Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਮੁਹਾਲੀ ਵਿੱਚ ਵਣ ਮਹਾਂਉਤਸਵ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ: ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਦੇ ਐਨਐਸਐਸ ਵਿੰਗ ਅਤੇ ਵਾਤਾਵਰਣ ਕਲੱਬ ਵੱਲੋਂ ਸਾਂਝੇ ਤੌਰ ’ਤੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਕਾਲਜ ਦੇ ਵਿਹੜੇ ਵਿੱਚ ਨਿੰਮ ਦਾ ਪੌਦਾ ਲਗਾ ਕੇ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਉਪਰੰਤ ਵਾਤਾਵਰਣ ਕਲੱਬ ਦੀ ਕਨਵੀਨਰ ਪ੍ਰੋ. ਭਰਪੂਰ ਕੌਰ ਅਤੇ ਐਨਐਸਐਸ ਵਿੰਗ ਦੇ ਕਨਵੀਨਰ ਪ੍ਰੋ. ਘਣਸ਼ਾਮ ਸਿੰਘ ਨੇ ਵੀ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਅੱਗੇ ਤੋਰਿਆ। ਉਪਰੰਤ ਐਨਐਸਐਸ ਦੇ ਵਲੰਟੀਅਰ ਅਤੇ ਵਾਤਾਵਰਣ ਕਲੱਬ ਦੇ ਵਿਦਿਆਰਥੀਆਂ ਨੇ ਵੀ ਕਾਲਜ ਦੇ ਗਰਾਉਂਡ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ। ਇਸ ਮੁਹਿੰਮ ਵਿੱਚ ਲਗਭਗ 50 ਪੌਦੇ ਨਿੰਮ, ਬਿੱਲ, ਰੁਦਰਾਕਸ਼ ਅਤੇ ਆਂਵਲਾ ਦੇ ਪੌਦੇ ਲਗਾਏ ਗਏ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵਲੰਟੀਅਰ ਖ਼ੁਦ ਲੈਣ ਅਤੇ ਆਪਣੇ ਆਲੇ ਦੁਆਲੇ ਪਿੰਡਾਂ ਵਿੱਚ ਵੀ ਪੌਦੇ ਲਗਾਉਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲਗਭਗ 200 ਪੌਦੇ ਲਗਾਉਣ ਦੀ ਤਜਵੀਜ਼ ਹੈ। ਇਸ ਮੌਕੇ ਕਾਲਜ ਦੀ ਵਾਈਸ ਪ੍ਰਿੰਸੀਪਲ ਡਾ. ਜਸਵਿੰਦਰ ਕੌਰ, ਪ੍ਰੋ. ਰਸ਼ਮੀ ਪ੍ਰਭਾਕਰ, ਡਾ. ਮਨਦੀਪ ਕੌਰ, ਪ੍ਰੋ. ਅਰਵਿੰਦ ਕੌਰ ਅਤੇ ਐਨਐਸਐਸ ਦੀ ਸਿਮਰਨਜੀਤ ਕੌਰ ਅਤੇ ਸਰਬਜੀਤ ਕੌਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ