ਮੁਹਾਲੀ ਨਗਰ ਨਿਗਮ ’ਤੇ ਕਾਬਜ਼ ਹੋਣ ਲਈ ਸਰਕਾਰ ਨੇ ਮੇਰੀ ਮੈਂਬਰਸ਼ਿਪ ਰੱਦ ਕੀਤੀ: ਜੀਤੀ ਸਿੱਧੂ

ਸਰਕਾਰ ਦੇ ਇਕਪਾਸੜ ਫ਼ੈਸਲੇ ਨੂੰ ਉੱਚ ਅਦਾਲਤ ’ਚ ਚੁਨੌਤੀ ਦੇਵਾਂਗਾ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਤੇ ਭਾਜਪਾ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਵਿਦੇਸ਼ ਤੋਂ ਪਰਤ ਆਏ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਖਾਰਜ ਕਰਨ ਦੇ ਫ਼ੈਸਲਾ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਕਿ ਉਹ ਸਰਕਾਰ ਦੇ ਇਸ ਇੱਕਪਾਸੜ ਫ਼ੈਸਲੇ ਦੇ ਖ਼ਿਲਾਫ਼ ਜਲਦੀ ਹੀ ਉੱਚ ਅਦਾਲਤ ਵਿੱਚ ਅਪੀਲ ਕਰਨਗੇ। ਇਸ ਸਬੰਧੀ ਕਾਨੂੰਨੀ ਮਾਹਰਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਤੋਂ ਬਾਅਦ ਉਨ੍ਹਾਂ ਨੇ ਨਿੱਜੀ ਸੁਣਵਾਈ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਕੋਲ ਆਪਣਾ ਮਜ਼ਬੂਤ ਪੱਖ ਰੱਖਦਿਆਂ ਤੱਥਾਂ ਦੇ ਆਧਾਰ ’ਤੇ ਸਾਰੇ ਸਬੂਤ ਦਿੱਤੇ ਸਨ ਅਤੇ ਸਰਕਾਰ ਤੋਂ ਪ੍ਰਵਾਨਗੀ ਲੈ ਕੇ ਹੀ 9 ਜਨਵਰੀ ਤੱਕ ਵਿਦੇਸ਼ ਦੌਰੇ ’ਤੇ ਗਏ ਸੀ ਅਤੇ ਅਤੇ ਸਿਧਾਂਤਕ ਤੌਰ ’ਤੇ ਉਨ੍ਹਾਂ ਦੇ ਵਾਪਸ ਆਉਣ ਤੱਕ ਉਨ੍ਹਾਂ ਖ਼ਿਲਾਫ਼ ਫ਼ੈਸਲਾ ਨਹੀਂ ਕੀਤਾ ਜਾਣਾ ਚਾਹੀਦਾ ਸੀ ਪ੍ਰੰਤੂ ਸਰਕਾਰ ਨੇ ਛੁੱਟੀ ਵਾਲੇ ਦਿਨ ਉਨ੍ਹਾਂ ਦੀ ਮੈਂਬਰਸ਼ਿਪ ਖਾਰਜ ਕਰਨ ਦਾ ਫ਼ੈਸਲਾ ਲਿਖਿਆ ਗਿਆ। ਜਿਸ ਕਾਰਨ ਉਨ੍ਹਾਂ ਨੂੰ ਜਲਦੀ ਵਾਪਸ ਆਉਣਾ ਪਿਆ ਹੈ। ਜਿਸ ਤੋਂ ਸਾਫ਼ ਜਾਹਰ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਸਿਆਸੀ ਕਿੜ ਕੱਢਣ ਲਈ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
ਜੀਤੀ ਸਿੱਧੂ ਨੇ ਪੰਜਾਬ ਦੇ ਲੋਕਾਂ ਨੇ ਬਦਲਾਅ ਲਿਆਉਣ ਦਾ ਸੁਪਨਾ ਦੇਖ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਲੇਕਿਨ ਸਰਕਾਰ ਸਹੀ ਤਰੀਕੇ ਨਾਲ ਕੰਮ ਕਰਨ ਵਾਲਿਆਂ ਨੂੰ ਲਾਂਭੇ ਕਰਨ ਦੇ ਰਾਹ ਪੈ ਗਈ। ਉਨ੍ਹਾਂ ਆਪ ਲੀਡਰਸ਼ਿਪ ਵਿਕਾਸ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਨਗਰ ਨਿਗਮ ’ਤੇ ਕਾਬਜ਼ ਉਨ੍ਹਾਂ ਦੀ ਟੀਮ ਪਾਰਦਰਸ਼ੀ ਢੰਗ ਨਾਲ ਆਪਣਾ ਕੰਮ ਰਹੀ ਸੀ, ਲੇਕਿਨ ਆਪ ਦੇ ਕੁੱਝ ਆਗੂਆਂ ਨੇ ਨਗਰ ਨਿਗਮ ’ਤੇ ਕਾਬਜ਼ ਹੋਣ ਲਈ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਮੇਅਰ ਦੀ ਕੁਰਸੀ ਤੋਂ ਲਾਹਿਆ ਗਿਆ ਅਤੇ ਉਸ ਦੇ ਵੱਡੇ ਭਰਾ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਵਿਜੀਲੈਂਸ ਜਾਂਚ ਦੀਆਂ ਅਫ਼ਵਾਹਾਂ ਫੈਲਾ ਕੇ ਸਿੱਧੂ ਪਰਿਵਾਰ ਨੂੰ ਜਨਤਕ ਤੌਰ ’ਤੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਤਾ ਪਰਿਵਰਤਨ ਤੋਂ ਬਾਅਦ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਤੋਂ ਲਾਂਭੇ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਨਾਲ ਉਹ ਇਨਸਾਫ਼ ਪ੍ਰਾਪਤੀ ਲਈ ਉੱਚ ਅਦਾਲਤ ਦਾ ਬੂਹਾ ਖੜਕਾਉਣਗੇ ਅਤੇ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਸਚਾਈ ਦੀ ਜਿੱਤ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …