
ਸਰਕਾਰੀ ਕਾਲਜ ਦੀਆਂ ਲੜਕੀਆਂ ਨੇ ਖੋ-ਖੋ ਤੇ ਕਬੱਡੀ ਵਿੱਚ ਕੁਆਲੀਫਾਈ ਕੀਤਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਪੰਜਾਬ ਸਰਕਾਰ ਸਾਰੇ ਪੰਜਾਬ ਵਿੱਚ ਬਲਾਕ ਪੱਧਰ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਖੇਡ ਮੇਲਾ 2022 ਕਰਵਾ ਰਹੀ ਹੈ। ਇਸ ਦੇ ਤਹਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ.ਚੱਕਰ ਵਿਜੇਤਾ) ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਬਲਾਕ ਪੱਧਰ ਦੇ ਐਥਲੈਟਿਕਸ ਇਵੈਂਟ ਵਿੱਚ ਭਾਗ ਲਿਆ ਅਤੇ ਕਾਲਜ ਦੀਆਂ ਲੜਕੀਆਂ ਨੇ ਖੋ-ਖੋ ਅਤੇ ਕਬੱਡੀ ਵਿੱਚ ਜਿਲ੍ਹਾਂ ਪੱਧਰ ਲਈ ਕੁਆਲੀਫਾਈ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਨੇ ਇਨਾਮ ਲੈ ਕੇ ਆਏ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਅਗਲੇ ਜ਼ਿਲ੍ਹਾ ਪੱਧਰ ਦੇ ਟੂਰਨਾਮੈਂਟਾਂ ਲਈ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਸਰੀਰਕ-ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸਿਮਰਪ੍ਰੀਤ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿੱਚ ਹੋਰ ਮੱਲ੍ਹਾ ਮਾਰਨ ਲਈ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਪ੍ਰੋ. ਹਨੀਸ਼ ਗੋਰੇਟੀਆ ਵੀ ਇਸ ਕਾਰਗੁਜ਼ਾਰੀ ਵਿੱਚ ਸ਼ਾਮਲ ਰਹੇ।