਏ ਤੇ ਦੂਜੀ ਉਪ ਜੇਤੂ ਟੀਮ ਨੂੰ ਟਰਾਫ਼ੀ ਤੇ 21 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਚੌਥੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਫੇਅਰ ਪਲੇਅ ਟਰਾਫ਼ੀ ਤੇ 11 ਹਜ਼ਾਰ ਰੁਪਏ ਨਕਦ ਇਨਾਮ ਦਿੱਤਾ ਜਾਵੇਗਾ। ਟੂਰਨਾਮੈਂਟ ਦੇ ਸਰਵੋਤਮ ਖਿਡਾਰੀ, ਸਰਵੋਤਮ ਗੋਲ ਕੀਪਰ ਤੇ ਸਰਵੋਤਮ ਸਕੋਰਰ ਨੂੰ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ