Share on Facebook Share on Twitter Share on Google+ Share on Pinterest Share on Linkedin ਪਿੰਡ ਚਡਿਆਲਾ ਸੂਦਾਂ ਵਿੱਚ ਸੁੰਨੇ ਘਰ ’ਚੋਂ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਦੀ ਨਗਦੀ ਚੋਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ: ਇੱਥੋਂ ਦੇ ਥਾਣਾ ਸੋਹਾਣਾ ਅਧੀਨ ਆਉਂਦੇ ਪਿੰਡ ਚਡਿਆਲਾ ਸੂਦਾਂ ਵਿੱਚ ਸੁੰਨੇ ਘਰ ’ਚੋਂ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਗਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਵਿਧਵਾ ਬੀਬੀ ਲਖਵਿੰਦਰ ਕੌਰ ਪਤਨੀ ਸਵਰਗੀ ਮੋਹਨ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਸੋਹਾਣਾ ਪੁਲੀਸ ਨੂੰ ਚੋਰੀ ਦੀ ਇਸ ਵਾਰਦਾਤ ਸਬੰਧੀ ਕੋਈ ਠੋਸ ਸੁਰਾਗ ਨਹੀਂ ਮਿਲਿਆ ਸੀ। ਇਹ ਜਾਣਕਾਰੀ ਦਿੰਦਿਆਂ ਮੈਂਬਰ ਪੰਚਾਇਤ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੋਹਨ ਸਿੰਘ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬੀਤੇ ਦਿਨੀਂ ਵਿਧਵਾ ਲਖਵਿੰਦਰ ਕੌਰ ਆਪਣੀ ਨੂੰਹ, ਧੀ ਅਤੇ ਜਵਾਈ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿੱਚ ਨਤਮਸਤਕ ਹੋਣ ਗਏ ਸੀ। ਪਿੱਛੋਂ ਚੋਰਾਂ ਨੇ ਘਰ ਦੇ ਤਾਲੇ ਤੋਲ ਕੇ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ। ਪੰਚ ਨੇ ਪੀੜਤ ਅੌਰਤ ਦੇ ਹਵਾਲੇ ਨਾਲ ਦੱਸਿਆ ਕਿ ਚੋਰੀ ਦੀ ਵਾਰਦਾਤ ਦਾ ਉਦੋਂ ਪਤਾ ਲੱਗਾ ਜਦੋਂ ਉਹ ਦੇਰ ਸ਼ਾਮ ਵਾਪਸ ਘਰ ਪਰਤੇ ਤਾਂ ਦੇਖਿਆ ਘਰ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਅੰਦਰ ਸਾਰਾ ਸਮਾਨ ਇੱਧਰ ਉੱਧਰ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਚੋਰਾਂ ਨੇ ਅਲਮਾਰੀ ਦਾ ਤਾਲਾ ਤੋੜ ਕੇ ਸੋਨੇ ਦੇ ਚਾਰ ਹਾਰਾਂ ਦੇ ਸੈੱਟ, ਦੋ ਸੋਨੇ ਦੀਆਂ ਅੰਗੂਠੀਆਂ, ਦੋ ਸੋਨੇ ਦੇ ਕੜੇ ਅਤੇ ਕਰੀਬ 80 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ ਹੈ। ਉਧਰ, ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ’ਚੋਂ ਸਬ ਇੰਸਪੈਕਟਰ ਬਰਮਾ ਸਿੰਘ ਅਤੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚ ਕੇ ਚੋਰੀ ਦੀ ਵਾਰਦਾਤ ਦਾ ਜਾਇਜ਼ਾ ਲਿਆ ਅਤੇ ਆਂਢੀ ਗੁਆਂਢੀਆਂ ਤੋਂ ਪਤਾ ਕੀਤਾ। ਪੁਲੀਸ ਨੇ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਸੱਦਿਆ ਗਿਆ ਅਤੇ ਬਰੀਕੀ ਨਾਲ ਜਾਂਚ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ