Nabaz-e-punjab.com

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਰੈੱਡ ਰਿਬਨ ਕਲੱਬ ਅਤੇ ਐਨਐਸਐਸ ਵਾਲੰਟੀਅਰਾਂ ਵੱਲੋਂ ਸਾਂਝੇ ਤੌਰ ’ਤੇ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਦੀ ਅਗਵਾਈ ਵਿੱਚ ‘ਵਿਸ਼ਵ ਏਡਜ਼ ਦਿਵਸ’ ਮਨਾਇਆ ਗਿਆ ਅਤੇ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਏਡਜ਼ ਦੀ ਇਸ ਘਾਤਕ ਬੀਮਾਰੀ ਨੂੰ ਲੈ ਕੇ ਇਕ ਵਿਸ਼ੇਸ਼ ਲੈਕਚਰ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਦੀ ਬਾਅਦ ਵਿੱਚ ਫੋਟੋ ਪ੍ਰਦਰਸ਼ਨੀ ਲਗਾਈ ਗਈ।
ਰੈੱਡ ਰਿਬਨ ਅਤੇ ਐਨਐਸਐਸ ਵਾਲੰਟੀਅਰਾਂ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਵਿੱਚ ਏਡਜ਼ ਬਾਰੇ ਜਾਗਰੂਕਤਾ ਦਾ ਹੋਕਾ ਦਿੰਦਿਆਂ ਰੈਲੀ ਕੱਢੀ ਗਈੇ ਜਿਸ ਵਿੱਚ ਵਲੰਟੀਅਰਾਂ ਨੇ ਆਪਣੇ ਹੱਥਾਂ ਵਿੱਚ ਏਡਜ਼ ਖ਼ਿਲਾਫ਼ ਤਿਆਰ ਕੀਤੇ ਪੋਸਟਰ ਚੁੱਕੇ ਹੋਏ ਸਨ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਕਿਹਾ ਕਿ ਸਮਾਜ ਵਿੱਚ ਏਡਜ਼ ਵਰਗੀਆਂ ਘਾਤਕ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਨੌਜਵਾਨ ਪੀੜ੍ਹੀ ਨੂੰ ਅਗਾਊਂ ਸੁਚੇਤ ਰਹਿਣ ਦੀ ਲੋੜ ਹੈ। ਕਿਉਂਕਿ ਇਸ ਰੋਗ ਤੋਂ ਪੀੜਤ ਵਿਅਕਤੀ ਸਾਰੀ ਉਮਰ ਦੁੱਖ ਭੋਗਦਾ ਰਹਿੰਦਾ ਹੈ ਅਤੇ ਸਮਾਜ ਵਿੱਚ ਅਜਿਹੇ ਵਿਅਕਤੀ ਨੂੰ ਅਪਨਾਉਣ ਤੋਂ ਕਿਨਾਰਾ ਕਰਨ ਲੱਗੇ ਜਾਂਦੇ ਹਨ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰੋ. ਸੁਨੀਤ, ਪ੍ਰੋ. ਭਰਪੂਰ ਕੌਰ ਸ਼ੇਰਗਿੱਲ, ਪ੍ਰੋ. ਘਣਸ਼ਾਮ ਸਿੰਘ ਭੁੱਲਰ, ਪ੍ਰੋ. ਰਸ਼ਮੀ ਪ੍ਰਭਾਕਰ, ਪ੍ਰੋ. ਅਰੁਣਾ ਸ਼ਰਮਾ ਅਤੇ ਸ੍ਰੀਮਤੀ ਰਾਜਵੰਤ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…