Nabaz-e-punjab.com

ਜੇ ਸਰਕਾਰ ਨੇ ਮੰਗਾਂ ਨਹੀਂ ਮੰਨੀਆਂ ਫਿਰ ਤੋਂ ਵਿੱਢਣਗੇ ਸੰਘਰਸ਼ ਪਾਵਰਕੌਮ ਠੇਕਾ ਮੁਲਾਜ਼ਮ

ਕਿਰਤ ਮੰਤਰੀ ਨਾਲ 2 ਮਾਰਚ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ ਸੰਘਰਸ਼ ਦੀ ਰੂਪਰੇਖਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਵਰਕੌਮ ਠੇਕਾ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੱਕੀ ਮੰਗਾਂ ਸਬੰਧੀ ਚਰਚਾ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ, ਸਲਾਹਕਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਦੇ ਭਰੋਸ ਅਨੁਸਾਰ ਕਿਰਤ ਵਿਭਾਗ ਵੱਲੋਂ ਬੀਤੀ 5 ਫਰਵਰੀ ਨੂੰ ਪਾਵਰਕੌਮ ਮੈਨੇਜਮੈਂਟ ਅਤੇ 10 ਫਰਵਰੀ ਨੂੰ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ ਕਰਵਾਈ ਗਈ ਸੀ। ਇਨ੍ਹਾਂ ਮੀਟਿੰਗਾਂ ਵਿੱਚ ਪਾਵਰਕੌਮ ਮੈਨੇਜਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਸੀ ਕਿ ਪ੍ਰੰਤੂ ਹਾਲੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।
ਬਲਿਹਾਰ ਸਿੰਘ ਨੇ ਦੱਸਿਆ ਕਿ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰੋਸੇ ਅਨੁਸਾਰ ਹੁਣ 2 ਮਾਰਚ ਨੂੰ ਪਾਵਰਕੌਮ ਮੈਨੇਜਮੈਂਟ ਦੇ ਉੱਚ ਅਧਿਕਾਰੀਆਂ ਨਾਲ ਪਾਵਰਕੌਮ ਠੇਕਾ ਮੁਲਾਜ਼ਮਾਂ ਦੀ ਪੈਨਲ ਮੀਟਿੰਗ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸਰਕਲ ਪੱਧਰੀ ਕਨਵੈਨਸ਼ਨਾਂ ਕਰਕੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਲਾਮਬੰਦੀ ਕਰਕੇ ਕਿਰਤ ਵਿਭਾਗ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਮਤਾ ਪਾਸ ਕਰ ਕੇ 23 ਫਰਵਰੀ ਅਤੇ 26 ਫਰਵਰੀ ਨੂੰ ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਫੈਸਲਾ ਲੈਂਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੇ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੇ ਕਾਲੇ ਕਾਨੂੰਨ ਸੀਏਏ ਅਤੇ ਐਨਆਰਸੀ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…