ਲੋਕ ਭਲਾਈ ਦੇ ਕੰਮ ਕਰਨ ਵਾਲਿਆਂ ਦਾ ਸਨਮਾਨ ਕਰਨਾ ਚੰਗਾ ਉਪਰਾਲਾ: ਖੁਸ਼ਹਾਲ ਸਿੰਘ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 27 ਜਨਵਰੀ:
ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੋਸਲਾ ਅਫ਼ਜਾਈ ਕਰਨਾ ਸਰਕਾਰੀ ਅਧਿਕਾਰੀਆਂ ਦਾ ਚੰਗਾ ਉਪਰਾਲ੍ਹਾ ਹੈ। ਉਪਰੋਤਕ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਖੁਸ਼ਹਾਲ ਸਿੰਘ ਦਤਾਰਪੁਰ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿੱਖੇ ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਦੇ ਪ੍ਰਧਾਨ ਜਗਤਾਰ ਸਿੰਘ ਸਰਪੰਚ ਪਿੰਡ ਫਤਿਹਪੁਰ ਦਾ ਸਨਮਾਨ ਹੋਣ ’ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਦਫ਼ਤਰ ਵਿੱਚ ਉਨ੍ਹਾਂ ਨੂੰ ਦੇ ਸਨਮਾਨ ਵਿੱਚ ਰੱਖੇ ਸਾਦੇ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹਰੇਕ ਵਰਗ ਦੇ ਵਿਅਕਤੀਆਂ ਦਾ ਬਰਾਬਰ ਸਤਕਾਰ ਕੀਤਾ ਜਾਂਦਾ ਹੈ।
ਕਾਂਗਰਸੀ ਆਗੂ ਖ਼ੁਸ਼ਹਾਲ ਸਿੰਘ ਨੇ ਕਿਹਾ ਕਿ ਸਰਪੰਚ ਜਗਤਾਰ ਸਿੰਘ ਫਤਿਹਪੁਰ ਨੂੰ ਉਨ੍ਹਾਂ ਦੀਆਂ ਪੰਚਾਇਤਾਂ ਪ੍ਰਤੀ ਨਿਭਾਈਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਕੁਲਦੀਪ ਸਿੰਘ ਦਫ਼ਤਰ ਸਕੱਤਰ, ਕੋਂਸਲਰ ਮਹਿੰਦਰ ਸਿੰਘ ਢਿੱਲੋਂ, ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਅਵਤਾਰ ਸਿੰਘ ਅਰਨੋਲੀ, ਬਲਬੀਰ ਸਿੰਘ ਸਰਪੰਚ ਸਹੇੜੀ, ਕੇਸਰ ਸਿੰਘ ਪੰਚ ਧਿਆਨਪੁਰਾ, ਡਾ. ਧਰਮਿੰਦਰ ਸਿੰਘ, ਤੇਜਿੰਦਰ ਸਿੰਘ ਬਿੱਲੂ ਸਰਪੰਚ ਕਲਾਰਾਂ, ਤਨਵੀਰ ਸਿੰਘ, ਪਰਮਜੀਤ ਸਿੰਘ ਬਡਵਾਲੀ, ਬਲਬੀਰ ਸਿੰਘ ਮੋਰਿੰਡਾ, ਰੁਪਿੰਦਰ ਸਿੰਘ ਰਾਣਾ, ਪ੍ਰੇਮ ਸਿੰਘ ਮੋਰਿੰਡਾ, ਬਲਦੇਵ ਸਿੰਘ ਭੰਗੂ, ਗੁਰਬਿੰਦਰ ਸਿੰਘ ਬੰਗੀਆਂ ਅਤੇ ਕੇਸਰ ਸਿੰਘ ਬਡਵਾਲੀ ਆਦਿ ਕਾਂਗਰਸੀ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…