Nabaz-e-punjab.com

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗੁੰਝਲਦਾਰ ਪ੍ਰਣਾਲੀ ਨੂੰ ਸਰਲ ਬਣਾਏ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਪਾਕਿਸਤਾਨ ਵਿੱਚ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਸਿੱਖ ਕੌਮ ਵਿੱਚ ਖ਼ੁਸ਼ੀ ਦੀ ਲਹਿਰ ਹੈ ਪ੍ਰੰਤੂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦੋਵੇਂ ਮੁਲਕਾਂ ਦੀ ਗੁੰਝਲਦਾਰ ਪ੍ਰਣਾਲੀ ਕਾਰਨ ਦਰਸ਼ਨ ਦੀਦਾਰਿਆਂ ਤੋਂ ਵਾਂਝੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿੱਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਆਨਲਾਈਨ ਰਜਿਸਟ੍ਰੇਸ਼ਨ ਬਾਰੇ ਜਾਣਕਾਰੀ ਦੀ ਘਾਟ, ਪਾਸਪੋਰਟ ਲਾਜ਼ਮੀ ਹੋਣ, ਪਾਕਿਸਤਾਨ ਵੱਲੋਂ ਲਗਾਈ ਜਾ ਰਹੀ 20 ਡਾਲਰ ਫ਼ੀਸ ਅਤੇ ਹੋਰ ਪ੍ਰਕਿਰਿਆ ਬਾਰੇ ਲੋਕਾਂ ਨੂੰ ਬਹੁਤ ਘੱਟ ਪਤਾ ਹੈ। ਜਿਸ ਕਰਕੇ ਲਾਂਘਾ ਖੁੱਲ੍ਹਣ ਦੇ ਬਾਵਜੂਦ ਵੀ ਸੰਗਤਾਂ ਗੁਰੂ ਧਾਮ ਦੇ ਦਰਸ਼ਨ ਦੀਦਾਰੇ ਕਰਨ ਤੋਂ ਵਾਂਝੇ ਰਹਿ ਜਾਂਦੀਆਂ ਹਨ। ਸ੍ਰੀ ਬੱਬੀ ਬਾਦਲ ਨੇ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਪਾਸਪੋਰਟ ਲਾਜ਼ਮੀ ਵਾਲੀ ਸ਼ਰਤ ਅਤੇ 20 ਡਾਲਰ ਫ਼ੀਸ ਹਟਾ ਕੇ ਇਸ ਗੁੰਝਲਦਾਰ ਪ੍ਰਣਾਲੀ ਨੂੰ ਹੋਰ ਸਰਲ ਬਣਾਇਆ ਜਾਵੇ ਤਾਂ ਜੋ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕੇ।
ਇਕ ਮੌਕੇ ਜਥੇਦਾਰ ਸੁਪਿੰਦਰ ਸਿੰਘ, ਗੁਰਪਾਲ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ ਧਨੋਆ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਅਨੂਪ ਸਿੰਘ, ਹਰਪ੍ਰੀਤ ਸਿੰਘ, ਜਗਦੇਵ ਸਿੰਘ, ਕਾਕਾ ਤੇਜਬੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…