Share on Facebook Share on Twitter Share on Google+ Share on Pinterest Share on Linkedin ਸਰਕਾਰ ਨੇ ਮਿਡ-ਡੇਅ-ਮੀਲ ਕੁੱਕ ਦੀ ਮਾਰਚ ਮਹੀਨੇ ਦੀ ਕੱਟੀ ਤਨਖ਼ਾਹ, ਗੁਜ਼ਾਰਾ ਹੋਇਆ ਮੁਸ਼ਕਲ ਕੁੱਕ ਫਰੰਟ ਦੀਆਂ ਬੀਬੀਆਂ ਨੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ: ਪੰਜਾਬ ਸਰਕਾਰ ਵੱਲੋਂ ਤਾਲਾਬੰਦੀ ਦੌਰਾਨ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ। ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲਾਂ ਵਿੱਚ ਦੁਪਹਿਰ ਦਾ ਖਾਣਾ ਬਣਾ ਕੇ ਦੇਣ ਵਾਲੀਆਂ ਮਿਡ-ਡੇਅ-ਮੀਲ ਕੁੱਕ ਬੀਬੀਆਂ ਨੂੰ ਮਾਰਚ ਮਹੀਨੇ ਵਿੱਚ ਕੰਮ ਕਰਨ ਦੇ ਬਾਵਜੂਦ ਸਰਕਾਰ ਨੇ ਤਨਖ਼ਾਹ ਦੇਣ ਤੋਂ ਪਾਸਾ ਵੱਟ ਲਿਆ ਹੈ। ਦੂਜੇ ਪਾਸੇ ਸਰਕਾਰ ਪ੍ਰਾਈਵੇਟ ਕੰਪਨੀਆਂ ਅਤੇ ਫੈਕਟਰੀਆਂ ਦੇ ਪ੍ਰਬੰਧਕਾਂ ਨੂੰ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਦੇ ਹੁਕਮ ਜਾਰੀ ਕਰ ਰਹੀ ਹੈ। ਕਰੋਨਾਵਾਇਰਸ ਕਾਰਨ ਕਰਫਿਊ ਲੱਗਾ ਹੋਣ ਕਰਕੇ ਕੁੱਕ ਬੀਬੀਆਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਿੱਚ ਮੁਸ਼ਕਲ ਹੋ ਰਹੀ ਹੈ। ਜਿਸ ਕਾਰਨ ਅੱਜ ਕੁੱਕ ਬੀਬੀਆਂ ਨੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ। ਡੈਮੋਕ੍ਰੇਟਿਕ ਮਿਡ-ਡੇਅ-ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਕਮੇਟੀ ਮੈਂਬਰ ਮਨਪ੍ਰੀਤ ਕੌਰ ਮੁਹਾਲੀ ਨੇ ਦੱਸਿਆ ਕਿ ਸਰਕਾਰ ਨੇ ਮਾਰਚ ਮਹੀਨੇ ਦੀ ਤਨਖ਼ਾਹ ਦੇਣ ਅਤੇ ਭਵਿੱਖ ਵਿੱਚ 1700 ਰੁਪਏ ਤੋਂ ਵਧਾ ਕੇ ਤਨਖ਼ਾਹ ਦੁੱਗਣੀ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਬੀਮਾ ਬਾਰੇ ਵੀ ਸਹਿਮਤੀ ਦਿੱਤੀ ਗਈ ਸੀ ਪ੍ਰੰਤੂ ਸਰਕਾਰ ਨੇ ਤਨਖ਼ਾਹ ਦੁੱਗਣੀ ਤਾਂ ਕੀ ਕਰਨੀ ਸੀ, ਉਲਟਾ ਮਾਰਚ ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਗਈ। ਜਦੋਂਕਿ ਕਰੋਨਾਵਾਇਰਸ ਵਰਗੀ ਗੰਭੀਰ ਬਿਮਾਰੀ ਦੇ ਮਾਹੌਲ ਵਿੱਚ ਸਰਕਾਰ ਉਨ੍ਹਾਂ ਤੋਂ ਬੱਚਿਆਂ ਦੇ ਘਰਾਂ ਵਿੱਚ ਭੇਜ ਕੇ ਮੁਫ਼ਤ ਵਿੱਚ ਕੰਮ ਕਰਵਾ ਰਹੀ ਹੈ, ਕਿਉਂਕਿ ਛੁੱਟੀਆਂ ਦੇ ਦੌਰਾਨ ਉਨ੍ਹਾਂ ਨੂੰ ਤਨਖ਼ਾਹ ਨਹੀਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਿਡ-ਡੇਅ-ਮੀਲ ਕੁੱਕ ਦੇ ਕੰਮ ਲਈ ਵੱਡੀ ਗਿਣਤੀ ਵਿਧਵਾ ਅਤੇ ਹੋਰ ਗਰੀਬ ਵਰਗ ਨਾਲ ਸਬੰਧਤ ਅੌਰਤਾਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਰਫਿਊ ਕਾਰਨ ਉਨ੍ਹਾਂ ਦੀ ਜ਼ਿੰਦਗੀ ਦੀ ਰਫ਼ਤਾਰ ਰੁਕ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਮਾਰਚ ਤੋਂ ਲੈ ਕੇ ਮਈ ਤੱਕ ਤਿੰਨ ਮਹੀਨੇ ਦੀ ਐਡਵਾਂਸ ਤਨਖ਼ਾਹ ਦਿੱਤੀ ਜਾਵੇ ਅਤੇ ਕੁੱਕ ਬੀਬੀਆਂ ਦਾ ਬੀਮਾ ਕਰਵਾਇਆ ਜਾਵੇ। ਇਸ ਮੌਕੇ ਸੁਨੀਤਾ ਰਾਣੀ, ਮਨਜੀਤ ਕੌਰ ਨੇ ਮੰਗ ਕੀਤੀ ਕਿ ਮਿਡ-ਡੇਅ-ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤ ਕਾਨੂੰਨ ਅਧੀਨ ਲਿਆ ਕੇ ਤਨਖ਼ਾਹਾਂ ਵਿੱਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਛੁੱਟੀਆਂ ਤੈਅ ਕੀਤੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ