Share on Facebook Share on Twitter Share on Google+ Share on Pinterest Share on Linkedin ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਦਿੱਤਾ ਰੀ-ਚੈਕਿੰਗ ਤੇ ਰੀ-ਇਵੈਲੂਏਸ਼ਨ ਕਰਵਾਉਣ ਦਾ ਸੁਨਹਿਰੀ ਮੌਕਾ ਦਸਵੀਂ (ਓਪਨ ਸਕੂਲ) ਦੇ ਵਿਦਿਆਰਥੀਆਂ ਦੀ ਜਨਵਰੀ ਦੇ ਅਖੀਰਲੇ ਹਫ਼ਤੇ ਹੋਵੇਗੀ ਸਪਲੀਮੈਂਟਰੀ ਪ੍ਰੀਖਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਤੂਬਰ 2020 ਵਿੱਚ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਕਰਵਾਈ ਗਈ ਪ੍ਰੀਖਿਆ ਨਾਲ ਸਬੰਧਤ ਵਾਧੂ ਵਿਸ਼ਾ, ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਸੁਨਹਿਰੀ ਮੌਕਾ ਕੈਟਾਗਰੀਆਂ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਆਪਣੀਆਂ ਉੱਤਰ ਪੱਤਰੀਆਂ ਦੀ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਕਰਵਾਉਣ ਲਈ ਮੌਕਾ ਪ੍ਰਦਾਨ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਅਕਤੂਬਰ 2020 ਵਿੱਚ ਪ੍ਰੀਖਿਆ ਦੇਣ ਵਾਲੇ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਕੇਵਲ ਵਾਧੂ ਵਿਸ਼ਾ, ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਸੁਨਹਿਰੀ ਮੌਕਾ ਕੈਟਾਗਰੀਆਂ ਦੇ ਪ੍ਰੀਖਿਆਰਥੀ ਆਪਣੀਆਂ ਉੱਤਰ ਪੱਤਰੀਆਂ ਦੀ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਲਈ 8 ਜਨਵਰੀ 2021 ਤੱਕ ਅਪਲਾਈ ਕਰ ਸਕਦੇ ਹਨ। ਕੰਟਰੋਲਰ ਪ੍ਰੀਖਿਆਵਾਂ ਨੇ ਵਿਦਿਆਰਥੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਲਈ ਫ਼ਾਰਮ ਅਤੇ ਫ਼ੀਸ ਆਨ-ਲਾਈਨ ਭਰਨ ਉਪਰੰਤ ਪ੍ਰੀਖਿਆਰਥੀ ਇਸ ਦਾ ਇੱਕ ਪ੍ਰਿੰਟ ਆਪਣੇ ਕੋਲ ਜ਼ਰੂਰ ਰੱਖਣ। ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਫਾਰਮ ਦੀ ਹਾਰਡ ਕਾਪੀ ਖੇਤਰੀ ਦਫ਼ਤਰ ਜਾਂ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਨਹੀਂ ਹੈ। ਲੋੜੀਂਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਕਰਵਾਈ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਰਾਹੀਂ ਦਸਵੀਂ ਸ਼੍ਰੇਣੀ ਦੇ ਰੀ-ਅਪੀਅਰ ਪ੍ਰੀਖਿਆਰਥੀਆਂ ਨੂੰ ਜਨਵਰੀ 2021 ਦੇ ਆਖ਼ਰੀਲੇ ਹਫ਼ਤੇ ਵਿੱਚ ਅਨੁਪੂਰਕ ਪਰੀਖਿਆ ਦੇਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ। ਇਸ ਪ੍ਰੀਖਿਆ ਵਿੱਚ ਮੈਟ੍ਰਿਕ ਪੱਧਰ ਦੇ ਅਕਤੂਬਰ 2020 ਵਿੱਚ ਕਰਵਾਈ ਗਈ ਪ੍ਰੀਖਿਆ ’ਚੋਂ ਰੀ-ਅਪੀਅਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਕੋਵਿਡ-19 ਕਾਰਨ ਮਾਰਚ 2020 ਦੀਆਂ ਸਾਲਾਨਾ ਪ੍ਰੀਖਿਆਵਾਂ ਮੁਲਤਵੀ ਹੋ ਕੇ ਅਕਤੂਬਰ ਵਿੱਚ ਕਰਵਾਈਆਂ ਜਾ ਸਕੀਆਂ ਸਨ। ਜਿਸ ਨਾਲ ਸਤੰਬਰ ਵਿੱਚ ਮਿਲਣ ਵਾਲਾ ਅਨੁਪੂਰਕ ਪ੍ਰੀਖਿਆ ਦਾ ਮੌਕਾ ਹੁਣ ਜਨਵਰੀ 2021 ਵਿੱਚ ਦਿੱਤਾ ਜਾ ਰਿਹਾ ਹੈ। ਸਿੱਖਿਆ ਬੋਰਡ ਦੀ ਸੂਚਨਾ ਅਨੁਸਾਰ ਇਸ ਪ੍ਰੀਖਿਆ ਲਈ 7 ਜਨਵਰੀ 2021 ਤੱਕ ਆਨਲਾਈਨ ਹੀ ਪ੍ਰੀਖਿਆ ਫਾਰਮ ਭਰੇ ਜਾ ਸਕਦੇ ਹਨ ਜਦੋਂਕਿ ਫਾਰਮ ਜਮ੍ਹਾਂ ਕਰਵਾਏ ਜਾਣ ਦੀ ਅੰਤਿਮ ਮਿਤੀ 14 ਜਨਵਰੀ 2021 ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ