Nabaz-e-punjab.com

1970 ਤੋਂ 2003 ਤੱਕ ਪ੍ਰੀਖਿਆ ਪਾਸ ਕਰ ਚੁੱਕੇ ਵਿਦਿਆਰਥੀਆਂ ਨੂੰ ਕਾਰਗੁਜ਼ਾਰੀ ਵਧਾਉਣ ਲਈ ਸੁਨਹਿਰੀ ਮੌਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 1970 ਤੋਂ ਸਾਲ 2003 ਤੱਕ ਪ੍ਰੀਖਿਆ ਪਾਸ ਕਰ ਚੁੱਕੇ ਪ੍ਰੀਖਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਧਾਉਣ ਲਈ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ। ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਇਹ ਮੌਕਾ ਮਾਰਚ 1970 ਤੋਂ ਮਾਰਚ 2003 ਦੌਰਾਨ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਧਾਉਣ ਲਈ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਮਾਰਚ 2020 ਵਿੱਚ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਜੁਲਾਈ/ਅਗਸਤ ਵਿੱਚ ਲਈ ਜਾਣ ਵਾਲੀ ਰੀਅਪੀਅਰ ਪ੍ਰੀਖਿਆ ਜੋ ਕੋਵਿਡ-19 ਕਾਰਨ ਨਹੀਂ ਕਰਵਾਈ ਜਾ ਸਕੀ ਸੀ, ਦੇ ਇਵਜ਼ ਵਿੱਚ ਹੁਣ ਮਾਰਚ 2021 ਦੀ ਸਾਲਾਨਾ ਪ੍ਰੀਖਿਆ ਤੋਂ ਬਾਅਦ ਲਈ ਜਾਣ ਵਾਲੀ ਅਨੁਪੂਰਕ ਪ੍ਰੀਖਿਆ ਵਿੱਚ ਅਪੀਅਰ ਹੋਣ ਦਾ ਇੱਕ ਹੋਰ ਮੌਕਾ ਪ੍ਰਦਾਨ ਕੀਤਾ ਜਾਵੇਗਾ।
ਕੰਟਰੋਲਰ ਪ੍ਰੀਖਿਆਵਾਂ ਦੀ ਜਾਣਕਾਰੀ ਅਨੁਸਾਰ ਸੁਨਹਿਰੀ ਮੌਕੇ ਦੀ ਪ੍ਰੀਖਿਆ ਲਈ ਉੱਕਾ-ਪੁੱਕਾ 15 ਹਜ਼ਾਰ ਰੁਪਏ ਪ੍ਰੀਖਿਆ ਫੀਸ ਨਿਰਧਾਰਿਤ ਕੀਤੀ ਗਈ ਹੈ। ਇਸ ਪ੍ਰੀਖਿਆ ਲਈ ਸਿਲੇਬਸ 2019-20 ਵਾਲਾ ਹੀ ਹੋਵੇਗਾ। ਬਾਰ੍ਹਵੀਂ ਸ਼੍ਰੇਣੀ ਦੇ ਕੇਵਲ ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੀ ਮੌਕਾ ਦਿੱਤਾ ਜਾਵੇਗਾ। ਜਿਨ੍ਹਾਂ ਨੇ ਬਾਰ੍ਹਵੀਂ ਪੈਟਰਨ ਅਧੀਨ ਬਾਰ੍ਹਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਦੇਣ ਵਾਲੇ ਪ੍ਰੀਖਿਆਰਥੀਆਂ ਲਈ 1050 ਰੁਪਏ ਪ੍ਰੀਖਿਆ ਫੀਸ ਨਿਰਧਾਰਿਤ ਕੀਤੀ ਗਈ ਹੈ ਅਤੇ ਦਸਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਸੁਨਹਿਰੀ ਮੌਕੇ ਦੀ ਪ੍ਰੀਖਿਆ ਦੇ ਨਾਲ ਹੀ ਜਨਵਰੀ 2021 ਦੇ ਅਖੀਰਲੇ ਹਫ਼ਤੇ ਵਿੱਚ ਲਈ ਜਾਵੇਗੀ।
ਇਨ੍ਹਾਂ ਪ੍ਰੀਖਿਆਵਾਂ ਲਈ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ ਭਰਨ ਅਤੇ ਆਨਲਾਈਨ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 7 ਜਨਵਰੀ 2021 ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 14 ਜਨਵਰੀ 2021 ਨਿਸ਼ਚਿਤ ਕੀਤੀ ਗਈ ਹੈ। ਵਿਦਿਆਰਥੀ ਪ੍ਰੀਖਿਆ ਫਾਰਮ ਆਪਣੇ ਜ਼ਿਲ੍ਹੇ ਦੇ ਖੇਤਰੀ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਏ ਜਾ ਸਕਣਗੇ। ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫੀਸ ਨਾਲ ਪ੍ਰੀਖਿਆ ਫਾਰਮ ਭਰਨ ਅਤੇ ਆਨਲਾਈਨ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 11 ਜਨਵਰੀ 2021 ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 15 ਜਨਵਰੀ 2021 ਹੋਵੇਗੀ। ਲੇਟ ਫੀਸ ਨਾਲ ਪ੍ਰੀਖਿਆ ਫਾਰਮ ਕੇਵਲ ਮੁੱਖ ਦਫ਼ਤਰ ਵਿਖੇ ਹੀ ਜਮ੍ਹਾਂ ਕਰਵਾਏ ਜਾ ਸਕਣਗੇ।
ਕੰਟਰੋਲਰ ਪ੍ਰੀਖਿਆਵਾਂ ਨੇ ਪ੍ਰੀਖਿਆਰਥੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਪ੍ਰੀਖਿਆ ਫੀਸਾਂ ਆਨਲਾਈਨ ਗੇਟਵੇਅ ਰਾਹੀਂ ਕੇਵਲ ਡੈਬਿਟ ਕਾਰਡ, ਕ੍ਰੈਡਿਟ ਕਾਰਡ ਅਤੇ ਨੈੱਟ ਬੈਂਕਿੰਗ ਰਾਹੀਂ ਹੀ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ। ਇਨ੍ਹਾਂ ਪ੍ਰੀਖਿਆਵਾਂ ਸਬੰਧੀ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।

Load More Related Articles

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…