Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਮੁਹਾਲੀ ਵਿੱਚ ਦੋ ਰੋਜ਼ਾ ਡੀਐਨਏ ਆਈਸੋਲੇਸ਼ਨ ਵਰਕਸ਼ਾਪ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਬਾਇਓਟੈਕ ਵਿਭਾਗ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ਡੀਐਨਏ ਆਈਸੋਲੇਸ਼ਨ ਵਰਕਸ਼ਾਪ ਅੱਜ ਸ਼ੁਰੂ ਹੋ ਗਈ। ਜਿਸ ਦਾ ਉਦਘਾਟਨ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਕੀਤਾ। ਇਹ ਵਰਕਸ਼ਾਪ ਡੀਐਨਏ ਆਈਸੋਲੇਸ਼ਨ ਅਤੇ ਮੋਲੀਕਿਊਲਰ ਬਾਇਲਜੀ ਤਕਨੀਕਾਂ ਵਿਸ਼ੇ ਨੂੰ ਲੈ ਕੇ ਕਰਵਾਈ ਜਾ ਰਹੀ ਹੈ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੈਂਪਲਾ ’ਚੋਂ ਡੀਐਨਏ ਟੈੱਸਟ ਲੈਣ ਦੀ ਮੁੱਢਲੀ ਪ੍ਰਕਿਰਿਆ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਈ ਗੁੰਝਲਦਾਰ ਮਾਮਲਿਆਂ ਵਿੱਚ ਕੇਸ ਨੂੰ ਸੁਲਝਾਉਣ ਲਈ ਡੀਐਨਏ ਟੈੱਸਟ ਦੀ ਜਾਂਚ ਰਿਪੋਰਟ ਅਹਿਮ ਮੰਨੀ ਜਾਂਦੀ ਹੈ। ਇਸ ਮੌਕੇ ਬਾਇਓਟੈਕ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਅਤੇ ਫਚੈਰਚੀਆ ਜੈਨੋਮਿਕ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਵੀਕੇ ਸਿੰਘ (6cherchia 7enomic pvt. Ltd) ਦਾ ਸਵਾਗਤ ਕੀਤਾ ਅਤੇ ਵਿਭਾਗ ਦੀ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਕਾਲਜ ਦੀ ਵਾਈਸ ਪ੍ਰਿੰਸੀਪਲ ਡਾ. ਜਸਵਿੰਦਰ ਕੌਰ, ਡਾ. ਗੁਰਪ੍ਰੀਤ ਕੌਰ ਅਤੇ ਹੋਰ ਕਈ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਹਾਜ਼ਰ ਰਹੇ। ਵਰਕਸ਼ਾਪ ਦੌਰਾਨ ਸ੍ਰੀਮਤੀ ਜਸਕੀਰਤ ਕੌਰ ਨੇ ਮੰਚ ਦਾ ਸੰਚਾਲਨ ਕੀਤਾ ਜਦੋਂਕਿ ਅੰਕੁਸ਼ ਜ਼ੋਨ ਅਤੇ ਅੰਮ੍ਰਿਤ ਕੌਰ ਨੇ ਪੂਰੇ ਪ੍ਰੋਗਰਾਮ ਦੀ ਦੇਖ-ਰੇਖ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ