Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕੀਤੀ ਮੁਕੰਮਲ ਹੜਤਾਲ ਪੰਜਾਬ ਸਰਕਾਰ ਅੱਗੇ ਰੱਖੀ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ਼ ਫੇਜ਼-6 ਵਿੱਚ ਮਨਜ਼ੂਰਸ਼ੁਦਾ ਆਸਾਮੀਆਂ ’ਤੇ ਤਾਇਨਾਤ ਅਤੇ ਹੋਰਨਾਂ ਸਰਕਾਰੀ ਕਾਲਜਾਂ ਗੈਸਟ ਫਕੈਲਟੀ ਸਹਾਇਕ ਪ੍ਰੋਫੈਸਰਾਂ ਨੇ ਉਨ੍ਹਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ। ਜਿਸ ਦੀ ਅਗਵਾਈ ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਅਤੇ ਮੀਤ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਮਾਨਸਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਕਾਲਜ਼ਾਂ ਵਿੱਚ ਗੈਸਟ ਫਕੈਲਟੀ ਸਹਾਇਕ ਪ੍ਰੋਫੈਸਰਾਂ ਨੇ ਵੀ ਹੜਤਾਲ ਕਰਕੇ ਰੋਸ ਪ੍ਰਗਟਾਇਆ। ਆਗੂਆਂ ਨੇ ਦੱਸਿਆ ਕਿ ਸੂਬੇ ਦੇ 48 ਸਰਕਾਰੀ ਕਾਲਜਾਂ ਵਿੱਚ ਪਿਛਲੇ ਕਰੀਬ 16 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਰੈਗੂਲਰ ਪ੍ਰੋਫੈਸਰਾਂ ਦੀ ਤਰ੍ਹਾਂ ਸਾਰੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾ ਰਹੇ ਹਨ। ਜਿਨ੍ਹਾਂ ਦੀ ਮੌਜੂਦਾ ਗਿਣਤੀ ਲਗਭਗ 1011 ਹੈ। ਉਨ੍ਹਾਂ ਮੰਗ ਕੀਤੀ ਕਿ ਗੈਸਟ ਫਕੈਲਟੀ ਪ੍ਰੋਫੈਸਰਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੋਗ ਪ੍ਰਣਾਲੀ ਰਾਹੀਂ ਨਿਯੁਕਤ ਕੀਤਾ ਗਿਆ ਸੀ। ਇਸ ਲਈ ਸਮੂਹ ਗੈਸਟ ਫਕੈਲਟੀ ਪ੍ਰੋਫੈਸਰਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਪੱਤਰ ਤਹਿਤ ਮਾਪਦੰਡ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਭਵਿੱਖ ਨੂੰ ਤਬਾਹ ਕਰਨ ਵਾਲੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਪੱਤਰ ਅਧੀਨ ਤਹਿ ਮਾਪਦੰਡਾਂ ਬਾਰੇ ਮੁੜ ਵਿਚਾਰ ਕਰਕੇ ਸਾਰੇ ਗੈਸਟ ਫਕੈਲਟੀ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਉਸ ਸਮੇਂ ਬੂਰ ਪੈ ਸਕੇਗਾ ਜਦੋਂ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ ਗੈਸਟ ਫਕੈਲਟੀ ਸਹਾਇਕ ਪ੍ਰੋਫੈਸਰਾਂ ਨੂੰ ਤਰਸ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ। ਇਸ ਮੌਕੇ ਸਰਕਾਰੀ ਕਾਲਜ ਦੇ ਗੈਸਟ ਫਕੈਲਟੀ ਪ੍ਰੋਫੈਸਰ ਮੁਹਾਲੀ ਦੀ ਪ੍ਰਧਾਨ ਤਜਿੰਦਰ ਕੌਰ, ਗੁਲਜੀਤ ਸਿੰਘ, ਸਾਲੂ ਦੇਵੀ, ਮਨੋਜ ਕੁਮਾਰ, ਸਰਬਜੀਤ ਕੌਰ, ਰਵਿੰਦਰ ਕੌਰ, ਨੇਹਾ ਸੂਦ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਜਗਜੀਤ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਿਪਿਨ ਕੁਮਾਰ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ