Nabaz-e-punjab.com

ਪਿੰਡਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ: ਸਿੱਧੂ

ਸਿਹਤ ਮੰਤਰੀ ਨੇ ਸਰਕਾਰੀ ਸਕੂਲ ਬਠਲਾਣਾ ਦੇ ਵਿਕਾਸ ਲਈ ਦੋ ਲੱਖ ਰੁਪਏ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਿੰਡਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵਚਨਬੱਧ ਹੈ। ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਜਿੱਥੇ ਅਧਿਆਪਕਾਂ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ, ਉਥੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਪ੍ਰਕਿਰਿਆ ਵੀ ਨਿਰੰਤਰ ਚੱਲ ਰਹੀ ਹੈ। ਇੱਥੇ ਪਿੰਡ ਬਠਲਾਣਾ ਵਿੱਚ ਪਿੰਡ ਸੁਧਾਰ ਸਭਾ ਤੇ ਪਿੰਡ ਦੀ ਪੰਚਾਇਤ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਟ ਕਰਨ ਮੌਕੇ ਸ. ਸਿੱਧੂ ਨੇ ਕਿਹਾ ਕਿ ਪਿੰਡਾਂ ਦੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਤੇ ਅਧਿਆਪਕਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਪੇਂਡੂ ਖੇਤਰ ਦੇ ਬੱਚੇ ਵੀ ਇਸ ਮੁਕਾਬਲੇ ਦੇ ਯੁੱਗ ਵਿੱਚ ਸ਼ਹਿਰੀ ਖੇਤਰ ਦੇ ਬੱਚਿਆਂ ਦੇ ਹਾਣ ਦੇ ਬਣ ਸਕਣ।
ਜ਼ਿਕਰਯੋਗ ਹੈ ਕਿ ਇਸ ਗਰਾਂਟ ਨਾਲ ਜਿੱਥੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਐਲਈਡੀ ਲਾਈਟਾਂ ਲੱਗਣਗੀਆਂ, ਉਥੇ ਸਕੂਲ ਵਿੱਚ ਪੇਵਰ ਬਲਾਕ ਵੀ ਲਾਏ ਜਾਣਗੇ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਰਪੰਚ ਬਠਲਾਣਾ ਸਿਮਰਨਜੀਤ ਕੌਰ, ਰੁਪਿੰਦਰ ਕੌਰ ਪੰਚ, ਬਸ਼ੀਰ ਖ਼ਾਨ ਪੰਚ, ਜੀਤ ਸਿੰਘ ਪੰਚ, ਕਪਤਾਨ ਸਿੰਘ ਪੰਚ, ਵਜ਼ੀਰ ਸਿੰਘ ਸਾਬਕਾ ਸਰਪੰਚ, ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ ਮਨਜੀਤ ਸਿੰਘ ਤੰਗੋਰੀ, ਬੀਡੀਪੀਓ ਹਿਤੇਨ ਕਪਿਲਾ, ਇੰਚਾਰਜ ਸਰਕਾਰੀ ਐਲੀਮੈਂਟਰੀ ਸਕੂਲ ਬਠਲਾਣਾ ਪੂਜਾ ਰਾਣੀ, ਪਿੰਡ ਸੁਧਾਰ ਸਭਾ ਦੇ ਪ੍ਰਧਾਨ ਗੁਰਜੀਤ ਸਿੰਘ ਫੌਜੀ ਅਤੇ ਕਰਮਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…