ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ 2 ਅਪਰੈਲ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਆਫ਼ ਇੰਡੀਆ ਵਿਚ ਚੱਲ ਰਹੇ ਕੇਸ ਦੀ ਜਾਣਬੁਝ ਕੇ ਸਹੀ ਢੰਗ ਨਾਲ ਦਲਿਤ ਵਰਗ ਦੀ ਪੈਰਵਾਈ ਨਾ ਕਰਨ ਕਰਕੇ ਸੁਪਰੀਮ ਕੋਰਟ ਵੱਲੋਂ ਐਸ.ਸੀ. ਐਕਟ ਦੀ ਮਾਨਤਾ ਘੱਟ ਕਰਨ ਸਬੰਧੀ ਦਿੱਤੇ ਗਏ ਫ਼ੈਸਲੇ ਉਪਰੰਤ ਸਮੁੱਚੇ ਦਲਿਤ ਵਰਗ ਵਿਚ ਰੋਸ ਦੀ ਲਹਿਰ ਹੈ। ਕੇਂਦਰ ਸਰਕਾਰ ਦੀ ਇਸ ਕੋਝੀ ਚਾਲ ਦੇ ਖਿਲਾਫ਼ ਸਰਕਾਰੀ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵੱਲੋਂ ਰੋਸ ਪ੍ਰਦਰਸ਼ਨ ਕਰਨ ਸਬੰਧੀ ਇੱਕ ਮੀਟਿੰਗ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਪਿੰਡ ਕੁੰਭੜਾ ਵਿੱਚ ਹੋਈ। ਮੀਟਿੰਗ ਵਿਚ ਵੱਖ ਵੱਖ ਪਿੰਡਾਂ ਦੇ ਦਲਿਤ ਪਰਿਵਾਰਾਂ ਨਾਲ ਸਬੰਧਿਤ ਵਿਅਕਤੀ ਸ਼ਾਮਲ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦਲਿਤ ਵਰਗ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀ ਇਸ ਕੋਝੀ ਚਾਲ ਨੂੰ ਸਮੁੱਚੇ ਦਲਿਤ ਵਰਗ ਵਿਚ ਪਰਦਾਫਾਸ਼ ਕਰਨ ਦੇ ਮਕਸਦ ਨਾਲ 2 ਅਪਰੈਲ ਨੂੰ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫਰੰਟ ਵੱਲੋਂ ਵੀ 2 ਅਪ੍ਰੈਲ ਨੂੰ ਸਵੇਰੇ 10 ਵਜੇ ਖਰੜ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਵਾਲੇ ਪਾਰਕ ਵਿਚ ਭਾਰੀ ਇਕੱਠ ਕਰਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੁੱਚੇ ਦਲਿਤ ਵਰਗ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਲਈ ਅਪੀਲ ਕੀਤੀ ਹੈ।
ਮੀਟਿੰਗ ਵਿਚ ਲਖਮੀਰ ਸਿੰਘ ਬਡਾਲਾ, ਬਲਜੀਤ ਸਿੰਘ ਕਕਰਾਲੀ, ਸੁਖਦੇਵ ਸਿੰਘ ਚੱਪੜਚਿੜੀ, ਆਤਮਾ ਸਿੰਘ ਮੁਹਾਲੀ, ਬੀਬੀ ਰਜਿੰਦਰ ਕੌਰ, ਗੁਰਮੀਤ ਸਿੰਘ ਸਿੱਲ, ਲਖਮੀਰ ਸਿੰਘ ਸਿੱਲ, ਵਰਿੰਦਰ ਸਿੰਘ, ਜਸਪਾਲ ਸਿੰਘ ਰਾਏਪੁਰ, ਖੁਰਦ, ਹਰਬੰਸ ਸਿੰਘ, ਦਲਜੀਤ ਕੌਰ ਕੁੰਭੜਾ, ਹਰਬੰਸ ਸਿੰਘ, ਮਨਜੀਤ ਸਿੰਘ, ਗੁਰਿੰਦਰ ਸਿੰਘ, ਮਨਦੀਪ ਸਿੰਘ, ਕਮਲਪ੍ਰੀਤ ਸਿੰਘ, ਜਗਦੀਪ ਸਿੰਘ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…